🔥 ट्रेंडिंग Supreme Court Grants Bail to Main Accu... રાજકોટ: માણીયાસણ બ્રિજ પર બેફામ ડમ્પરન... సింగరేణి భూపాలపల్లి ఏరియాలో సద్దుల బతు... જ્ઞાનોદય શિશુ મંદિરમાં નવરાત્રી મહોત્સ... राष्ट्रीय स्वयंसेवक संघ नरपतगंज द्वारा... जमशेदपुर में धूमधाम से निकली शुभ सप्तम...
17 अक्टू. 2026•
ગુજરાતી मराठी ਪੰਜਾਬੀ বাংলা
ਰੂਪਨਗਰ: ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਵਿੱਚ ਖਾਲਸਾ ਸਕੂਲਾਂ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
खेल

ਰੂਪਨਗਰ: ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਵਿੱਚ ਖਾਲਸਾ ਸਕੂਲਾਂ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

✍️ रिपोर्टर: Sandeep Kumar Joshi 🗓 17 अक्टू. 2026, 05:25 PM 👁 17
शेयर करें: 💬 WhatsApp 📘 Facebook 𝕏 Post

ਗੁਰੂ ਨਾਨਕ ਪਬਲਿਕ ਸਕੂਲ ਲੋਧੀ ਮਾਜਰਾ ਵਿਖੇ ਕਰਵਾਈਆਂ ਗਈਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਵਿੱਚ ਖਾਲਸਾ ਮਾਡਲ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਪਹਿਲੇ ਸਥਾਨ ਹਾਸਿਲ ਕੀਤੇ।

ਰੂਪਨਗਰ ਦੇ ਗੁਰੂ ਨਾਨਕ ਪਬਲਿਕ ਸਕੂਲ ਲੋਧੀ ਮਾਜਰਾ ਵਿਖੇ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦੌੜਾਂ, ਰੱਸਾਕਸ਼ੀ, ਸ਼ਤਰੰਜ, ਯੋਗਾ, ਬੈਡਮਿੰਟਨ ਅਤੇ ਕੁਸ਼ਤੀ ਵਰਗੀਆਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਾਲਸਾ ਮਾਡਲ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਯੁਵਰਾਜ ਸਿੰਘ ਨੇ 100 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਖਾਲਸਾ ਮਾਡਲ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਰੱਸਾਕਸ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਟੀਮ ਵਿੱਚ ਅਦਿੱਤਿਆ, ਸੁਖਮਨ, ਅਨਮੋਲਪ੍ਰੀਤ ਸਿੰਘ, ਨਿਖਿਲ ਕੁਮਾਰ, ਸਿਕੰਦਰ ਸਿੰਘ, ਆਕਾਸ਼ਦੀਪ ਸਿੰਘ ਅਤੇ ਹਰਨੂਰ ਸਿੰਘ ਸ਼ਾਮਲ ਸਨ। ਕੁਸ਼ਤੀ ਵਿੱਚ ਖਾਲਸਾ ਮਾਡਲ ਸਕੂਲ ਦੇ ਕਾਰਤਿਕ ਨੇ ਪਹਿਲਾ ਸਥਾਨ ਜਿੱਤਿਆ, ਜਦੋਂ ਕਿ ਖੋ-ਖੋ ਵਿੱਚ ਵੀ ਖਾਲਸਾ ਸਕੂਲ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਿਸ ਵਿੱਚ ਗੁਰਪ੍ਰੀਤ ਕੌਰ, ਯੁਵਾਨੀ, ਰਾਧਿਕਾ ਅਤੇ ਅਵਨੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ।

ਸ਼ਤਰੰਜ ਮੁਕਾਬਲਿਆਂ ਵਿੱਚ ਲੜਕਿਆਂ ਦੇ ਵਰਗ ਵਿੱਚ ਖਾਲਸਾ ਮਾਡਲ ਸਕੂਲ ਦੇ ਸੋਹਲਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਲੜਕੀਆਂ ਦੇ ਸ਼ਤਰੰਜ ਮੁਕਾਬਲੇ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਨਰਗਿਸ ਨੇ ਪਹਿਲਾ ਸਥਾਨ ਹਾਸਿਲ ਕੀਤਾ। ਨਰਗਿਸ ਨੇ ਲੰਬੀ ਛਾਲ ਵਿੱਚ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕਬੱਡੀ ਦੇ ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਵੀ ਖਾਲਸਾ ਸਕੂਲ ਨੇ ਪਹਿਲਾ ਸਥਾਨ ਹਾਸਿਲ ਕੀਤਾ। ਲੜਕੀਆਂ ਦੀ ਕਬੱਡੀ ਟੀਮ ਵਿੱਚ ਹਰਕੀਰਤ ਕੌਰ, ਕਮਲਜੀਤ ਕੌਰ, ਐਜਲੀਨਾ, ਗੁਰਲੀਨ ਕੌਰ, ਜੈਸਮੀਨ ਕੌਰ, ਨੰਦਨੀ, ਜਸਨੀਤ ਕੌਰ, ਜਸਕੀਰਤ ਕੌਰ, ਨੀਲਮ, ਗੁਰਸਿਮਰਨ ਕੌਰ, ਸੋਨੀਕਾ ਅਤੇ ਪੂਜਾ ਸ਼ਾਮਲ ਸਨ। ਲੜਕਿਆਂ ਦੀ ਕਬੱਡੀ ਟੀਮ ਵਿੱਚ ਮਾਣਕ, ਅਦਿੱਤਿਆ, ਸੋਹੇਲ, ਦਮਨਪ੍ਰੀਤ ਸਿੰਘ, ਸਾਹਿਬਜੋਤ ਸਿੰਘ, ਉਧਮ ਸਿੰਘ, ਸ਼ਿਵਾ, ਨਿਖਿਲ ਕੁਮਾਰ, ਅਦਿੱਤਿਆ, ਸਾਹਿਬਜੋਤ ਸਿੰਘ, ਇਰਸ਼ਾਦ ਮੁਹੰਮਦ ਅਤੇ ਸੌਰਵ ਸਿੰਘ ਸ਼ਾਮਲ ਸਨ।

ਹੈਂਡਬਾਲ ਦੇ ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਖਾਲਸਾ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੀ ਹੈਂਡਬਾਲ ਟੀਮ ਵਿੱਚ ਇਰਲੀਨ ਕੌਰ, ਸਹਿਜਦੀਪ ਕੌਰ, ਗੁਰਸੀਰਤ ਕੌਰ, ਲਵਲੀਨ ਕੌਰ, ਹਰਜੋਤ ਕੌਰ, ਜਸਰੀਤ ਕੌਰ, ਸਹਿਜਪ੍ਰੀਤ ਕੌਰ, ਗੁਰਨੂਰ ਕੌਰ, ਗੁਰਲੀਨ ਕੌਰ, ਬਲਜੀਤ ਕੌਰ, ਕਿਰਨਦੀਪ ਕੌਰ ਅਤੇ ਸੰਦੀਪ ਕੌਰ ਸ਼ਾਮਲ ਸਨ। ਲੜਕਿਆਂ ਦੀ ਹੈਂਡਬਾਲ ਟੀਮ ਵਿੱਚ ਆਸ਼ੂ, ਮੁਹੰਮਦ ਅਨਾਈਤੁਲਾ, ਮੁਹੰਮਦ ਸਫਾਤੁਲਾਹ, ਆਨੰਦ ਕੁਮਾਰ, ਕ੍ਰਿਸ਼ਨ ਕੁਮਾਰ, ਮਨੀਸ਼, ਹਰਨੂਰ ਸਿੰਘ, ਅਨਮੋਲਪ੍ਰੀਤ ਸਿੰਘ, ਆਰਿਅਨ ਵਰਮਾ, ਗੁਰਪ੍ਰੀਤ ਸਿੰਘ, ਜਸਕੀਰਤ ਸਿੰਘ ਅਤੇ ਸੌਰਵ ਸਿੰਘ ਸ਼ਾਮਲ ਸਨ।

ਇਸ ਮੌਕੇ 'ਤੇ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਖਿਡਾਰੀਆਂ ਅਤੇ ਕੋਚਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਜਿੱਤਾਂ ਕੋਚਾਂ ਦੀ ਅਣਥੱਕ ਮਿਹਨਤ ਸਦਕਾ ਹੀ ਪ੍ਰਾਪਤ ਹੋਈਆਂ ਹਨ। ਇਸ ਮੌਕੇ ਗੁਰਪ੍ਰੀਤ ਕੌਰ (ਇੰਚਾਰਜ ਖਾਲਸਾ ਮਾਡਲ ਸਕੂਲ), ਗੀਤਾ ਰਾਣੀ, ਰੀਟਾ, ਕਿਰਨਜੀਤ ਕੌਰ, ਦੀਕਸ਼ਾ, ਵਿਨੀਤ ਭੱਲਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
📲Get App