🔥 TRENDING अदालत ने बलिया के पूर्व कोतवाल संजय सि... ચીબોડા ખાતે શ્રી આદર્શ એજ્યુકેશન ટ્રસ્... મંગોલપુરી ફેક્ટરીમાં ભીષણ આગ: ચાર કામદ... તુંડાવ ગામ પાસે ફોર વ્હીલર પલટી જતાં અ... विधायक मोंटू सोलंकी जी के जन्मदिन पर ब... गंगापुर सिटी के आदर्श नगर में मोटरसाइक...
01 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ।

✍️ Reporter: Shamsher Singh 🗓 01 Nov 2026, 02:24 PM 👁 10
Share: 💬 WhatsApp 📘 Facebook 𝕏 Post

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ।

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ।
‎Nov 01, 2026 1:46 pm: ਸ਼ਮਸ਼ੇਰ  ਸਿੰਘ ਮਰਾੜ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਕੀਤੀ ਅਤੇ ਆਸ਼ੀਰਵਾਦ ਲੈਂਦਿਆਂ ਪੰਜਾਬ ਦੀ ਸ਼ਾਂਤੀ, ਏਕਤਾ, ਖੁਸ਼ਹਾਲੀ ਅਤੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ।
‎
‎ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਮਾਹੌਲ ਦੇ ਸੰਦਰਭ ਵਿੱਚ ਸੂਬੇ ਅੰਦਰ ਅਮਨ-ਸ਼ਾਂਤੀ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਆਪਸੀ ਪਿਆਰ, ਧਾਰਮਿਕ ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਇਸ ਵਿਰਾਸਤ ਨੂੰ ਕਾਇਮ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
‎
‎ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੇਵਾ, ਨਿਮਰਤਾ, ਪਿਆਰ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਅਧਿਆਤਮਿਕ ਸੰਸਥਾਵਾਂ ਦਾ ਸੰਦੇਸ਼ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮਾਜਿਕ ਏਕਤਾ ਅਤੇ ਸਾਂਝੀ ਵਿਰਾਸਤ ਨੂੰ ਮਜ਼ਬੂਤ ਬਣਾਈ ਰੱਖਣਾ ਹਰ ਪੰਜਾਬੀ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ।
📲Get App