🔥 TRENDING IIT Patna students win Flipkart Grid 2... New Weekly Train Service Launched Betw... CAQM Reviews Air Quality Management Me... ଦୁଃଖୀ ମଣିଷର ଦୁଃଖ ବେଶୀ : ବିଧବା ମା’ର ତିନ... Haryana's Nishchay Breaks National Dis... Indian Stock Market Sees Surge in Trad...
27 Oct 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕਾਂ ਨੂੰ ਰੋਕਣ 'ਤੇ ਹੰਗਾਮਾ, ਸਪੀਕਰ ਕੁਲਤਾਰ ਸੰਧਵਾਂ ਬੋਲੇ- 'ਕਿਸੇ ਨੂੰ ਨਹੀਂ ਰੋਕਿਆ ਜਾਵੇਗਾ'

✍️ Reporter: Shamsher Singh 🗓 27 Oct 2026, 12:12 PM 👁 18
Share: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕਾਂ ਨੂੰ ਰੋਕਣ 'ਤੇ ਹੰਗਾਮਾ, ਸਪੀਕਰ ਕੁਲਤਾਰ ਸੰਧਵਾਂ ਬੋਲੇ- 'ਕਿਸੇ ਨੂੰ ਨਹੀਂ ਰੋਕਿਆ ਜਾਵੇਗਾ'

ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕਾਂ ਨੂੰ ਰੋਕਣ 'ਤੇ ਹੰਗਾਮਾ, ਸਪੀਕਰ ਕੁਲਤਾਰ ਸੰਧਵਾਂ ਬੋਲੇ- 'ਕਿਸੇ ਨੂੰ ਨਹੀਂ ਰੋਕਿਆ ਜਾਵੇਗਾ'
‎27oct 2026, ਸ਼ਮਸ਼ੇਰ ਸਿੰਘ ਮਰਾੜ,ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਪ੍ਰਸ਼ਨ ਕਾਲ ਦੌਰਾਨ ਕਾਂਗਰਸੀ ਵਿਧਾਇਕਾਂ ਨੂੰ ਸਦਨ ਵਿੱਚ ਆਉਣ ਤੋਂ ਰੋਕੇ ਜਾਣ ਦਾ ਮੁੱਦਾ ਉੱਠਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਨੂੰ ਸਪੀਕਰ ਦੇ ਸਾਹਮਣੇ ਉਠਾਉਂਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਦਨ ਦੀ ਕਾਰਵਾਈ ਵਿੱਚ ਹਿੱਸਾ ਲੈਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ।
‎ਇਸ 'ਤੇ ਸਪੀਕਰ ਨੇ ਸਪੱਸ਼ਟ ਕੀਤਾ -ਕਿਸੇ ਵੀ ਵਿਰੋਧੀ ਮੈਂਬਰ ਨੂੰ ਸਦਨ 'ਚ ਆਉਣ ਤੋਂ ਨਹੀਂ ਰੋਕਿਆ ਜਾਵੇਗਾ, ਬਸ਼ਰਤੇ ਉਸ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ ਹੋਵੇ।
‎ਸਦਨ ਦੇ ਨਿਯਮ ਲਾਗੂ ਹੋਣਗੇ
‎
‎ਪ੍ਰਸ਼ਨ ਕਾਲ ਦੌਰਾਨ ਇਸ ਮੁੱਦੇ ਉੱਤੇ ਹੋਈ ਗੱਲਬਾਤ ਵਿੱਚ ਸਪੀਕਰ ਨੇ ਕਿਹਾ ਕਿ ਸਦਨ ਵਿੱਚ ਉਹੀ ਨਿਯਮ ਅਤੇ ਕਾਨੂੰਨ ਲਾਗੂ ਹੋਣਗੇ, ਉਨ੍ਹਾਂ ਤੋਂ ਬਾਹਰ ਜਾ ਕੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਮੈਂਬਰ ਨੂੰ ਮਾਮਲੇ ਦੀ ਜਾਂਚ ਕਰਨ ਲਈ ਵੀ ਕਿਹਾ। ਸਪੀਕਰ ਨੇ ਸਪੱਸ਼ਟ ਕੀਤਾ ਕਿ ਸਾਰੇ ਮੈਂਬਰਾਂ ਨੂੰ ਸਦਨ ਵਿੱਚ ਆਉਣ ਦਾ ਮੌਕਾ ਮਿਲੇਗਾ ਅਤੇ ਕਿਸੇ ਨੂੰ ਵੀ ਰੋਕਣ ਦਾ ਫ਼ੈਸਲਾ ਮਨਮਾਨੇ ਢੰਗ ਨਾਲ ਨਹੀਂ ਕੀਤਾ ਜਾਵੇਗਾ।
📲Get App