🔥 TRENDING Houses set ablaze in abandoned village... Congress blames BJP for continued Mani... Meghalaya Minister Wailadmiki Shylla I... Meghalaya Clinch Narrow 3-Run Victory... Meghalaya CM: Government's development... Tripura Sets 6,000‑Ha Target for Oil P...
21 Oct 2026•
ગુજરાતી मराठी ਪੰਜਾਬੀ বাংলা
Local

ਫੋਕਲ ਪੁਆਇੰਟ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਅਤੇ ਡੀ.ਏ.ਪੀ. ਖਾਦ ਦੀ ਕਿੱਲਤ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ

✍️ Reporter: Gaurav Sharma 🗓 21 Oct 2026, 08:41 PM 👁 17
Share: 💬 WhatsApp 📘 Facebook 𝕏 Post

ਫੋਕਲ ਪੁਆਇੰਟ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਅਤੇ ਡੀ.ਏ.ਪੀ. ਖਾਦ ਦੀ ਕਿੱਲਤ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ

ਫੋਕਲ ਪੁਆਇੰਟ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਅਤੇ ਡੀ.ਏ.ਪੀ. ਖਾਦ ਦੀ ਕਿੱਲਤ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ
ਮੰਗਾਂ ਦਾ ਤੁਰੰਤ ਹੱਲ ਨਾ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ
ਡੇਰਾਬੱਸੀ, 21 ਅਕਤੂਬਰ
ਇਲਾਕੇ ਦੀਆਂ ਫੋਕਲ ਪੁਆਇੰਟ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ਅਤੇ ਸਹਿਕਾਰੀ ਸਭਾਵਾਂ ਵਿੱਚ ਡੀ.ਏ.ਪੀ. (D.A.P.) ਖਾਦ ਦੀ ਭਾਰੀ ਕਿੱਲਤ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਡੇਰਾਬੱਸੀ (ਜ਼ਿਲ੍ਹਾ ਮੋਹਾਲੀ) ਦੇ ਵਫ਼ਦ ਵੱਲੋਂ ਐੱਸ.ਡੀ.ਐੱਮ. ਡੇਰਾਬੱਸੀ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।
ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ, ਬਲਾਕ ਕਨਵੀਨਰ ਜਸਪਾਲ ਸਿੰਘ ਭਾਂਖਰਪੁਰ ਅਤੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਰਾਣਾ ਨੇ ਦੱਸਿਆ ਕਿ ਹਾਲੇ ਖੇਤਾਂ ਵਿੱਚ ਵੱਡੀ ਮਾਤਰਾ ਵਿੱਚ ਝੋਨੇ ਦੀ ਫ਼ਸਲ ਕੱਟਣ ਵਾਲੀ ਖੜ੍ਹੀ ਹੈ, ਪਰ ਖ਼ਰੀਦ ਏਜੰਸੀਆਂ ਵੱਲੋਂ ਫੋਕਲ ਪੁਆਇੰਟ ਮੰਡੀਆਂ ਵਿੱਚ ਖ਼ਰੀਦ ਹੁਣੇ ਤੋਂ ਹੀ ਬੰਦ ਕਰ ਦਿੱਤੀ ਗਈ ਹੈ। ਇਸ ਕਾਰਨ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਵੇਚਣ ਲਈ ਕਿਸਾਨ ਡਾਹਢੀ ਚਿੰਤਾ ਅਤੇ ਪ੍ਰੇਸ਼ਾਨੀ ਦੇ ਆਲਮ ਵਿੱਚ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਮੁੜ ਸ਼ੁਰੂ ਕਰਵਾਈ ਜਾਵੇ।
ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਇਸ ਸਮੇਂ ਇਲਾਕੇ ਵਿੱਚ ਆਲੂਆਂ ਦੀ ਬਿਜਾਈ ਜ਼ੋਰਾਂ 'ਤੇ ਚੱਲ ਰਹੀ ਹੈ ਅਤੇ ਇੱਕ-ਦੋ ਦਿਨਾਂ ਵਿੱਚ ਕਣਕ ਦੀ ਬਿਜਾਈ ਵੀ ਸ਼ੁਰੂ ਹੋਣ ਵਾਲੀ ਹੈ, ਪਰ ਸਹਿਕਾਰੀ ਸਭਾਵਾਂ ਵਿੱਚ ਡੀ.ਏ.ਪੀ. ਖਾਦ ਬਿਲਕੁਲ ਵੀ ਉਪਲਬਧ ਨਹੀਂ ਹੈ। ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅੱਗੇ ਵਾਰ-ਵਾਰ ਮੰਗ ਰੱਖਣ ਦੇ ਬਾਵਜੂਦ ਖਾਦ ਮੁਹੱਈਆ ਕਰਵਾਉਣ ਵੱਲ ਕਿਸੇ ਦਾ ਧਿਆਨ ਨਹੀਂ ਹੈ।
ਯੂਨੀਅਨ ਨੇ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ, ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਇਸ ਮੌਕੇ ਹਰਪਾਲ ਸਿੰਘ ਬੈਰਮਾਜਰਾ, ਕੁਲਵਿੰਦਰ ਸਿੰਘ ਆਗਾਪੁਰ ਅਤੇ ਮਨਜੀਤ ਸਿੰਘ ਦੱਪਰ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।
📲Get App