🔥 TRENDING Dry weather continues in Punjab and Ch... પાટણ જિલ્લા, સમી તાલુકામાં તળાવમાં યુવ... Two Killed, Three Injured as Gunmen Op... Rahul Gandhi to Launch Punjab Campaign... સુરતમાં 150 મોટરસાઇકલની નશામુક્તિ રેલી... Four More Arrested Over Bihu Troupe At...
26 Oct 2026•
ગુજરાતી मराठी ਪੰਜਾਬੀ বাংলা
Religion

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਈਟਾਂ ਤੇ ਫੁੱਲਾਂ ਦੀ ਸਜਾਵਟ ਸ਼ੁਰੂ

✍️ Reporter: Shamsher Singh 🗓 26 Oct 2026, 12:52 PM 👁 17
Share: 💬 WhatsApp 📘 Facebook 𝕏 Post

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਈਟਾਂ ਤੇ ਫੁੱਲਾਂ ਦੀ ਸਜਾਵਟ ਸ਼ੁਰੂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਈਟਾਂ ਤੇ ਫੁੱਲਾਂ ਦੀ ਸਜਾਵਟ ਸ਼ੁਰੂ (ਤ
‎Monday, Oct 26, 2026 - 11:28 AM।
‎ਅੰਮ੍ਰਿਤਸਰ(ਸ਼ਮਸ਼ੇਰ ਸਿੰਘ ਮਰਾੜ)- ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਸਮਾਗਮਾਂ ਦੀਆਂ ਤਿਆਰੀਆਂ ਲੱਗਭਗ ਮੁਕੰਮਲ ਕਰ ਲਈਆਂ ਗਈਆਂ ਹਨ, ਉਥੇ ਹੀ ਗੁਰੂ ਘਰ ਦੇ ਸੇਵਕਾਂ ਵੱਲੋਂ ਲਾਈਟਾਂ ਅਤੇ ਵੱਖ-ਵੱਖ ਕਿਸਮਾਂ ਦੇ ਫੁੱਲਾਂ ਨਾਲ ਸਜਾਵਟ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਜਾਵਟ ਨਾਲ ਸ੍ਰੀ ਦਰਬਾਰ ਸਾਹਿਬ ਦੀ ਅਲੌਕਿਕ ਸੁੰਦਰਤਾ ਗੁਰੂ ਘਰ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੀ ਰਹੇਗੀ।
‎
‎ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਮੁੰਬਈ ਵਾਸੀ ਇਕਬਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਵਿਖੇ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਵਾਈ ਜਾ ਰਹੀ ਹੈ। ਇਸ ਤਹਿਤ 30 ਤੋਂ 35 ਕਿਸਮਾਂ ਦੇ ਵੱਖ-ਵੱਖ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਮੁੱਚੀ ਪਰਿਕਰਮਾ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਵਟ ਕੀਤੀ ਜਾ ਰਹੀ ਹੈ।
‎ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਸਜਾਵਟ ਲਈ ਮੁੰਬਈ ਅਤੇ ਕੋਲਕਾਤਾ ਤੋਂ ਲੱਗਭਗ 100 ਕਾਰੀਗਰ ਪਹੁੰਚੇ ਹੋਏ ਹਨ, ਜੋ ਆਪਣੀ ਕਲਾ ਰਾਹੀਂ ਗੁਰੂ ਘਰ ਦੀ ਸੁੰਦਰਤਾ ਨੂੰ ਚਾਰ ਚੰਨ ਲਾ ਰਹੇ ਹਨ। ਵੱਖ-ਵੱਖ ਕਿਸਮਾਂ ਦੇ ਫੁੱਲਾਂ ਨਾਲ ਸਜਾਵਟ ਕਰਨ ਲਈ ਕਾਰੀਗਰ ਦਿਨ-ਰਾਤ ਸੇਵਾ ’ਚ ਜੁਟੇ ਹੋਏ ਹਨ। ਇਸ ਮੌਕੇ ਗੁਰੂ ਘਰ ਵਿਖੇ ਰੋਜ਼ਾਨਾ ਆਉਣ ਵਾਲੀਆਂ ਸੰਗਤਾਂ ਵੱਲੋਂ ਵੀ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਸੇਵਾ ’ਚ ਯੋਗਦਾਨ ਪਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਫੁੱਲਾਂ ਅਤੇ ਰੌਸ਼ਨੀਆਂ ਦੀ ਸਜਾਵਟ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੇਗੀ।
📲Get App