🔥 ट्रेंडिंग कलवा ईस्ट में रात 8:30 बजे रिक्शा से म... Central Government Announces Dearness... AI Architects, Data Scientists and Clo... गढ़मुक्तेश्वर और आसपास के इलाकों में ध... बड़ौनी एवं दतिया में साधू तिवारी की भक... Special Documentary on Nagarahole Nati...
21 अक्टू. 2026•
ગુજરાતી मराठी ਪੰਜਾਬੀ বাংলা
अपराध

ਪੰਜਾਬ ''ਚ ਦੁਕਾਨ ''ਤੇ ਬੈਠੇ ਭਾਜਪਾ ਆਗੂ ''ਤੇ ਅੱਧੀ ਦਰਜਨ ਹਮਲਾਵਰਾਂ ਨੇ ਕਰ ''ਤਾ ਹਮਲਾ

✍️ रिपोर्टर: Shamsher Singh 🗓 21 अक्टू. 2026, 01:05 PM 👁 19
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪੰਜਾਬ ''ਚ ਦੁਕਾਨ ''ਤੇ ਬੈਠੇ ਭਾਜਪਾ ਆਗੂ ''ਤੇ ਅੱਧੀ ਦਰਜਨ ਹਮਲਾਵਰਾਂ ਨੇ ਕਰ ''ਤਾ ਹਮਲਾ

ਪੰਜਾਬ ''ਚ ਦੁਕਾਨ ''ਤੇ ਬੈਠੇ ਭਾਜਪਾ ਆਗੂ ''ਤੇ ਅੱਧੀ ਦਰਜਨ ਹਮਲਾਵਰਾਂ ਨੇ ਕਰ ''ਤਾ ਹਮਲਾ
ਸ਼ਮਸ਼ੇਰ ਸਿੰਘ ਮਰਾੜ,need24,‎Wednesday, Oct 21, 2026।
‎ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਅਣਪਛਾਤੇ ਵਿਅਕਤੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂ 'ਤੇ ਹਮਲਾ ਕਰ ਦਿੱਤਾ ਗਿਆ। ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਉਨ੍ਹਾਂ ਦਾ ਇਕ ਸਾਥੀ ਜ਼ਖ਼ਮੀ ਹੋ ਗਏ ਹਨ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
‎ਵਿਅਕਤੀ ਆਏ ਅਤੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਉਨ੍ਹਾਂ ਦੇ ਸਿਰ ’ਤੇ ਸੱਟਾਂ ਲੱਗੀਆਂ ਹਨ। ਇਸ ਘਟਨਾ 'ਚ ਉਨ੍ਹਾਂ ਦਾ ਸਾਥੀ ਵੀ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸਿਟੀ ਥਾਣਾ ਦੀ ਪੁਲਸ ਇਸ ਦੀ ਜਾਂਚ ਵਿਚ ਜੁਟੀ ਹੋਈ ਹੈ ਪਤਾ ਲਾਇਆ ਜਾ ਰਿਹਾ ਹੈ ਕਿ ਹਮਲਾਵਰ ਕੌਣ ਸਨ ਅਤੇ ਇਹ ਹਮਲਾ ਕਿਨ੍ਹਾਂ ਕਾਰਨਾਂ ਅਤੇ ਰੰਜਿਸ਼ ਕਰਕੇ ਹੋਇਆ ਹੈ। ਹੁਸ਼ਿਆਰਪੁਰ ਥਾਣੇ ਦੇ ਇੰਚਾਰਜ ਸਬ-ਇੰਸਪੈਕਟਰ ਅਨਿਲ ਕੁਮਾਰ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਅਜੇ ਦਰਜ ਨਹੀਂ ਕੀਤੇ ਗਏ ਹਨ। ਉਨ੍ਹਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
📲Get App