🔥 TRENDING बंगाल का तूफ़ान जामशेदपुर में भी पहुँच... PM Modi to Inaugurate Banas Dairy's Au... Gujarat Police Nab Rajasthan Resident... Jalandhar Police Register Case Over 1.... Jalandhar Police Seize 302g Heroin Bas... Census 2025: Citizens to self-register...
27 Oct 2026•
ગુજરાતી मराठी ਪੰਜਾਬੀ বাংলা
National

ਵਿਸ਼ਵਕਰਮਾ ਦਿਵਸ' 'ਤੇ ਜਨਤਕ ਛੁੱਟੀ ਐਲਾਨੀ ਜਾਵੇ', ਅਕਾਲੀ ਦਲ ਨੇ ਚੁੱਕੀ ਮੰਗ

✍️ Reporter: Shamsher Singh 🗓 27 Oct 2026, 04:11 PM 👁 14
Share: 💬 WhatsApp 📘 Facebook 𝕏 Post

ਵਿਸ਼ਵਕਰਮਾ ਦਿਵਸ' 'ਤੇ ਜਨਤਕ ਛੁੱਟੀ ਐਲਾਨੀ ਜਾਵੇ', ਅਕਾਲੀ ਦਲ ਨੇ ਚੁੱਕੀ ਮੰਗ

ਵਿਸ਼ਵਕਰਮਾ ਦਿਵਸ' 'ਤੇ ਜਨਤਕ ਛੁੱਟੀ ਐਲਾਨੀ ਜਾਵੇ', ਅਕਾਲੀ ਦਲ ਨੇ ਚੁੱਕੀ ਮੰਗ
‎Tuesday, Oct 27, 2026।
‎ਚੰਡੀਗੜ੍ਹ (ਵੈੱਬ ਡੈਸਕ, need24) : ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਇਕਾਈ ਦੇ ਪ੍ਰਦੇਸ਼ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਸ਼ਹਿਰ ਦੇ ਕਈ ਵਸਨੀਕ ਉਨ੍ਹਾਂ ਕੋਲ ਪਹੁੰਚ ਕਰਕੇ ਆਉਣ ਵਾਲੇ ਵਿਸ਼ਵਕਰਮਾ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਛੁੱਟੀ ਐਲਾਨਣ ਦੀ ਮੰਗ ਉਠਾਉਣ ਦੀ ਅਪੀਲ ਕਰ ਰਹੇ ਹਨ। ਵਿਲੀ ਨੇ ਕਿਹਾ ਕਿ ਵਿਸ਼ਵਕਰਮਾ ਦਿਵਸ ਬਹੁਤ ਸਾਰੇ ਲੋਕਾਂ ਲਈ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਰੱਖਦਾ ਹੈ ਅਤੇ ਇਹ ਦਿਨ ਕਈ ਪਰਿਵਾਰਾਂ ਲਈ ਵਿਸ਼ੇਸ਼ ਮਹੱਤਤਾ ਵਾਲਾ ਹੈ। ਵਿਸ਼ਵਕਰਮਾ ਪੂਜਾ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਹੈ, ਜਿਨ੍ਹਾਂ ਨੂੰ ਦੇਵਤਿਆਂ ਦਾ ਦਿਵਯ ਸ਼ਿਲਪਕਾਰ ਅਤੇ ਵਾਸਤੂਕਾਰ ਮੰਨਿਆ ਜਾਂਦਾ ਹੈ। ਇਹ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
‎ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ 'ਤੇ ਜਨਤਕ ਛੁੱਟੀ ਹੋਣ ਨਾਲ ਲੋਕਾਂ ਨੂੰ ਆਪਣੇ ਕੰਮਕਾਜ ਤੋਂ ਛੁੱਟੀ ਲੈਣ ਦੀ ਚਿੰਤਾ ਤੋਂ ਬਿਨਾਂ ਪਰਿਵਾਰਾਂ ਨਾਲ ਸਮਾਂ ਬਿਤਾਉਣ, ਪੂਜਾ-ਅਰਚਨਾ ਕਰਨ ਅਤੇ ਧਾਰਮਿਕ ਰਸਮਾਂ ਨਿਭਾਉਣ ਦਾ ਮੌਕਾ ਮਿਲੇਗਾ। ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਧਿਆਨ 'ਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਇਕਾਈ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਵਿਸ਼ਵਕਰਮਾ ਦਿਵਸ ਮੌਕੇ ਜਨਤਕ ਛੁੱਟੀ ਐਲਾਨਣ ਦੀ ਰਸਮੀ ਤੌਰ 'ਤੇ ਅਪੀਲ ਕੀਤੀ ਗਈ ਹੈ।
‎ਵਿਲੀ ਨੇ ਅੱਗੇ ਦੱਸਿਆ ਕਿ ਇਸ ਸਬੰਧ 'ਚ ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀਆਂ ਨੂੰ ਰਸਮੀ ਈਮੇਲ ਵੀ ਭੇਜ ਦਿੱਤੀ ਗਈ ਹੈ, ਜਿਸ ਰਾਹੀਂ ਇਸ ਮੰਗ 'ਤੇ ਵਿਚਾਰ ਕਰਨ ਅਤੇ ਲੋੜੀਂਦੇ ਕਦਮ ਚੁੱਕਣ ਦੀ ਬੇਨਤੀ ਕੀਤੀ ਗਈ ਹੈ।  ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰੇਗਾ ਅਤੇ ਲੋਕ ਹਿੱਤ ਵਿੱਚ ਹਾਂ-ਪੱਖੀ ਫ਼ੈਸਲਾ ਲਵੇਗਾ।
📲Get App