🔥 TRENDING Ex-BJP Worker Anil Kumar Jha Wins Darb... No entry ke khilaf कोमाखान में तेंदुए ने बकरी‑बकरा मारा,... कृषि विज्ञान केन्द्र, लोदीपुर, अरवल मे... मुख्यमंत्री वैद्यकीय सहाय्यता निधी: रु... અરવલ્લી જિલ્લાની મહાકાળી મંદિરની દાનપે...
30 Oct 2026•
ગુજરાતી मराठी ਪੰਜਾਬੀ বাংলা
Politics

ਪਰਵਿੰਦਰ ਝੋਟੇ ਲਈ ਲਾਏ ਧਰਨੇ ''ਚ ਪੁੱਜੇ ਪਰਗਟ ਸਿੰਘ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਆਏ ਨਜ਼ਰ

✍️ Reporter: Shamsher Singh 🗓 30 Oct 2026, 01:44 PM 👁 13
Share: 💬 WhatsApp 📘 Facebook 𝕏 Post

ਪਰਵਿੰਦਰ ਝੋਟੇ ਲਈ ਲਾਏ ਧਰਨੇ ''ਚ ਪੁੱਜੇ ਪਰਗਟ ਸਿੰਘ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਆਏ ਨਜ਼ਰ

ਪਰਵਿੰਦਰ ਝੋਟੇ ਲਈ ਲਾਏ ਧਰਨੇ ''ਚ ਪੁੱਜੇ ਪਰਗਟ ਸਿੰਘ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਆਏ ਨਜ਼ਰ
‎Friday, Oct 30, 2026 ।
‎ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ 'ਚ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪੁੱਜੇ ਹਨ। ਇਸ ਮੌਕੇ 'ਤੇ ਉਨ੍ਹਾਂ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਸਿੰਗਲਾ ਵੀ ਮੌਜੂਦ ਹਨ। ਦੱਸਣਯੋਗ ਹੈ ਕਿ ਅਜੇ ਤੱਕ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ।
‎ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਝੋਟਾ ਦੇ ਅੰਤਿਮ ਸਸਕਾਰ ਨਹੀਂ ਕਰਨਗੇ। ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਲਗਾਤਾਰ ਧਰਨਾ ਚੱਲ ਰਿਹਾ ਹੈ ਅਤੇ ਵੱਖ-ਵੱਖ ਸਿਆਸੀ ਆਗੂਆਂ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਵਲੋਂ ਇਸ ਧਰਨੇ 'ਚ ਸ਼ਿਰੱਕਤ ਕੀਤੀ ਜਾ ਰਹੀ ਹੈ।
‎ਦੱਸ ਦੇਈਏ ਕਿ ਪਰਵਿੰਦਰ ਝੋਟੇ ਨੂੰ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵੇਲੇ ਅਸ਼ਵਨੀ ਕੁਮਾਰ, ਉਸ ਦੀ ਪਤਨੀ ਅਤੇ ਹੋਰ ਮੁਲਜ਼ਮ ਜੇਲ੍ਹ 'ਚ ਹਨ ਅਤੇ ਪੂਰੇ ਮਾਮਲੇ ਦੀ ਸੀ. ਬੀ. ਆਈ. ਵਲੋਂ ਜਾਂਚ ਕੀਤੀ ਜਾ ਰਹੀ ਹੈ।
📲Get App