🔥 ट्रेंडिंग पुरदिलनगर में VHP का भव्य शस्त्र पूजन,... पश्चिम बंगाल ने दुर्गा मूरत डुबकी के ल... बिहार में 2026 लाइब्रेरियन भर्ती की अं... बिहार लाइब्रेरियन भर्ती 2026: 5800 पदो... 21 अक्टूबर 2026 को किशनगंज में चांदी क... मुख्यमंत्री अभी तक राघोपुर नहीं पहुँचे...
21 अक्टू. 2026•
ગુજરાતી मराठी ਪੰਜਾਬੀ বাংলা
अपराध

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

✍️ रिपोर्टर: Shamsher Singh 🗓 21 अक्टू. 2026, 01:30 PM 👁 18
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
‎Wednesday, Oct 21, 2026 ।
‎ਮਾਨਸਾ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਸੀ.ਬੀ.ਆਈ. ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ. ਬੀ. ਆਈ. ਦੀ ਟੀਮ ਬੀਤੀ ਰਾਤ 12 ਵਜੇ ਦੇ ਕਰੀਬ ਮਾਨਸਾ ਪਹੁੰਚ ਗਈ ਸੀ ਅਤੇ ਦਿਨ ਚੜ੍ਹਦਿਆਂ ਹੀ ਸੀ. ਬੀ. ਆਈ. ਨੇ ਜਾਂਚ ਸ਼ੁਰੂ ਕਰਦਿਆਂ ਪੰਜਾਬ ਪੁਲਸ ਤੋਂ ਮਾਮਲੇ ਸੰਬੰਧੀ ਪੂਰੀ ਫਾਈਲ ਹਾਸਲ ਕਰ ਲਈ। ਸੀ. ਬੀ. ਆਈ. ਦੇ ਇਕ ਅਧਿਕਾਰੀ ਨੇ ਇਹ ਵੀ ਦੱਸਿਆ ਹੈ ਕਿ ਇਸ ਮਾਮਲੇ ਵਿਚ ਐੱਫ. ਆਈ. ਆਰ. ਵੀ ਦਰਜ ਕਰ ਲਈ ਹੈ। ਫਿਲਹਾਲ ਮੁੱਢਲੀ ਜਾਣਕਾਰੀ ਮੁਤਾਬਕ ਇਹ ਐੱਫ. ਆਈ. ਆਰ. ਚੰਡੀਗੜ੍ਹ ਥਾਣੇ ਵਿਚ ਦਰਜ ਕੀਤੀ ਗਈ ਹੈ। ਸੀ. ਬੀ. ਆਈ. ਅਧਿਕਾਰੀ ਨੇ ਵਧੇਰੇ ਜਾਣਕਾਰੀ ਤਾਂ ਨਹੀਂ ਦਿੱਤੀ ਪਰ ਇਹ ਜ਼ਰੂਰ ਦੱਸਿਆ ਹੈ ਕਿ ਇਹ ਮਾਮਲਾ ਚੰਡੀਗੜ੍ਹ 'ਚ ਦਰਜ ਕੀਤਾ ਗਿਆ ਹੈ, ਜਿਸ ਦੀ ਹੁਣ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ।
‎ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੰਗਲਵਾਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਕੇਂਦਰੀ ਜਾਂਚ ਬਿਊਰੋ ਦੀ ਪੰਜ ਮੈਂਬਰੀ ਟੀਮ ਇੱਥੇ ਪਹੁੰਚ ਗਈ ਅਤੇ ਕਤਲ ਕੇਸ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮਾਮਲੇ ਦੀ ਜਾਂਚ ਲਈ CBI ਦੀ ਟੀਮ ਬੀਤੀ ਅੱਧੀ ਰਾਤ ਕਰੀਬ 12 ਵਜੇ ਮਾਨਸਾ ਪਹੁੰਚੀ। ਪਰਮਿੰਦਰ ਸਿੰਘ ਝੋਟਾ ਦਾ ਪਰਿਵਾਰ ਲਗਾਤਾਰ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕਰ ਰਿਹਾ ਸੀ। ਪਰਿਵਾਰ ਦੀ ਮੰਗ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਮਾਮਲੇ ਦੀ CBI ਜਾਂਚ ਦੀ ਸਿਫ਼ਾਰਸ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।ਇਸੇ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਲਈ ਮਾਨਸਾ ਪਹੁੰਚੇ ਸਨ। ਪਰਿਵਾਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਸੀ
📲Get App