🔥 ट्रेंडिंग NH 458 हाईवे बस्सी चौराहे से कृषि मंडी... छोटी दुर्गा पंडाल की मोहक लाइटिंग ने आ... गया रेलवे स्टेशन पर दुर्गा पंडाल की सज... आज विधानसभा रामगढ़ में पंचायत चुनाव को... नगर आयुक्त हिमांशु नागपाल ने नाटी इमली... सारनाथ पुलिस ने वाराणसी में प्राणघातक...
19 अक्टू. 2026•
ગુજરાતી मराठी ਪੰਜਾਬੀ বাংলা
अपराध

ਪਰਵਿੰਦਰ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ

✍️ रिपोर्टर: Shamsher Singh 🗓 19 अक्टू. 2026, 09:55 PM 👁 24
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ

ਪਰਵਿੰਦਰ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ
‎Monday, Oct 19, 2026 ।
‎ਮਾਨਸਾ, (ਵੈੱਬ ਡੈਸਕ ): ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਬਣਾਈ ਗਈ ਕਮੇਟੀ ਤੇ ਪਰਿਵਾਰ ਨਾਲ ਸੰਘਰਸ਼ ਕਰ ਰਹੀਆਂ ਧਿਰਾਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਪ੍ਰਸ਼ਾਸਨ ਵੱਲੋਂ ਗੱਲਬਾਤ ਲਈ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਪਰ ਮੰਗਾਂ ਉੱਤੇ ਸਹਿਮਤੀ ਨਹੀਂ ਬਣ ਸਕੀ। ਮੀਟਿੰਗ ਤੋਂ ਬਾਅਦ ਕਮੇਟੀ ਮੈਂਬਰਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਮੰਗਾਂ 'ਤੇ ਸਹਿਮਤੀ ਨਹੀਂ ਬਣਦੀ, ਉਦੋਂ ਤੱਕ ਪਰਵਿੰਦਰ ਝੋਟਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
‎ਇਸ ਮੀਟਿੰਗ ਦੌਰਾਨ ਮਾਮਲਾ ਗਰਮਾ-ਗਰਮ ਵੀ ਹੋਇਆ ਪਰ ਬਾਅਦ 'ਚ ਸਾਰਿਆਂ ਨੂੰ ਸ਼ਾਂਤ ਕਰਵਾਇਆ ਗਿਆ।
‎
‎ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਸਮਰਥਕ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀ ਮੁੱਖ ਮੰਗ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣਾ ਹੈ, ਜਿਸ ਕਾਰਨ ਹਾਲੇ ਤੱਕ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਬਾਰੇ ਕੋਈ ਠੋਸ ਫ਼ੈਸਲਾ ਨਹੀਂ ਹੁੰਦਾ, ਉਹ ਪਿੱਛੇ ਨਹੀਂ ਹਟਣਗੇ।
📲Get App