🔥 TRENDING करौली जिला कलेक्टर ने नादौती के मतदान... Indian Traditional Snacks Rank Among W... बड़ी खबर सिकराय से मुरलीपुर गॉव से खबर दिल्ली के विकास में योगदान के लिए अमित... Chikmagalur launches star rating syste... રાજકોટના કાલાવડમાં સ્ત્રી સામે ક્રૂર ગ...
22 Oct 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ ਕੌਂਸਲ ਨੇ ਰਜਿਸਟ੍ਰੇਸ਼ਨ ਕੀਤੀ ਰੱਦ

✍️ Reporter: Shamsher Singh 🗓 22 Oct 2026, 08:11 PM 👁 11
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ ਕੌਂਸਲ ਨੇ ਰਜਿਸਟ੍ਰੇਸ਼ਨ ਕੀਤੀ ਰੱਦ

ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ ਕੌਂਸਲ ਨੇ ਰਜਿਸਟ੍ਰੇਸ਼ਨ ਕੀਤੀ ਰੱਦ
‎Thursday, Oct 22, 2026 ।
‎ਮਾਨਸਾ (ਸ਼ਮਸ਼ੇਰ ਸਿੰਘ ਮਰਾੜ) : ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਕਾਤਲ ਅਸ਼ਵਨੀ ਕੁਮਾਰ ਖ਼ਿਲਾਫ਼ ਪੰਜਾਬ ਫਾਰਮੇਸੀ ਕੌਂਸਲ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਸ਼ੀਲ ਕੁਮਾਰ ਬਾਂਸਲ ਨੇ ਦਿੱਤੀ। ਚੇਅਰਮੈਨ ਸੁਸ਼ੀਲ ਕੁਮਾਰ ਬਾਂਸਲ ਨੇ ਦੱਸਿਆ ਕਿ ਕੌਂਸਲ ਵੱਲੋਂ ਇਸ ਸਬੰਧੀ 22 ਅਕਤੂਬਰ 2026 ਨੂੰ ਪੱਤਰ ਨੰਬਰ PPC-2026/4292 ਜਾਰੀ ਕੀਤਾ ਗਿਆ ਹੈ। ਇਸ ਪੱਤਰ ਰਾਹੀਂ ਕਤਲ ਦੇ ਮਾਮਲੇ 'ਚ ਨਾਮਜ਼ਦ ਅਸ਼ਵਨੀ ਕੁਮਾਰ ਪੁੱਤਰ ਦੇਸ ਰਾਜ, ਵਾਸੀ ਮੁਹੱਲਾ ਵੀਰ ਨਗਰ, ਮਾਨਸਾ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਦਾ ਨੰਬਰ 51464 ਸੀ, ਜੋ 10 ਜੁਲਾਈ 2020 ਨੂੰ ਜਾਰੀ ਕੀਤੀ ਗਈ ਸੀ।
‎ਉਨ੍ਹਾਂ ਦੱਸਿਆ ਕਿ ਪੰਜਾਬ ਫਾਰਮੇਸੀ ਕੌਂਸਲ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਫਾਰਮਾਸਿਸਟ ਦੀ ਰਜਿਸਟ੍ਰੇਸ਼ਨ ਰੱਦ ਕਰਨ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਹੈ। ਕੌਂਸਲ ਦੇ ਇਸ ਫ਼ੈਸਲੇ ਨਾਲ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਵਜੋਂ ਰਜਿਸਟ੍ਰੇਸ਼ਨ ਖ਼ਤਮ ਹੋ ਗਈ ਹੈ। ਜ਼ਿਕਰਯੋਗ ਹੈ ਕਿ ਮਾਨਸਾ 'ਚ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ।
‎ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਫਾਰਮੇਸੀ ਕੌਂਸਲ ਵੱਲੋਂ ਅਸ਼ਵਨੀ ਕੁਮਾਰ ਦੀ ਰਜਿਸਟ੍ਰੇਸ਼ਨ ਰੱਦ ਕੀਤੇ ਜਾਣ ਨੂੰ ਇਸ ਮਾਮਲੇ 'ਚ ਹੋਈ ਇੱਕ ਅਹਿਮ ਪ੍ਰਸ਼ਾਸਕੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ। ਕਤਲ ਮਾਮਲੇ ਦੀ ਕਾਨੂੰਨੀ ਜਾਂਚ ਅਤੇ ਅਦਾਲਤੀ ਕਾਰਵਾਈ ਆਪਣੇ ਨਿਰਧਾਰਤ ਕਾਨੂੰਨੀ ਅਮਲ ਅਨੁਸਾਰ ਅੱਗੇ ਵਧੇਗੀ।
📲Get App