🔥 ट्रेंडिंग पूर्व मंत्री एवं खेरा सांसद देबुसिंह च... पटना में 1799 दारोगा भर्ती मुख्य परीक्... सिलचर-गुवाहाटी एक्सप्रेस पर इंजन टॉली... आसाम शिक्षा मंत्री ने धेमाजी में 75 ला... वैश्नव ने कहा, डीपीडीपी अधिनियम से प्र... दुबई में नौकरी बिना नोटिस छोड़े भारतीय...
29 अक्टू. 2026•
ગુજરાતી मराठी ਪੰਜਾਬੀ বাংলা
मौसम

ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ ਕੀਤੀ ਭਵਿੱਖਬਾਣੀ

✍️ रिपोर्टर: Shamsher Singh 🗓 29 अक्टू. 2026, 03:21 PM 👁 13
शेयर करें: 💬 WhatsApp 📘 Facebook 𝕏 Post

ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ ਕੀਤੀ ਭਵਿੱਖਬਾਣੀ

ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ ਕੀਤੀ ਭਵਿੱਖਬਾਣੀ
‎Thursday, Oct 29, 2026 ।
‎ਚੰਡੀਗੜ੍ਹ : ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖ ਬਾਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਅੱਜ (29 ਅਕਤੂਬਰ) ਤੋਂ ਮੌਸਮ ਵਿਚ ਬਦਲਾਅ ਆ ਸਕਦਾ ਹੈ। ਵਿਭਾਗ ਅਨੁਸਾਰ 29 ਅਤੇ 30 ਅਕਤੂਬਰ ਨੂੰ ਕਈ ਇਲਾਕਿਆਂ ਵਿਚ ਗਰਜ-ਤੂਫ਼ਾਨ ਦੇ ਨਾਲ ਬਿਜਲੀ ਚਮਕਣ, ਤੇਜ਼ ਹਵਾਵਾਂ ਚੱਲਣ ਅਤੇ ਕਿਤੇ-ਕਿਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਦੋ ਦਿਨਾਂ ਲਈ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿਚ ਗਰਜ-ਤੂਫ਼ਾਨ ਅਤੇ ਗੜ੍ਹੇਮਾਰੀ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। 31 ਅਕਤੂਬਰ ਤੋਂ ਮੌਸਮ ਦੇ ਆਮ ਵਾਂਗ ਹੋਣ ਦੀ ਉਮੀਦ ਹੈ।
‎ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਬੁੱਧਵਾਰ ਦੇ ਮੁਕਾਬਲੇ ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.7 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ, ਫਰੀਦਕੋਟ ਵਿਚ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਆਮ ਨਾਲੋਂ 4.2 ਡਿਗਰੀ ਵੱਧ ਸੀ
📲Get App