Politics
''ਆਪ'' ਵਿਧਾਇਕਾਂ ਦੇ ਭਾਜਪਾ ''ਚ ਜਾਣ ''ਤੇ ਦੇਖੋ ਕੀ ਬੋਲੇ ਸਚਿਨ ਪਾਇਲਟ

Monday, Nov 02, 2026।
ਭਵਾਨੀਗੜ੍ਹ (SSM) : ਪੰਜਾਬ ਵਿਚ 4 ਨਵੰਬਰ ਨੂੰ ਸੰਗਰੂਰ ਦੇ ਭਵਾਨੀਗੜ੍ਹ ਨੇੜੇ ਕਾਂਗਰਸ ਵੱਲੋਂ ਕੀਤੀ ਜਾਣ ਵਾਲੀ ਇਨਸਾਫ਼ ਰੈਲੀ ਨੂੰ ਲੈ ਕੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿਚ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਪਿੰਡ ਫੱਗੂਵਾਲਾ ਵਿਖੇ ਰੈਲੀ ਵਾਲੀ ਥਾਂ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਚਿਨ ਪਾਇਲਟ ਨੇ ਭਾਰਤੀ ਜਨਤਾ ਪਾਰਟੀ ’ਤੇ ਵਿਰੋਧੀ ਪਾਰਟੀਆਂ ਨੂੰ ਤੋੜਨ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਪਹਿਲਾਂ ਵੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਜੋੜ-ਤੋੜ ਦੀ ਰਾਜਨੀਤੀ ਰਾਹੀਂ ਸੱਤਾ ਹਾਸਲ ਕਰਦੀ ਰਹੀ ਹੈ ਤੇ ਹੁਣ ਪੰਜਾਬ ਵਿਚ ਵੀ ਇਸੇ ਤਰਜ਼ ’ਤੇ ਕੰਮ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਅਣਖੀ ਲੋਕ ਭਾਜਪਾ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਪਾਇਲਟ ਨੇ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਭਾਜਪਾ ਵੱਲੋਂ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਆਮ ਆਦਮੀ ਪਾਰਟੀ ਛੱਡਣ ਵਾਲੇ ਵਿਧਾਇਕਾਂ ਨੂੰ ਅਗਲੇ ਹੀ ਦਿਨ ਭਾਜਪਾ ਵਿਚ ਸ਼ਾਮਲ ਕਰਨਾ ਹੈ। ਉਨ੍ਹਾਂ ਸਵਾਲ ਦੇ ਜਵਾਬ 'ਚ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖ਼ਤਮ ਹੋ ਚੁੱਕਾ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸੂਬੇ ਵਿਚ ਨਸ਼ਿਆਂ ਦੇ ਵਧਦੇ ਜਾਲ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਤੇ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ।