🔥 TRENDING पंचायतीराज आम चुनाव-2026 के मद्देनजर द... શિક્ષકશ્રીની વયનિવૃત્તિ નિમિત્તે સન્મા... दानापुर के रंजन पथ पर यूथ क्लब द्वारा... दौसा सदर थाना पुलिस की कार्रवाई करीब... छत्तीसगढ़ की IPS अंकिता शर्मा का दशहरा... Mallikarjun Kharge Honors Dr. Shri Kri...
25 Oct 2026•
ગુજરાતી मराठी ਪੰਜਾਬੀ বাংলা
Health

ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ

✍️ Reporter: Shamsher Singh 🗓 25 Oct 2026, 03:42 PM 👁 17
Share: 💬 WhatsApp 📘 Facebook 𝕏 Post

ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ

ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
‎Sunday, Oct 25, 2026।
‎ਚੰਡੀਗੜ੍ਹ (ਸ਼ਮਸ਼ੇਰ ਸਿੰਘ ਮਰਾੜ) : ਚੰਡੀਗੜ੍ਹ ’ਚ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਸ਼ਹਿਰ ’ਚ ਹੁਣ ਤੱਕ ਡੇਂਗੂ ਦੇ 26 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਲੋਕਾਂ ਨੂੰ ਆਪਣੇ ਘਰਾਂ, ਛੱਤਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ ਹੈ ਕਿਉਂਕਿ ਖੜ੍ਹੇ ਪਾਣੀ 'ਚ ਮੱਛਰ ਪੈਦਾ ਹੋ ਸਕਦੇ ਹਨ। ਸਿਹਤ ਵਿਭਾਗ ਅਨੁਸਾਰ ਮੀਂਹ ਤੋਂ ਬਾਅਦ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਕਰਨੀ ਚਾਹੀਦੀ ਹੈ। ਪਾਣੀ ਦੀਆਂ ਟੈਂਕੀਆਂ ਅਤੇ ਭਾਂਡਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।
‎
‎
‎ਮੱਛਰਾਂ ਤੋਂ ਬਚਣ ਲਈ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੇ ਸਾਧਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਘਰਾਂ ਦੇ ਦਰਵਾਜ਼ਿਆਂ ਅਤੇ ਖਿੜਕੀਆਂ ’ਤੇ ਜਾਲੀਆਂ ਲਗਾਉਣੀਆਂ ਚਾਹੀਦੀਆਂ ਹਨ। ਛੋਟੇ ਬੱਚਿਆਂ ਅਤੇ ਨਵਜੰਮੇ ਬੱਚਿਆਂ ਨੂੰ ਦਿਨ ਵੇਲੇ ਵੀ ਮੱਛਰਦਾਨੀ ਵਿੱਚ ਰੱਖਣਾ ਚਾਹੀਦਾ ਹੈ। ਸਿਹਤ ਵਿਭਾਗ ਨੇ ਸਲਾਹ ਦਿੱਤੀ ਹੈ ਕਿ ਬੁਖ਼ਾਰ ਹੋਣ ’ਤੇ ਲਾਪਰਵਾਹੀ ਨਾ ਵਰਤੀ ਜਾਵੇ ਤੇ ਨੇੜਲੇ ਸਿਹਤ ਕੇਂਦਰ ’ਚ ਜਾਂਚ ਕਰਵਾਈ ਜਾਵੇ।
📲Get App