🔥 TRENDING Chennai Suffers Record‑Breaking Floods... AIADMK Senior Leader Extends 'Open Arm... Chennai Sees Rainfall at 4 PM Haryana, Punjab, UP and MP Secure Semi... Simaria Dham Launches State‑Sponsored... Red Alert Issued as Chennai Prepares f...
18 Oct 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

✍️ Reporter: Shamsher Singh 🗓 18 Oct 2026, 08:00 PM 👁 19
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ
‎Sunday, Oct 18, 2026 ।
‎
‎
‎ਮਾਨਸਾ (need24news) : ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਮਾਮਲੇ 'ਚ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦਿਆਂ ਸ਼ਹਿਰ ਦੇ ਮਾਨਸਾ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸ਼ਹਿਰ 'ਚ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਸਨ, ਜਿਨ੍ਹਾਂ ਦੌਰਾਨ ਸਬੰਧਿਤ ਮੈਡੀਕਲ ਸਟੋਰ ਖ਼ਿਲਾਫ਼ ਕਾਰਵਾਈ ਕਰਨ ਅਤੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਚੁੱਕੀ ਜਾ ਰਹੀ ਸੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮੈਡੀਕਲ ਸਟੋਰ ਨੂੰ ਸੀਲ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਮਾਨਸਾ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਮਾਨਸਾ ਮੈਡੀਕਲ ਸਟੋਰ ਨੂੰ ਵਿਭਾਗੀ ਕਾਰਵਾਈ ਦੇ ਤਹਿਤ ਸੀਲ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਵਿਭਾਗ ਦੇ ਨਿਯਮਾਂ ਅਤੇ ਪ੍ਰਕਿਰਿਆ ਅਨੁਸਾਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਮਾਨਸਾ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
‎ਪ੍ਰਦਰਸ਼ਨਕਾਰੀਆਂ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਸਬੰਧਿਤ ਧਿਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਮੈਡੀਕਲ ਸਟੋਰ ਨੂੰ ਸੀਲ ਕੀਤੇ ਜਾਣ ਦੀ ਕਾਰਵਾਈ ਨੂੰ ਇਸ ਮਾਮਲੇ ਨਾਲ ਸਬੰਧਿਤ ਚੱਲ ਰਹੀਆਂ ਮੰਗਾਂ ਦੇ ਸੰਦਰਭ 'ਚ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਸਟੋਰ ਨੂੰ ਸੀਲ ਕਰਨ ਦੇ ਵਿਸ਼ੇਸ਼ ਕਾਰਨਾਂ ਅਤੇ ਅਗਲੀ ਵਿਭਾਗੀ ਕਾਰਵਾਈ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
📲Get App