🔥 TRENDING BJP to Send Panel of 4-5 Names for Mad... 3.45 लाख रुपए की फेक करेंसी के साथ युव... सदरासर में ट्रैक्टर के तार फंसने से ती... દીવ, દમણ અને લક્ષદ્વીપના એડમિનિસ્ટ્રેટ... દીવ, દમણ અને લક્ષદ્વીપના એડમિનિસ્ટ્રેટ... 106 साल की उम्र में निधन हो गया है। कु...
26 Oct 2026•
ગુજરાતી मराठी ਪੰਜਾਬੀ বাংলা
Education

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸ਼ੁਰੂ ਹੋਣ ਜਾ ਰਹੀ ਨਵੀਂ ਯੋਜਨਾ

✍️ Reporter: Shamsher Singh 🗓 26 Oct 2026, 01:52 PM 👁 19
Share: 💬 WhatsApp 📘 Facebook 𝕏 Post

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸ਼ੁਰੂ ਹੋਣ ਜਾ ਰਹੀ ਨਵੀਂ ਯੋਜਨਾ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸ਼ੁਰੂ ਹੋਣ ਜਾ ਰਹੀ ਨਵੀਂ ਯੋਜਨਾ
‎Monday, Oct 26, 2026 ।
‎ਚੰਡੀਗੜ੍ਹ (need 24) : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਸਿਹਤ ਅਤੇ ਪੋਸ਼ਣ ਨੂੰ ਹੋਰ ਬਿਹਤਰ ਬਣਾਉਣ ਲਈ ਇਕ ਨਵੀਂ ਪਹਿਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ’ਚ ਪੌਸ਼ਟਿਕ ਭੋਜਨ ਦੇ ਨਾਲ ਮੌਸਮੀ ਫ਼ਲ ਵੀ ਮੁਹੱਈਆ ਕਰਵਾਏ ਜਾਣਗੇ। ਪ੍ਰਸ਼ਾਸਨ ਦੀ ਯੋਜਨਾ ਹੈ ਕਿ ਇਸ ਸਾਲ ਦੇ ਅਖ਼ੀਰ ਤੱਕ ਵਿਦਿਆਰਥੀਆਂ ਨੂੰ ਤਾਜ਼ੇ ਫ਼ਲ ਦੇਣ ਦੀ ਸਹੂਲਤ ਸ਼ੁਰੂ ਕਰ ਦਿੱਤੀ ਜਾਵੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ ਯੋਜਨਾ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ਦੇ ਨਾਲ ਦੁੱਧ ਦੇਣ ਦੀ ਸ਼ੁਰੂਆਤ ਕੀਤੀ ਗਈ ਸੀ। ਹੁਣ ਇਸ ਯੋਜਨਾ ਨੂੰ ਅੱਗੇ ਵਧਾਉਂਦਿਆਂ ਮੌਸਮੀ ਫ਼ਲਾਂ ਨੂੰ ਵੀ ਵਿਦਿਆਰਥੀਆਂ ਦੀ ਖ਼ੁਰਾਕ ’ਚ ਸ਼ਾਮਲ ਕਰਨ ਦੀ ਤਿਆਰੀ ਹੈ। ਇਸ ਨਾਲ ਬੱਚਿਆਂ ਨੂੰ ਜ਼ਰੂਰੀ ਪੌਸ਼ਟਿਕ ਤੱਤ ਮਿਲਣਗੇ ਅਤੇ ਉਨ੍ਹਾਂ ਦੀ ਸਿਹਤ ’ਚ ਸੁਧਾਰ ਲਿਆਉਣ ’ਚ ਮਦਦ ਮਿਲੇਗੀ। ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਨਿਤੀਸ਼ ਸਿੰਗਲਾ ਅਨੁਸਾਰ ਪ੍ਰਸ਼ਾਸਨ ਦਾ ਮਕਸਦ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੇ ਪੋਸ਼ਣ ਮੁੱਲ ਨੂੰ ਵਧਾਉਣਾ ਹੈ। ਇਸ ਸਮੇਂ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ’ਚ ਚੌਲ, ਕਣਕ, ਦਾਲਾਂ ਅਤੇ ਸਬਜ਼ੀਆਂ ਵਰਗੀਆਂ ਖ਼ੁਰਾਕੀ ਵਸਤਾਂ ਦਿੱਤੀਆਂ ਜਾਂਦੀਆਂ ਹਨ। ਦੁੱਧ ਦੀ ਸਹੂਲਤ ਸ਼ੁਰੂ ਹੋਣ ਤੋਂ ਬਾਅਦ ਹੁਣ ਤਾਜ਼ੇ ਮੌਸਮੀ ਫ਼ਲ ਵੀ ਇਸ ਖ਼ੁਰਾਕ ਦਾ ਹਿੱਸਾ ਬਣਾਉਣ ਦੀ ਯੋਜਨਾ ਹੈ ਅਤੇ ਇਹ ਜਲਦੀ ਹੀ ਸਾਲ ਦੇ ਅਖ਼ੀਰ ਤੋਂ ਪਹਿਲਾਂ ਸ਼ੁਰੂ ਕਰਵਾਈ ਜਾਵੇਗੀ।
‎ਇਹ ਯੋਜਨਾ ਚੰਡੀਗੜ੍ਹ ਦੇ 119 ਸਰਕਾਰੀ ਸਕੂਲਾਂ ਨੂੰ ਕਵਰ ਕਰਦੀ ਹੈ। ਇਨ੍ਹਾਂ ਸਕੂਲਾਂ ’ਚ ਭੋਜਨ ਤਿਆਰ ਕਰਨ ਅਤੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ 15 ਸਕੂਲ ਆਧਾਰਿਤ ਕਲੱਸਟਰ ਰਸੋਈਆਂ ਕੰਮ ਕਰ ਰਹੀਆਂ ਹਨ। ਇਨ੍ਹਾਂ ਰਾਹੀਂ ਬੱਚਿਆਂ ਨੂੰ ਤਾਜ਼ਾ ਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਸੈਕਟਰ-29 ਦੇ ਸਰਕਾਰੀ ਮਾਡਲ ਹਾਈ ਸਕੂਲ ’ਚ ਸਥਿਤ ਕੇਂਦਰੀ ਰਸੋਈ ਤੋਂ ਹੋਰ ਸਕੂਲਾਂ ਲਈ ਵੀ ਖਾਣਾ ਤਿਆਰ ਕੀਤਾ ਜਾਂਦਾ ਹੈ। ਸਕੂਲ ਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਇਸ ਪ੍ਰਬੰਧ ਦੀ ਨਿਗਰਾਨੀ ਕਰਦੇ ਹਨ, ਜਦੋਂ ਕਿ ਸਕੂਲਾਂ ’ਚ ਭੋਜਨ ਦੀ ਵੰਡ ਦੀ ਜ਼ਿੰਮੇਵਾਰੀ ਸਬੰਧਿਤ ਅਮਲੇ ਵੱਲੋਂ ਨਿਭਾਈ ਜਾਂਦੀ ਹੈ।
‎ਸਕੂਲਾਂ ’ਚ ਦਿੱਤੇ ਜਾਣ ਵਾਲੇ ਦੁਪਹਿਰ ਦੇ ਖਾਣੇ ’ਚ ਦਲੀਆ, ਖਿਚੜੀ, ਦਾਲ-ਚੌਲ, ਸੋਇਆ ਨਗਟਸ, ਮੌਸਮੀ ਸਬਜ਼ੀਆਂ, ਮਟਰ, ਰਾਜਮਾਂਹ, ਸਾਂਭਰ, ਕੜ੍ਹੀ, ਕਾਲੇ ਛੋਲੇ ਤੇ ਮੂੰਗੀ ਦੀ ਦਾਲ ਵਰਗੇ ਪਕਵਾਨ ਸ਼ਾਮਲ ਹਨ। ਨਿਰਧਾਰਤ ਪੋਸ਼ਣ ਮਾਪਦੰਡਾਂ ਅਨੁਸਾਰ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਦੇਣ ਦੀ ਵਿਵਸਥਾ ਕੀਤੀ ਗਈ ਹੈ। ਭੋਜਨ ਤਿਆਰ ਕਰਨ ਲਈ ਵਰਤੇ ਜਾਣ ਵਾਲੇ ਅਨਾਜ ਨੂੰ ਸਟੋਰ ਕਰਨ ਤੋਂ ਪਹਿਲਾਂ ਜਾਂਚ ਦੀ ਪ੍ਰਕਿਰਿਆ ’ਚੋਂ ਲੰਘਾਇਆ ਜਾਂਦਾ ਹੈ। ਇਸ ਤੋਂ ਇਲਾਵਾ ਭੋਜਨ ਦੀ ਗੁਣਵੱਤਾ ਅਤੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਨਿਰੀਖਣ, ਰਸੋਈ ਅਮਲੇ ਦੀ ਸਿਖਲਾਈ ਅਤੇ ਸਿਹਤ ਜਾਂਚ ਵਰਗੇ ਕਦਮ ਵੀ ਚੁੱਕੇ ਜਾਂਦੇ ਹਨ। ਮੌਸਮੀ ਫ਼ਲਾਂ ਨੂੰ ਇਸ ਯੋਜਨਾ ’ਚ ਸ਼ਾਮਲ ਕਰਨ ਨਾਲ ਵਿਦਿਆਰਥੀਆਂ ਨੂੰ ਸਕੂਲ ’ਚ ਹੀ ਵਾਧੂ ਪੋਸ਼ਣ ਮਿਲ ਸਕੇਗਾ। ਇਸ ਪਹਿਲ ਨਾਲ ਬੱਚਿਆਂ ਦੀ ਖ਼ੁਰਾਕ ’ਚ ਵਿਭਿੰਨਤਾ ਆਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਵੱਲ ਪ੍ਰੇਰਿਤ ਕਰਨ ’ਚ ਵੀ ਮਦਦ ਮਿਲਣ ਦੀ ਉਮੀਦ ਹੈ।
📲Get App