🔥 TRENDING BMRCL Launches Free E-Book Library at... ਸੜਕ ਹਾਦਸੇ ਚ ਨੋਜਵਾਨ ਦੀ ਹੋਈ ਮੌਤ Free Kannada Audio Guide Launched at H... उज्जैन के विद्यार्थियों से 'यशस्वी संव... Smart Audio Guides Launched at Hampi,... Karnataka Agriculture Department Launc...
19 Oct 2026•
ગુજરાતી मराठी ਪੰਜਾਬੀ বাংলা
Politics

ਰੂਪਨਗਰ ਵਿੱਚ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਰੋਕਣ ਲਈ ਸਖ਼ਤ ਪ੍ਰਣਾਲੀ ਲਾਗੂ ਕਰਨ ਦਾ ਆਦੇਸ਼: ਐਮ.ਪੀ. ਮਲਵਿੰਦਰ ਕੰਗ

✍️ Reporter: Sandeep Kumar Joshi 🗓 19 Oct 2026, 07:26 PM 👁 12
Share: 💬 WhatsApp 📘 Facebook 𝕏 Post

ਲੋਕ ਸਭਾ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ। ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਐੱਸ.ਏ.ਐੱਸ. ਨਗਰ ਵਿੱਚ ਗੈਰ-ਕਾਨੂੰਨੀ ਵਿਕਰੀ ਵਿਰੁੱਧ ਕੀਤੀਆਂ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ।

ਰੂਪਨਗਰ, 19 ਅਕਤੂਬਰ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿੱਚ ਹੋਈ ਮੀਟਿੰਗ ਦੌਰਾਨ ਕਿਹਾ ਕਿ ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸਦਾ ਮਕਸਦ ਪੰਜਾਬ ਵਿੱਚ ਪਾਬੰਦ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣਾ ਹੈ। ਐਮ.ਪੀ. ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦਵਾਈ ਵਿਕਰੇਤਾਵਾਂ ‘ਤੇ ਸਖਤ ਕਾਰਵਾਈ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਖਤ ਕਦਮ ਚੁੱਕੇ ਹੋਏ ਹਨ, ਪਰ ਗੁਆਂਢੀ ਸੂਬਿਆਂ ਤੋਂ ਅਧਿਕਾਰਿਤ ਮੈਡੀਕਲ ਸਟੋਰਾਂ ਉੱਤੇ ਮਿਲਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਲਈ ਹੋਰ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ।

ਇਸ ਮੀਟਿੰਗ ਦੌਰਾਨ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਐੱਸ.ਏ.ਐੱਸ. ਨਗਰ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਵਿਕਰੀ ਅਤੇ ਸਪਲਾਈ ਨੂੰ ਰੋਕਣ ਲਈ ਕੀਤੀਆਂ ਗਈਆਂ ਕਾਰਵਾਈਆਂ, ਮੌਜੂਦਾ ਸਥਿਤੀ ਅਤੇ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ ਗਈ। ਡਰੱਗ ਕੰਟਰੋਲ ਅਫਸਰਾਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕੀਤਾ ਗਿਆ ਅਤੇ ਪਿਛਲੇ ਦੋ ਤੋਂ ਤਿੰਨ ਸਾਲਾਂ ਵਿੱਚ ਕੀਤੀਆਂ ਜਾਂਚਾਂ, ਜਬਤ ਕੀਤੀਆਂ ਦਵਾਈਆਂ ਅਤੇ ਦਰਜ ਕੀਤੇ ਮੁਕੱਦਮਿਆਂ ਦੀ ਸਮੀਖਿਆ ਕੀਤੀ ਗਈ। ਸ. ਕੰਗ ਨੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਲਈ ਢੁਕਵੇਂ ਉਪਰਾਲੇ ਕਰਨ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕਾਰਵਾਈ ਸਿਰਫ਼ ਜਾਂਚ ਜਾਂ ਜ਼ਬਤੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਗੈਰ-ਕਾਨੂੰਨੀ ਸਪਲਾਈ ਲੜੀ ਨੂੰ ਤੋੜਨ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਸੰਸਦੀ ਮੈਂਬਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਦੀ ਸਿਹਤ ਅਤੇ ਸਮਾਜ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਖ਼ਾਸ ਤੌਰ ਉੱਤੇ ਪਿੰਡਾਂ ਅਤੇ ਕਸਬਿਆਂ ਵਿੱਚ ਚੱਲ ਰਹੇ ਮੈਡੀਕਲ ਸਟੋਰਾਂ ਉੱਤੇ ਸਖ਼ਤ ਨਿਗਰਾਨੀ ਰੱਖਣ ਦਾ ਆਦੇਸ਼ ਦਿੱਤਾ। ਐਮ.ਪੀ. ਨੇ ਸਮੁੱਚੇ ਲੋਕ ਸਭਾ ਹਲਕੇ ਵਿੱਚ ਇਸ ਸਮੱਸਿਆ ਨਾਲ ਨਜਿੱਠਣ ਲਈ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਕਾਰਵਾਈਆਂ ਦੀ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਯਕੀਨੀ ਬਣਾਈ ਜਾ ਸਕੇ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਐੱਸਪੀ ਹਰਸਿਮਰਤ ਸਿੰਘ ਸ਼ੇਤਰਾ, ਵੱਖ-ਵੱਖ ਐਸਡੀਐਮ ਅਤੇ ਡੀ.ਸੀ.ਓ. ਹਾਜ਼ਰ ਸਨ। ਸਬੰਧਤ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਕੀਤੀਆਂ ਕਾਰਵਾਈਆਂ ਅਤੇ ਅਗਲੇਰੇ ਉਪਰਾਲਿਆਂ ਬਾਰੇ ਠੋਸ ਰਿਪੋਰਟ ਤਿਆਰ ਕਰਕੇ ਬਿਨਾਂ ਦੇਰੀ ਨਾਲ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਨੂੰ ਭੇਜਣ ਲਈ ਕਿਹਾ ਗਿਆ।
📲Get App