🔥 ट्रेंडिंग #BREAKING : पति को सांप से डसवाकर मारा... श्री दुर्गा पूजा समिति ने सप्तमी पर मा... फर्रुखाबाद: फतेहगढ़ के शांतिनगर नवदिया... Headlines पत्रकारों, एक्टिविस्टों और सोशल मीडिया... અમદાવાદની સાબરમતી જેલમાં કાચા કામના કે...
17 अक्टू. 2026•
ગુજરાતી मराठी ਪੰਜਾਬੀ বাংলা
रक्षा

ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ 'ਤੇ ਪੁਲਿਸ ਦੀ ਨਜ਼ਰ।

✍️ रिपोर्टर: Shamsher Singh 🗓 17 अक्टू. 2026, 08:45 AM 👁 30
यहाँ देखें: ▶️ YouTube 📘 Facebook
शेयर करें: 💬 WhatsApp 📘 Facebook 𝕏 Post

ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ 'ਤੇ ਪੁਲਿਸ ਦੀ ਨਜ਼ਰ।

ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ 'ਤੇ ਪੁਲਿਸ ਦੀ ਨਜ਼ਰ।
‎, ਨੀਡ24 ਨਿਊਜ਼, ਫ਼ਰੀਦਕੋਟ/ਕੋਟਕਪੂਰਾ, 16 ਅਕਤੂਬਰ। ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਨਸ਼ੇ ਵਜੋਂ ਉਨ੍ਹਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੈਮਿਸਟਾਂ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਐੱਸ.ਐੱਸ.ਪੀ. ਫ਼ਰੀਦਕੋਟ ਵੱਲੋਂ ਡੀ.ਐੱਸ.ਪੀ. ਕੋਟਕਪੂਰਾ ਦੀ ਮੌਜੂਦਗੀ ਵਿੱਚ ਕੋਟਕਪੂਰਾ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਦਵਾਈਆਂ ਦੀ ਖਰੀਦ-ਵਿਕਰੀ ਦੇ ਨਿਯਮਾਂ ਅਤੇ ਨਸ਼ਿਆਂ ਦੀ ਰੋਕਥਾਮ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
‎ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦਵਾਈਆਂ ਦੀ ਗਲਤ ਵਰਤੋਂ ਨੌਜਵਾਨਾਂ ਲਈ ਗੰਭੀਰ ਸਮੱਸਿਆ ਬਣ ਸਕਦੀ ਹੈ। ਇਸ ਲਈ ਕੈਮਿਸਟਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈਆਂ ਦੀ ਵਿਕਰੀ ਸਮੇਂ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨ ਅਤੇ ਨਸ਼ੇ ਵਜੋਂ ਦੁਰਵਰਤੋਂ ਹੋਣ ਦੀ ਸੰਭਾਵਨਾ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਵਿਸ਼ੇਸ਼ ਸਾਵਧਾਨੀ ਵਰਤਣ। ਐੱਸ.ਐੱਸ.ਪੀ. ਨੇ ਕੈਮਿਸਟਾਂ ਨੂੰ ਹਦਾਇਤ ਕੀਤੀ ਕਿ ਦਵਾਈਆਂ ਦੀ ਖਰੀਦ ਅਤੇ ਵਿਕਰੀ ਦਾ ਰਿਕਾਰਡ ਨਿਰਧਾਰਤ ਨਿਯਮਾਂ ਅਨੁਸਾਰ ਸੰਭਾਲਿਆ ਜਾਵੇ।
📲Get App