🔥 TRENDING અરણેજ ખાતે આરોગ્ય કેન્દ્ર નુ લોકાર્પણ कोर्रा: लापता सात वर्षीय बालक को पुलिस... पंचायत चुनाव की तैयारी: 5 लाख अमितासाई... एम्स पटना में दो दिवसीय कार्यशाला आयोज... एम्स पटना में दो दिवसीय कार्यशाला आयोज... विश्व पोलियो दिवस: पोलियो मुक्त मध्यप्...
24 Oct 2026•
ગુજરાતી मराठी ਪੰਜਾਬੀ বাংলা

ਨਸ਼ਿਆਂ ਦੇ ਹੌਟਸਪੌਟ ਪਿੰਡਾਂ ’ਤੇ ਪ੍ਰਸ਼ਾਸਨ ਦੀ ਨਿਗਰਾਨੀ ਤੇਜ

✍️ Reporter: Jiwan kumar 🗓 24 Oct 2026, 04:32 PM 👁 25
Share: 💬 WhatsApp 📘 Facebook 𝕏 Post

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ। ਅਣਵਰਤੀਆਂ ਇਮਾਰਤਾਂ ਅਤੇ ਝਾੜੀਆਂ ਦੀ ਸਫ਼ਾਈ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਹੁਨਰ ਸਿਖਲਾਈ ਰਾਹੀਂ ਨਸ਼ਿਆਂ ਤੋਂ ਦੂਰ ਰੱਖਣ ਅਤੇ ਰੁਜ਼ਗਾਰ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਬਠਿੰਡਾ, 24 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਇਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਨਸ਼ਿਆਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਅਣਵਰਤੀਆਂ ਅਤੇ ਛੱਡੀਆਂ ਹੋਈਆਂ ਸਰਕਾਰੀ ਤੇ ਨਿੱਜੀ ਇਮਾਰਤਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਅਜਿਹੀਆਂ ਥਾਵਾਂ ’ਤੇ ਉੱਗੀਆਂ ਝਾੜੀਆਂ ਦੀ ਕਟਾਈ ਵੀ ਕੀਤੀ ਜਾ ਰਹੀ ਹੈ, ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਾਲੀਬਾਲ ਅਤੇ ਕ੍ਰਿਕਟ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਖੇਡ ਵਿਭਾਗ ਵੱਲੋਂ ਇਨ੍ਹਾਂ ਟੀਮਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਜਲਦ ਹੀ ਅੰਤਰ-ਪਿੰਡ ਖੇਡ ਟੂਰਨਾਮੈਂਟ ਕਰਵਾਏ ਜਾਣਗੇ।

ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਨੌਜਵਾਨਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਥੋੜ੍ਹੇ ਸਮੇਂ ਦੇ ਹੁਨਰ ਸਿਖਲਾਈ ਕੋਰਸ ਕਰਵਾਉਣ ਦੀ ਯੋਜਨਾ ਹੈ, ਤਾਂ ਜੋ ਉਹ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੰਚਨ, ਉਪ ਮੰਡਲ ਮੈਜਿਸਟ੍ਰੇਟ, ਪੁਲਿਸ ਸੁਪਰਡੈਂਟ, ਡੀਐੱਸਪੀਜ਼, ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
📲Get App