🔥 ट्रेंडिंग मलबे के नीचे से एक कर्मचारी का शव बराम... अरुणाचल प्रदेश में 11,200 मेगावाट सिया... ગીર સોમનાથ જિલ્લા, ઉના તાલુકાના નાંદણ... अरुणाचल में SUMP विरोध के दौरान RAF की... अरुणाचल प्रदेश में हिंसा: केंद्र ने RA... दक्षिण कश्मीर पुलिस ने अवैध खनन में 16...
26 अक्टू. 2026•
ગુજરાતી मराठी ਪੰਜਾਬੀ বাংলা
ऑटोमोबाइल

ਭਿੱਖੀਵਿੰਡ ’ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ।

✍️ रिपोर्टर: Shamsher Singh 🗓 25 अक्टू. 2026, 10:40 PM 👁 20
शेयर करें: 💬 WhatsApp 📘 Facebook 𝕏 Post

ਭਿੱਖੀਵਿੰਡ ’ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ।

ਭਿੱਖੀਵਿੰਡ ’ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ।
‎25oct 2026,ਰਨਤਾਰਨ, 25 ਅਕਤੂਬਰ (need24)| ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸਾਈਕਲ ਸਵਾਰ 40 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਛੇਹਲਾ ਕਲੋਨੀ ਵਾਸੀ ਗੁਰਸੇਵਕ ਸਿੰਘ ਪੁੱਤਰ ਬਗੀਚਾ ਸਿੰਘ ਵਜੋਂ ਹੋਈ ਹੈ। ਉਹ ਸ਼ਨੀਵਾਰ ਸ਼ਾਮ ਨੂੰ ਸਾਈਕਲ ’ਤੇ ਕਿਸੇ ਕੰਮ ਲਈ ਜਾ ਰਿਹਾ ਸੀ, ਜਦੋਂ ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।
‎ਹਾਦਸਾ ਇੰਨਾ ਗੰਭੀਰ ਸੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਗੁਰਸੇਵਕ ਸਿੰਘ ਦੀ ਅਚਾਨਕ ਮੌਤ ਕਾਰਨ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
‎
‎ਗੁਰਸੇਵਕ ਸਿੰਘ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਸ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੱਚੇ ਹਨ। ਘਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਮੋਢਿਆਂ ’ਤੇ ਸੀ। ਉਸ ਦੀ ਮੌਤ ਨਾਲ ਪਰਿਵਾਰ ਦਾ ਸਹਾਰਾ ਖੁੱਸ ਗਿਆ ਹੈ ਅਤੇ ਘਰ ਦੇ ਗੁਜ਼ਾਰੇ ਨੂੰ ਲੈ ਕੇ ਵੀ ਸੰਕਟ ਖੜ੍ਹਾ ਹੋ ਗਿਆ ਹੈ।
‎
‎ਪਿਤਾ ਦੀ ਮੌਤ ਕਾਰਨ ਦੋਵੇਂ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ, ਜਦਕਿ ਪਤੀ ਦੀ ਮੌਤ ਤੋਂ ਬਾਅਦ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਵਾਹਨ ਅਤੇ ਉਸ ਦੇ ਚਾਲਕ ਦੀ ਪਛਾਣ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
📲Get App