🔥 TRENDING ପୁଣି ବଦଳିଲା ଟେଣ୍ଡର ନିୟମ: କମଦରରେ ଠିକା ନ... कल्याणपुरा पुरोहितान: विकास के संकल्प... कल्याणपुरा पुरोहितान: विकास के संकल्प... ଓଡ଼ିଶାରେ ବିକାଶର ନୂଆ ଫର୍ଦ୍ଦ: ରାଜ୍ୟର ୯ ଜି... નખત્રાણા પોલીસ સ્ટેશનમાં કેબલ ચોરી કેસ... ବିହାର ଡେପୁଟେସନରେ ଯିବେ ଆଇଏଏସ୍ ସଞ୍ଜୟ ସି...
27 Oct 2026•
ગુજરાતી मराठी ਪੰਜਾਬੀ বাংলা
Automobile

ਅੰਬਾਲਾ-ਚੰਡੀਗੜ੍ਹ ਹਾਈਵੇਅ ''ਤੇ ਸਵਾਰੀਆਂ ਨਾਲ ਭਰੀ ਬੱਸ ''ਤੇ ਅਚਾਨਕ ਹਮਲਾ, ਮੌਕੇ ''ਤੇ ਪਈਆਂ ਚੀਕਾਂ

✍️ Reporter: Shamsher Singh 🗓 27 Oct 2026, 11:31 AM 👁 14
Share: 💬 WhatsApp 📘 Facebook 𝕏 Post

ਅੰਬਾਲਾ-ਚੰਡੀਗੜ੍ਹ ਹਾਈਵੇਅ ''ਤੇ ਸਵਾਰੀਆਂ ਨਾਲ ਭਰੀ ਬੱਸ ''ਤੇ ਅਚਾਨਕ ਹਮਲਾ, ਮੌਕੇ ''ਤੇ ਪਈਆਂ ਚੀਕਾਂ

ਅੰਬਾਲਾ-ਚੰਡੀਗੜ੍ਹ ਹਾਈਵੇਅ ''ਤੇ ਸਵਾਰੀਆਂ ਨਾਲ ਭਰੀ ਬੱਸ ''ਤੇ ਅਚਾਨਕ ਹਮਲਾ, ਮੌਕੇ ''ਤੇ ਪਈਆਂ ਚੀਕਾਂ
‎Tuesday, Oct 27, 2026 - 09:46 ।
‎ਡੇਰਾਬੱਸੀ (ਸ਼ਮਸ਼ੇਰ ਸਿੰਘ ਮਰਾੜ) : ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਡੇਰਾਬੱਸੀ ਫਲਾਈਓਵਰ ਤੋਂ ਹੇਠਾਂ ਉਤਰਦੇ ਸਮੇਂ ਇੱਕ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਚੰਡੀਗੜ੍ਹ ਤੋਂ ਬਰੇਲੀ (ਉੱਤਰ ਪ੍ਰਦੇਸ਼) ਜਾ ਰਹੀ ਇੱਕ ਬੱਸ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਹਮਲਾਵਰਾਂ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਬੱਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਸ 'ਚ ਮੌਜੂਦ ਸਵਾਰੀਆਂ 'ਚ ਚੀਕ-ਚਿਹਾੜਾ ਪੈ ਗਿਆ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਲੋਹੇ ਦੀਆਂ ਰਾਡਾਂ, ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ (ਕਿਰਪਾਨਾਂ) ਨਾਲ ਬੱਸ ’ਤੇ ਅਚਾਨਕ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਬੱਸ ’ਤੇ ਅੰਨ੍ਹੇਵਾਹ ਵਾਰ ਕਰਕੇ ਬੱਸ ਦੇ ਸਾਰੇ ਸ਼ੀਸ਼ੇ ਤੋੜ ਦਿੱਤੇ।
‎ਇਸ ਹਮਲੇ ਦੌਰਾਨ ਬੱਸ ਦਾ ਡਰਾਈਵਰ ਅਤੇ ਕੁੱਝ ਸਵਾਰੀਆਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ 'ਚ ਭੇਜਿਆ ਗਿਆ ਹੈ। ਮੁੱਢਲੀ ਜਾਂਚ ਅਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਦਾ ਮੁੱਖ ਕਾਰਨ ਬੱਸਾਂ 'ਚ ਸਵਾਰੀਆਂ ਬਿਠਾਉਣ ਅਤੇ ਕਿਰਾਏ ਨੂੰ ਲੈ ਕੇ ਚੱਲ ਰਹੀ ਆਪਸੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਟਰਾਂਸਪੋਰਟਰਾਂ ਵਿਚਕਾਰ ਸਵਾਰੀਆਂ ਖੋਹਣ ਅਤੇ ਘੱਟ-ਵੱਧ ਕਿਰਾਏ ਨੂੰ ਲੈ ਕੇ ਪਿਛਲੇ ਕੁੱਝ ਸਮੇਂ ਤੋਂ ਤਣਾਅ ਚੱਲ ਰਿਹਾ ਸੀ, ਜਿਸ ਨੇ ਬੀਤੀ ਰਾਤ ਇਹ ਹਿੰਸਕ ਰੂਪ ਧਾਰਨ ਕਰ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੇਰਾਬੱਸੀ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
‎ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਲਈ ਘਟਨਾ ਵਾਲੀ ਥਾਂ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ। ਪੁਲਸ ਨੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ-ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
📲Get App