🔥 TRENDING આખા વર્ષ ની મેહનત ઉપર પાણી ફરી વળીયુ વ... Karnataka Police to Recruit 7,925 New... Karnataka Health Dept Provides Free Co... India Sees 25% Rise in Millet Exports... एक्सरसाइज Banking Association Launches Free Digi...
23 Oct 2026•
ગુજરાતી मराठी ਪੰਜਾਬੀ বাংলা
Jobs & Career

ਦੀਵਾਲੀ ਤੋਂ ਪਹਿਲਾਂ ਤਨਖ਼ਾਹਾਂ ਨੂੰ ਲੈ ਕੇ ਨਵੇਂ ਹੁਕਮ, ਮੁਲਾਜ਼ਮਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਤੋਹਫ਼ਾ

✍️ Reporter: Shamsher Singh 🗓 23 Oct 2026, 08:14 PM 👁 13
Share: 💬 WhatsApp 📘 Facebook 𝕏 Post

ਦੀਵਾਲੀ ਤੋਂ ਪਹਿਲਾਂ ਤਨਖ਼ਾਹਾਂ ਨੂੰ ਲੈ ਕੇ ਨਵੇਂ ਹੁਕਮ, ਮੁਲਾਜ਼ਮਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਤੋਹਫ਼ਾ

ਦੀਵਾਲੀ ਤੋਂ ਪਹਿਲਾਂ ਤਨਖ਼ਾਹਾਂ ਨੂੰ ਲੈ ਕੇ ਨਵੇਂ ਹੁਕਮ, ਮੁਲਾਜ਼ਮਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਤੋਹਫ਼ਾ
‎Friday, Oct 23, 2026।
‎ਚੰਡੀਗੜ੍ਹ (need28) : ਚੰਡੀਗੜ੍ਹ ਪ੍ਰਸ਼ਾਸਨ ਨੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਧਿਆਨ ’ਚ ਰੱਖਦਿਆਂ ਆਪਣੇ ਵਿਭਾਗਾਂ ’ਚ ਕੰਮ ਕਰਦੇ ਠੇਕਾ ਆਧਾਰਿਤ, ਗੈਸਟ, ਆਊਟਸੋਰਸਿੰਗ ਅਤੇ ਡੀ. ਸੀ. ਰੇਟ ਵਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਵਿੱਤ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਅਕਤੂਬਰ 2026 ਮਹੀਨੇ ਦੀ ਤਨਖ਼ਾਹ 6 ਨਵੰਬਰ ਤੋਂ ਪਹਿਲਾਂ-ਪਹਿਲਾਂ ਜਾਰੀ ਕਰ ਦਿੱਤੀ ਜਾਵੇਗੀ। ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਦੀ ਅਕਾਊਂਟਸ ਬ੍ਰਾਂਚ ਵੱਲੋਂ 22 ਅਕਤੂਬਰ 2026 ਨੂੰ ਇਸ ਸਬੰਧੀ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
‎ਪ੍ਰਸ਼ਾਸਨ ਦੇ ਸਾਰੇ ਪ੍ਰਬੰਧਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਭੇਜੇ ਗਏ ਇਸ ਪੱਤਰ ’ਚ ਸਪੱਸ਼ਟ ਕੀਤਾ ਗਿਆ ਹੈ ਕਿ 8 ਨਵੰਬਰ 2026 ਨੂੰ ਦੀਵਾਲੀ ਦਾ ਤਿਉਹਾਰ ਆ ਰਿਹਾ ਹੈ, ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਦੀ ਅਕਤੂਬਰ 2026 ਦੀ ਤਨਖ਼ਾਹ 6 ਨਵੰਬਰ ਦਿਨ ਸ਼ੁੱਕਰਵਾਰ ਜਾਂ ਇਸ ਤੋਂ ਪਹਿਲਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
📲Get App