🔥 TRENDING NH 458 हाईवे बस्सी चौराहे से कृषि मंडी... छोटी दुर्गा पंडाल की मोहक लाइटिंग ने आ... गया रेलवे स्टेशन पर दुर्गा पंडाल की सज... आज विधानसभा रामगढ़ में पंचायत चुनाव को... नगर आयुक्त हिमांशु नागपाल ने नाटी इमली... सारनाथ पुलिस ने वाराणसी में प्राणघातक...
19 Oct 2026•
ગુજરાતી मराठी ਪੰਜਾਬੀ বাংলা
Politics

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ, ਜਾਣੋ ਮਾਮਲਾ

✍️ Reporter: Shamsher Singh 🗓 19 Oct 2026, 09:48 PM 👁 24
Share: 💬 WhatsApp 📘 Facebook 𝕏 Post

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ, ਜਾਣੋ ਮਾਮਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ, ਜਾਣੋ ਮਾਮਲਾ
‎Monday, Oct 19, 2026 ।
‎ਪਟਿਆਲਾ, (need24) -ਪਟਿਆਲਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਮਾਨਹਾਣੀ ਦਾ ਕੇਸ ਕਾਂਗਰਸ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤਾ ਗਿਆ ਸੀ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਬ੍ਰਹਮ ਮਹਿੰਦਰਾ ਦੇ ਵਕੀਲ ਐਡਵੋਕੇਟ ਗੁਰਪ੍ਰੀਤ ਸਿੰਘ ਭਸੀਨ ਨੇ ਦੱਸਿਆ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪਟਿਆਲਾ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ਵਿੱਚ ਇਕ ਸਾਲ ਦੀ ਸਜ਼ਾ ਸੁਣਾਈ ਹੈ ।ਇਥੇ ਇਹ ਦੱਸਣ ਯੋਗ ਹੈ ਕਿ ਜਦੋਂ ਸਾਲ 2017 ਤੋਂ 22 ਤੱਕ ਦੀ ਸਰਕਾਰ ਵਿੱਚ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਸਨ, ਉਦੋਂ ਸਿਮਰਜੀਤ ਸਿੰਘ ਬੈਂਸ ਨੇ ਉਨ੍ਹਾਂ ਦੀ ਕੁਝ ਦਵਾਈ ਵਾਲੇ ਕੰਪਨੀਆਂ ਨਾਲ ਸਾਂਝ ਹੋਣ ਦਾ ਦਾਅਵਾ ਕੀਤਾ ਸੀ, ਜਿਸ ਦਾ ਵਿਰੋਧ ਕਰਦੇ ਹੋਏ ਬ੍ਰਹਮ ਮਹਿੰਦਰਾ ਵੱਲੋਂ ਮਾਨਯੋਗ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ ਤੇ ਕੇਸ ਪਿਛਲੇ ਅੱਠ ਸਾਲ ਤੋਂ ਪਟਿਆਲਾ ਦੀ ਅਦਾਲਤ ਵਿੱਚ ਚੱਲ ਰਿਹਾ ਸੀ।
📲Get App