🔥 TRENDING Rajasthan man gets mistaken ₹1 lakh‑cr... उन्नाव में भारी बारिश का कहर: खेतों मे... కొర్టా, చనాకా ప్రాజెక్టుపై సమగ్ర విజిల... అల్పపీడన ప్రభావంతో తెలంగాణలో భారీ వర్ష... Union Minister Chirag Paswan Marks Bir... दौलत मीणा
31 Oct 2026•
ગુજરાતી मराठी ਪੰਜਾਬੀ বাংলা

ਸਰਕਾਰੀ ਰਾਜਿੰਦਰਾ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

✍️ Reporter: Jiwan kumar 🗓 31 Oct 2026, 05:33 PM 👁 26
Watch on: ▶️ YouTube
Share: 💬 WhatsApp 📘 Facebook 𝕏 Post

ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਐੱਸ.ਡੀ.ਐੱਮ. ਅਮਨਦੀਪ ਸਿੰਘ ਮਾਵੀ, ਡੀ.ਐੱਸ.ਪੀ. ਕਰਮਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਜਯੋਤਸਨਾ ਨੇ ਨੌਜਵਾਨਾਂ ਨੂੰ ਰਾਸ਼ਟਰੀ ਏਕਤਾ, ਭਾਈਚਾਰੇ ਅਤੇ ਸਮਾਜਿਕ ਜ਼ਿੰਮੇਵਾਰੀਆਂ ਦਾ ਸੰਦੇਸ਼ ਦਿੱਤਾ। ਸਮਾਗਮ ਦੇ ਅੰਤ ਵਿੱਚ ਸਟਾਫ਼ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਏਕਤਾ ਦੀ ਸਹੁੰ ਚੁੱਕੀ।

ਬਠਿੰਡਾ, 31 ਅਕਤੂਬਰ (ਜੀਵਨ ਬਾਂਸਲ): ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਐੱਸ.ਡੀ.ਐੱਮ. ਸ੍ਰੀ ਅਮਨਦੀਪ ਸਿੰਘ ਮਾਵੀ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ, ਦੂਰਅੰਦੇਸ਼ੀ ਅਤੇ ਦੇਸ਼ ਪ੍ਰਤੀ ਸਮਰਪਣ ਕਾਰਨ ‘ਭਾਰਤ ਦਾ ਲੋਹ ਪੁਰਸ਼’ ਕਿਹਾ ਜਾਂਦਾ ਹੈ। ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਵੱਖ-ਵੱਖ ਰਿਆਸਤਾਂ ਨੂੰ ਭਾਰਤੀ ਸੰਘ ਵਿੱਚ ਇਕਜੁੱਟ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਇਤਿਹਾਸਕ ਰਹੀ ਹੈ। ਉਨ੍ਹਾਂ ਦਾ ਜੀਵਨ ਅਨੁਸ਼ਾਸਨ, ਹਿੰਮਤ, ਸਮਰਪਣ ਅਤੇ ਰਾਸ਼ਟਰੀ ਏਕਤਾ ਦੀ ਮਹੱਤਤਾ ਦਾ ਸੰਦੇਸ਼ ਦਿੰਦਾ ਹੈ।
ਡੀ.ਐੱਸ.ਪੀ. ਸ੍ਰੀ ਕਰਮਜੀਤ ਸਿੰਘ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਪਟੇਲ ਦੇ ਜੀਵਨ, ਸੰਘਰਸ਼ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ।
ਕਾਲਜ ਦੀ ਪ੍ਰਿੰਸੀਪਲ ਡਾ. ਜਯੋਤਸਨਾ ਨੇ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਸਲ ਤਾਕਤ ਆਪਸੀ ਪਿਆਰ, ਭਾਈਚਾਰੇ, ਸਦਭਾਵਨਾ ਅਤੇ ਏਕਤਾ ਵਿੱਚ ਵੱਸਦੀ ਹੈ। ਨੌਜਵਾਨਾਂ ਨੂੰ ਜਾਤ-ਪਾਤ, ਧਰਮ ਅਤੇ ਭਾਸ਼ਾ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਸਮਾਗਮ ਦੌਰਾਨ ਕਾਲਜ ਦੇ ਸਮੂਹ ਸਟਾਫ਼ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਰਾਸ਼ਟਰੀ ਏਕਤਾ ਦੀ ਸਹੁੰ ਚੁੱਕੀ। ਇਸ ਮੌਕੇ ਹਾਜ਼ਰ ਸਾਰਿਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਅਤੇ ਰਾਸ਼ਟਰੀ ਏਕਤਾ ਤੇ ਸਦਭਾਵਨਾ ਦਾ ਸੰਦੇਸ਼ ਹਰ ਨਾਗਰਿਕ ਤੱਕ ਪਹੁੰਚਾਉਣ ਦਾ ਪ੍ਰਣ ਲਿਆ।
📲Get App