🔥 TRENDING Renewed Demand To Upgrade Jalahalli In... फतेहसागर ग्राम पंचायत: स्वर्गीय बाबूरा... હિંમતનગર: માના માંડવામાં કાજલ મહેરિયાન... शादी का झांसा देकर युवती का शोषण करने... Bhupalapalli GM and Wife Conduct Chand... महाराष्ट्रात पावसाचे आगमन: शेतकऱ्यांच्...
17 Oct 2026•
ગુજરાતી मराठी ਪੰਜਾਬੀ বাংলা
ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
Education

ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

✍️ Reporter: Sandeep Kumar Joshi 🗓 17 Oct 2026, 05:24 PM 👁 12
Share: 💬 WhatsApp 📘 Facebook 𝕏 Post

ਸਰਸਾ ਨੰਗਲ ਦੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਦੇ ਸਨਮਾਨ, ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ।

ਸਰਸਾ ਨੰਗਲ (ਰੋਪੜ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਸ. ਸਰਬਜੀਤ ਸਿੰਘ ਦੀ ਅਗਵਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਵਿਦਿਆਰਥੀਆਂ ਵਿੱਚ ਔਰਤਾਂ ਦੇ ਸਨਮਾਨ, ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਹਾਊਸਾਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਚਾਰਾਂ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ।

ਮੁਕਾਬਲਿਆਂ ਦੇ ਨਤੀਜਿਆਂ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਦੂਜਾ ਸਥਾਨ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ।

ਸਕੂਲ ਦੇ ਪ੍ਰਿੰਸੀਪਲ ਸ. ਸਰਬਜੀਤ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਔਰਤਾਂ ਸਮਾਜ ਦਾ ਅਹਿਮ ਅੰਗ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਿੱਖਿਆ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਇਹ ਸਮਾਗਮ ਵਿਦਿਆਰਥੀਆਂ ਵਿੱਚ ਔਰਤਾਂ ਪ੍ਰਤੀ ਸਤਿਕਾਰ, ਸਮਾਨਤਾ ਅਤੇ ਸਕਾਰਾਤਮਕ ਸੋਚ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਸਿੱਧ ਹੋਇਆ।
📲Get App