स्वास्थ्य
ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ

Sunday, Oct 25, 2026।
ਚੰਡੀਗੜ੍ਹ (ਸ਼ਮਸ਼ੇਰ ਸਿੰਘ ਮਰਾੜ) : ਚੰਡੀਗੜ੍ਹ ’ਚ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਸ਼ਹਿਰ ’ਚ ਹੁਣ ਤੱਕ ਡੇਂਗੂ ਦੇ 26 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਲੋਕਾਂ ਨੂੰ ਆਪਣੇ ਘਰਾਂ, ਛੱਤਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ ਹੈ ਕਿਉਂਕਿ ਖੜ੍ਹੇ ਪਾਣੀ 'ਚ ਮੱਛਰ ਪੈਦਾ ਹੋ ਸਕਦੇ ਹਨ। ਸਿਹਤ ਵਿਭਾਗ ਅਨੁਸਾਰ ਮੀਂਹ ਤੋਂ ਬਾਅਦ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਕਰਨੀ ਚਾਹੀਦੀ ਹੈ। ਪਾਣੀ ਦੀਆਂ ਟੈਂਕੀਆਂ ਅਤੇ ਭਾਂਡਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।
ਮੱਛਰਾਂ ਤੋਂ ਬਚਣ ਲਈ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੇ ਸਾਧਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਘਰਾਂ ਦੇ ਦਰਵਾਜ਼ਿਆਂ ਅਤੇ ਖਿੜਕੀਆਂ ’ਤੇ ਜਾਲੀਆਂ ਲਗਾਉਣੀਆਂ ਚਾਹੀਦੀਆਂ ਹਨ। ਛੋਟੇ ਬੱਚਿਆਂ ਅਤੇ ਨਵਜੰਮੇ ਬੱਚਿਆਂ ਨੂੰ ਦਿਨ ਵੇਲੇ ਵੀ ਮੱਛਰਦਾਨੀ ਵਿੱਚ ਰੱਖਣਾ ਚਾਹੀਦਾ ਹੈ। ਸਿਹਤ ਵਿਭਾਗ ਨੇ ਸਲਾਹ ਦਿੱਤੀ ਹੈ ਕਿ ਬੁਖ਼ਾਰ ਹੋਣ ’ਤੇ ਲਾਪਰਵਾਹੀ ਨਾ ਵਰਤੀ ਜਾਵੇ ਤੇ ਨੇੜਲੇ ਸਿਹਤ ਕੇਂਦਰ ’ਚ ਜਾਂਚ ਕਰਵਾਈ ਜਾਵੇ।