🔥 ट्रेंडिंग ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨਿਕਲੀਆਂ ਭਰ... સુરતમાં નવી સિવિલ હોસ્પિટલના MICU વિભા... सपोटरा किले की चारदीवारी पर फिर दिखे द... सपोटरा किले की चारदीवारी पर फिर दिखे द... लखनऊ मंडल ने पीईटी अभ्यर्थियों के लिए... अम्बेडकरनगर: थाना बेवाना में जिलाधिकार...
24 अक्टू. 2026•
ગુજરાતી मराठी ਪੰਜਾਬੀ বাংলা
राजनीति

ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ

✍️ रिपोर्टर: Shamsher Singh 🗓 24 अक्टू. 2026, 12:10 PM 👁 16
शेयर करें: 💬 WhatsApp 📘 Facebook 𝕏 Post

ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ

ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ
‎Saturday, Oct 24, 2026।
‎ਬੇਗੋਵਾਲ (need24)- ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਬੇਗੋਵਾਲ ਵਿਖੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਅਤੇ ਯੁਵਰਾਜ ਭੁਪਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। ਮੁਲਾਕਾਤ ਮਗਰੋਂ ਚਰਚਾਵਾਂ ਨੇ ਫਿਰ ਜ਼ੋਰ ਫੜ ਲਿਆ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸਰਦਾਰ ਜਗਜੀਤ ਸਿੰਘ ਦਾ ਦਿਹਾਂਤ ਹੋ ਗਿਆ ਸੀ। ਇਸ ਦੁੱਖ਼ਦਾਈ ਘਟਨਾ ਕਾਰਨ ਪਰਿਵਾਰ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੁੱਖ਼ ਦੀ ਘੜੀ 'ਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਦੁੱਖ਼ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਅਰਸੇ ਤੋਂ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਬੰਧ ਸੁਖਾਵੇਂ ਨਹੀਂ ਸਨ। ਕਿਉਂਕਿ ਬੀਬੀ ਜਗੀਰ ਕੌਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਹਮੋ-ਸਾਹਮਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਉਮੀਦਵਾਰ ਸਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਸਨ, ਜਦਕਿ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦਾ ਵਿਰੋਧ ਕਰਕੇ ਖ਼ੁਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜੀ ਸੀ।
📲Get App