🔥 TRENDING बिल्सी (अंबियापुर) में करोड़ों रुपये क... Milk Prices Rise ₹8, Curd Prices Jump... Rajasthan IPS Officer Removed Amid Cor... Tamil Nadu Gold Prices Released for 31... Undertrial Prisoner Escapes Coimbatore... Tamil Nadu Raises Government Employee...
31 Oct 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

✍️ Reporter: Shamsher Singh 🗓 31 Oct 2026, 08:50 PM 👁 16
Share: 💬 WhatsApp 📘 Facebook 𝕏 Post

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ
‎Saturday, Oct 31, 2026 ।
‎
‎ਚੰਡੀਗੜ੍ਹ/ਨਵੀਂ ਦਿੱਲੀ (ਵੈੱਬ ਡੈਸਕ): ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਤੇ ਚਰਚਾ ਕਰਨਾ ਸੀ।
‎
‎ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਪੰਜਾਬ ਦੇ ਲੋਕ ਫ਼ੈਸਲਾਕੁੰਨ ਬਦਲਾਅ ਅਤੇ ਇਕ ਨਵੀਂ ਸ਼ੁਰੂਆਤ ਲਈ ਉਤਸ਼ਾਹਤ ਹਨ। ਖੜਗੇ ਨੇ ਕਿਹਾ ਕਿ 'ਆਪ' ਨੇ ਲੋਕਾਂ ਦੇ ਵਿਸ਼ਵਾਸ ਨਾਲ ਧੋਖਾ ਕੀਤਾ ਹੈ ਅਤੇ ਇਸ ਦੇ ਵੱਡੇ-ਵੱਡੇ ਵਾਅਦੇ ਅਸਫ਼ਲ ਸ਼ਾਸਨ, ਭ੍ਰਿਸ਼ਟਾਚਾਰ, ਨਸ਼ਿਆਂ ਦੇ ਪ੍ਰਕੋਪ, ਵਧਦੀ ਅਸੁਰੱਖਿਆ ਅਤੇ ਟੁੱਟੀਆਂ ਉਮੀਦਾਂ ਵਿਚ ਤਬਦੀਲ ਹੋ ਚੁੱਕੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਪੰਜਾਬ ਦੇ ਮਾਣ ਨੂੰ ਬਹਾਲ ਕਰਨ, ਇਸ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਸ਼ਾਂਤੀ, ਖੁਸ਼ਹਾਲੀ ਤੇ ਤਰੱਕੀ ਦਾ ਨਵਾਂ ਦੌਰ ਲਿਆਉਣ ਲਈ ਕੋਈ ਕਸਰ ਨਹੀਂ ਛੱਡੇਗੀ।
‎ਇਸ ਉੱਚ ਪੱਧਰੀ ਮੀਟਿੰਗ ਵਿਚ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪ੍ਰਧਾਨ ਰਾਜਾ ਵੜਿੰਗ, ਵਿਜੇ ਇੰਦਰ ਸਿੰਗਲਾ, ਰਾਜ ਕੁਮਾਰ ਵੇਰਕਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਮੌਜੂਦ ਸਨ।
‎
‎ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਆਗੂਆਂ ਵਿਚਕਾਰ ਤਾਲਮੇਲ ਵਧਾਉਣ ਅਤੇ ਚੋਣ ਰਣਨੀਤੀ ਘੜਨ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਵਿਚ ਕਾਂਗਰਸ ਦੇ ਸਾਹਮਣੇ ਅੰਦਰੂਨੀ ਮਤਭੇਦਾਂ ਨੂੰ ਦੂਰ ਕਰਕੇ ਸੰਗਠਨ ਨੂੰ ਇੱਕਜੁੱਟ ਰੱਖਣ ਦੀ ਚੁਣੌਤੀ ਵੀ ਸ਼ਾਮਲ ਹੈ।
‎
‎ਚੋਣਾਂ ਤੋਂ ਪਹਿਲਾਂ ਵਰਕਰਾਂ ਵਿਚ ਉਤਸ਼ਾਹ ਭਰਨ ਅਤੇ ਸੂਬੇ ਦੇ ਰਾਜਨੀਤਿਕ ਮੁੱਦਿਆਂ ਨੂੰ ਚੁੱਕਣ ਲਈ ਕਾਂਗਰਸ 4 ਨਵੰਬਰ ਨੂੰ ਸੰਗਰੂਰ ਵਿਖੇ 'ਇਨਸਾਫ਼ ਰੈਲੀ' ਦਾ ਆਯੋਜਨ ਕਰਨ ਜਾ ਰਹੀ ਹੈ। ਇਸ ਰੈਲੀ ਨੂੰ ਰਾਹੁਲ ਗਾਂਧੀ ਸੰਬੋਧਨ ਕਰਨਗੇ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਇਸ ਰੈਲੀ ਵਿਚ 1 ਲੱਖ ਤੋਂ ਵੱਧ ਲੋਕ ਸ਼ਾਮਲ ਹੋਣਗੇ।
📲Get App