Local
ਰੋਪੜ ਦੇ ਅੱਗ ਪੀੜਤ ਵਪਾਰੀ ਦੇ ਹੱਕ ਵਿੱਚ ਨਿੱਤਰੇ ਵਿਧਾਇਕ ਦਿਨੇਸ਼ ਚੱਢਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਰੋਪੜ ਦੇ ਮੇਨ ਬਾਜ਼ਾਰ ਵਿੱਚ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਵਪਾਰੀ ਨੂੰ ਇੱਕ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਮੌਕੇ ’ਤੇ ਪਹੁੰਚ ਕੇ ਪੀੜਤ ਵਪਾਰੀ ਨਾਲ ਮੁਲਾਕਾਤ ਕਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਰੂਪਨਗਰ, 23 ਅਕਤੂਬਰ: ਰੋਪੜ ਦੇ ਮੇਨ ਬਾਜ਼ਾਰ ਵਿੱਚ ਸ਼ੁੱਕਰਵਾਰ ਤੜਕਸਾਰ ਇੱਕ ਵਪਾਰੀ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਭਾਰੀ ਨੁਕਸਾਨ ਤੋਂ ਬਾਅਦ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਅੱਗ ਦੀ ਘਟਨਾ ਕਾਰਨ ਪ੍ਰਭਾਵਿਤ ਹੋਏ ਵਪਾਰੀ ਪ੍ਰਵੀਨ ਕੁਮਾਰ ਸਿੰਗਲਾ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਿਆਂ ਹਮਦਰਦੀ ਪ੍ਰਗਟ ਕੀਤੀ ਅਤੇ ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।
ਜ਼ਿਕਰਯੋਗ ਹੈ ਕਿ ਮੇਨ ਬਾਜ਼ਾਰ ਵਿੱਚ ਸਥਿਤ ਵਪਾਰੀ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗਣ ਕਾਰਨ ਉੱਥੇ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀ ਲਪੇਟ ਵਿੱਚ ਦਰੀਆਂ, ਮੈਟਾਂ ਅਤੇ ਸਮਾਗਮਾਂ ਵਿੱਚ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਆ ਗਿਆ। ਇਸ ਘਟਨਾ ਕਾਰਨ ਵਪਾਰੀ ਨੂੰ ਇੱਕ ਕਰੋੜ ਰੁਪਏ ਤੋਂ ਵੱਧ ਦਾ ਆਰਥਿਕ ਨੁਕਸਾਨ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮੰਗਵਾਇਆ ਗਿਆ ਨਵਾਂ ਸਾਮਾਨ ਵੀ ਅੱਗ ਦੀ ਭੇਟ ਚੜ੍ਹ ਗਿਆ।
ਵਿਧਾਇਕ ਦਿਨੇਸ਼ ਚੱਢਾ ਨੇ ਪੀੜਤ ਵਪਾਰੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਸੰਕਟ ਦੀ ਘੜੀ ਵਿੱਚ ਉਹ ਇਕੱਲੇ ਨਹੀਂ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਘਟਨਾ ਕਾਰਨ ਹੋਏ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਈ।
ਇਸ ਦੁਖਦਾਈ ਘਟਨਾ ਨੇ ਵਪਾਰੀ ਦੀ ਸਾਲਾਂ ਦੀ ਮਿਹਨਤ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਪੀੜਤ ਵਪਾਰੀ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਪ੍ਰਸ਼ਾਸਨਿਕ ਸਹਾਇਤਾ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਦੀ ਵੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ।