धर्म
ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਰਾਮਲੀਲਾ ਵਿੱਚ ਕੀਤੀ ਸ਼ਿਰਕਤ, ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦੀ ਕੀਤੀ ਪ੍ਰਸ਼ੰਸਾ
ਜੈ ਜਗਦੰਬੇ ਰਾਮਲੀਲਾ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਗਿਆਨੀ ਜ਼ੈਲ ਸਿੰਘ ਨਗਰ ਰੋਪੜ ਵਿਖੇ ਕਰਵਾਈ ਗਈ ਰਾਮਲੀਲਾ ਵਿੱਚ ਨਗਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਰੂਪਨਗਰ, 15 ਅਕਤੂਬਰ: ਜੈ ਜਗਦੰਬੇ ਰਾਮਲੀਲਾ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਗਿਆਨੀ ਜ਼ੈਲ ਸਿੰਘ ਨਗਰ ਰੋਪੜ ਵਿਖੇ ਕਰਵਾਈ ਜਾ ਰਹੀ ਰਾਮਲੀਲਾ ਵਿੱਚ ਨਗਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਕਰਵਾਈ ਜਾ ਰਹੀ ਰਾਮਲੀਲਾ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਮਲੀਲਾ ਵਰਗੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਆਦਰਸ਼ਾਂ, ਸੱਚਾਈ, ਮਰਿਆਦਾ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ।
ਇਸ ਮੌਕੇ 'ਤੇ ਰਾਮਲੀਲਾ ਦੇ ਆਯੋਜਨ ਵਿੱਚ ਸਹਿਯੋਗ ਦੇਣ ਵਾਲੇ ਸ਼ਹਿਰ ਦੇ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ, ਪ੍ਰਬੰਧਕਾਂ ਵੱਲੋਂ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜੇਸ਼ ਸਹਿਗਲ ਕਲਿਆਣ ਸਿਨੇਮਾ ਵਾਲੇ, ਬਿਕਰਮਜੀਤ ਸਿੰਘ ਸੋਢੀ, ਗੁਰਮੇਲ ਸਿੰਘ, ਪ੍ਰਸ਼ੋਤ ਭੱਟੀ ਮਿੰਕਾ ਅਤੇ ਹੋਰ ਪਤਵੰਤੇ ਹਾਜ਼ਰ ਸਨ।