🔥 ट्रेंडिंग अल्बानिया कोर्ट वीडियो पर बीजेपी की आग... डिलीवरी एजेंट ने पार्सल डिलीवरी के दौर... संगीतकार थामन ने ‘इट्ल्लु अर्जुन’ पर अ... तेलुगु गीत 'येशनागुला' रिलीज़, 'द पैरा... कार्यक्रम: कर्नाटक की महिला ने नए प्रे... केएसआरटीसी ने मंगलुरु, उदुपी में दशहरा...
21 अक्टू. 2026•
ગુજરાતી मराठी ਪੰਜਾਬੀ বাংলা
राजनीति

ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਤਿੰਨ ਘੰਟੇ ਰੋਕਿਆ ਗਿਆ

✍️ रिपोर्टर: Shamsher Singh 🗓 21 अक्टू. 2026, 09:30 AM 👁 20
शेयर करें: 💬 WhatsApp 📘 Facebook 𝕏 Post

ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਤਿੰਨ ਘੰਟੇ ਰੋਕਿਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਤਿੰਨ ਘੰਟੇ ਰੋਕਿਆ ਗਿਆ
‎Tuesday, Oct 20, 2026।
‎ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰਾਂਸ ਤੋਂ ਵਾਪਸੀ ਮੌਕੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਰੋਕੇ ਜਾਣ ਦੀ ਸੂਚਨਾ ਹੈ। ਮੁੱਖ ਮੰਤਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖਲ ਮਗਰੋਂ 17 ਅਕਤੂਬਰ ਨੂੰ ਫਰਾਂਸ ਲਈ ਰਵਾਨਾ ਹੋਏ ਸਨ। 19 ਅਕਤੂਬਰ ਦੀ ਦੇਰ ਰਾਤ ਨੂੰ ਮੁੱਖ ਮੰਤਰੀ ਚੰਡੀਗੜ੍ਹ ਵਾਪਸ ਪਰਤੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਬਲਤੇਜ ਪੰਨੂ ਮੁਤਾਬਕ ਮੁੱਖ ਮੰਤਰੀ ਜਦੋਂ ਫਰਾਂਸ ਵਾਪਸੀ ਮੌਕੇ ਦਿੱਲੀ ਦੇ ਹਵਾਈ ਅੱਡੇ ’ਤੇ ਰਾਤੀਂ ਕਰੀਬ 11 ਵਜੇ ਪਹੁੰਚੇ ਤਾਂ ਉਸ ਮੌਕੇ ਉਨ੍ਹਾਂ ਨੂੰ ਕਸਟਮ ਅਧਿਕਾਰੀਆਂ ਨੇ ਸਾਮਾਨ ਆਦਿ ਨਾ ਆਉਣ ਦੇ ਬਹਾਨੇ ਕਈ ਘੰਟੇ ਰੋਕੀ ਰੱਖਿਆ।
‎ਪੰਨੂ ਮੁਤਾਬਕ ਕੇਂਦਰ ਨੂੰ ਇਸ ਗੱਲ ਦੀ ਖਿੱਝ ਹੈ ਕਿ ਕੇਂਦਰ ਸਰਕਾਰ ਦੇ ਰੋਕਣ ਦੇ ਬਾਵਜੂਦ ਮੁੱਖ ਮੰਤਰੀ ਅਦਾਲਤੀ ਦਖਲ ਨਾਲ ਫਰਾਂਸ ਕਿਉਂ ਚਲੇ ਗਏ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਵਾਈ ਅੱਡੇ ’ਤੇ ਪਹਿਲਾਂ ਸਾਮਾਨ ਦੇ ਬਹਾਨੇ ਮੁੱਖ ਮੰਤਰੀ ਨੂੰ ਰੋਕਿਆ ਗਿਆ ਅਤੇ ਫਿਰ ਜਦੋਂ ਮੁੱਖ ਮੰਤਰੀ ਹਵਾਈ ਅੱਡੇ ਤੋਂ ਬਾਹਰ ਗੱਡੀ ’ਚ ਬੈਠ ਗਏ ਤਾਂ ਪਿੱਛੋਂ ਆਏ ਅਧਿਕਾਰੀਆਂ ਨੇ ਰੋਕ ਕੇ 50 ਹਜ਼ਾਰ ਰੁਪਏ ਦਾ ਚਲਾਨ ਕੱਟ ਦਿੱਤਾ। ਪੰਨੂ ਦਾ ਕਹਿਣਾ ਸੀ ਕਿ ਹਾਈ ਕੋਰਟ ਨੇ ਮੁੱਖ ਮੰਤਰੀ ਨੂੰ ਵਿਦੇਸ਼ ਦੌਰਾਨ ਬਣਦਾ ਪ੍ਰੋਟੋਕਾਲ ਦੇਣ ਦੇ ਹੁਕਮ ਵੀ ਕੀਤੇ ਸਨ। ਬਲਤੇਜ ਪੰਨੂ ਦਾ ਕਹਿਣਾ ਸੀ ਕਿ ਪ੍ਰੋਟੋਕਾਲ ਮੁਤਾਬਕ ਫਰਾਂਸ ’ਚ ਦੌਰੇ ਦੌਰਾਨ ਮੁੱਖ ਮੰਤਰੀ ਨੂੰ ਭਾਰਤੀ ਕੌਂਸਲੇਟ ਜਨਰਲ ਨੇ ਮਿਲਣਾ ਹੁੰਦਾ ਹੈ, ਪ੍ਰੰਤੂ ਉਹ ਵੀ ਮੁੱਖ ਮੰਤਰੀ ਨੂੰ ਮਿਲਣ ਨਹੀਂ ਆਏ। ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਦਾਲਤੀ ਹੁਕਮਾਂ ਅਤੇ ਪ੍ਰੋਟੋਕਾਲ ਦੀ ਵੀ ਉਲੰਘਣਾ ਕੀਤੀ।
‎ਦੱਸਣਯੋਗ ਹੈ ਕਿ ਕੇਂਦਰੀ ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਨੂੰ ਫਰਾਂਸ ਜਾਣ ਦੀ ਸਿਆਸੀ ਪ੍ਰਵਾਨਗੀ ਨਹੀਂ ਦਿੱਤੀ ਸੀ, ਜਿਸ ਮਗਰੋਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਇਨਕਾਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ। ਅਦਾਲਤ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਸੀ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 17 ਤੋਂ 21 ਅਕਤੂਬਰ ਤੱਕ ਪੈਰਿਸ ਵਿੱਚ ਹੋਣ ਵਾਲੇ ਕੌਮਾਂਤਰੀ ਫੂਡ ਫੈਸਟੀਵਲ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਉਨ੍ਹਾਂ ਨੇ ਫੂਡ ਫੈਸਟੀਵਲ ’ਚ ਮਾਰਕਫੈੱਡ ਦੇ ਉਤਪਾਦ ਵੀ ਲਾਂਚ ਕੀਤੇ।
‎ਉਧਰ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਸੋਸ਼ਲ ਮੀਡੀਆ ਹੈਂਡਲ ‘ਐਕਸ’ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਕੁਝ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਫਰਾਂਸ 'ਚ ਜਨਮ ਦਿਨ ਮਨਾ ਕੇ ਵਾਪਸ ਆਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੂੰ ਕਸਟਮਸ ਵਿਭਾਗ ਨੇ ਕਾਨੂੰਨ ਦੀ ਉਲੰਘਣਾ ਕਰਨ 'ਤੇ ਦਿੱਲੀ ਏਅਰਪੋਰਟ 'ਤੇ 3 ਘੰਟੇ ਬਿਠਾ ਕੇ ਰੱਖਿਆ। ਉਨ੍ਹਾਂ ਦੱਸਿਆ ਕਿ ਇਜਾਜ਼ਤ ਤੋਂ ਵੱਧ ਸਾਮਾਨ ਅਤੇ ਪੈਸੇ ਲਿਆਉਣ ਕਰਕੇ ਮੁੱਖ ਮੰਤਰੀ ਤੋਂ ਘੰਟਿਆਂ ਬੱਧੀ ਪੁੱਛਗਿੱਛ ਹੋਈ ਅਤੇ ਇਸ ਦੌਰਾਨ ਉਹ ਕੋਈ ਤੱਸਲੀਬਖਸ਼ ਜਵਾਬ ਨਹੀਂ ਦੇ ਸਕੇ। ਫਿਰ ਉਨ੍ਹਾਂ ਨੂੰ ਮੁੱਖ ਮੰਤਰੀ ਹੋਣ ਦੇ ਲਿਹਾਜ਼ ਨਾਲ ਛੱਡਿਆ ਗਿਆ ਪਰ ਸਾਰੇ CMO ਸਟਾਫ਼ ਸਮੇਤ ਹੋਰ ਉੱਚ ਅਧਿਕਾਰੀਆਂ ਦੀ ਬੈਗ ਵੈਰੀਫਿਕੇਸ਼ਨ ਦੇ ਹੁਕਮ ਵੀ ਹੋਏ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਾਨੂੰਨ ਤੋਂ ਕੋਈ ਵੱਡਾ ਕੋਈ ਨਹੀਂ ਹੈ।
📲Get App