🔥 TRENDING वाराणसी में सनबीम सनसिटी ने आयोजित किय... अरवल पुलिस की बड़ी कार्रवाई: स्मैक तस्... ભારત પર્વ: ભારતના રંગો, સંસ્કૃતિ અને પ... हजारीबाग में अपहृत युवक का बचाव, काले... સ્વતંત્રતા પૂર્વેથી આધુનિક યુગ સુધી; ર... સતર્કતા જાગૃતિ સપ્તાહ-2026'
02 Nov 2026•
ગુજરાતી मराठी ਪੰਜਾਬੀ বাংলা
Politics

ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

✍️ Reporter: Shamsher Singh 🗓 02 Nov 2026, 05:49 PM 👁 13
Share: 💬 WhatsApp 📘 Facebook 𝕏 Post

ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
‎Monday, Nov 02, 2026 ।
‎
‎ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਚਰਚਾਵਾਂ ਜ਼ੋਰਾਂ 'ਤੇ ਹਨ। ਇਸ ਵਿਚਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਜਦੋਂ ਗਠਜੋੜ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਗੋਲ ਮੋਲ ਜਵਾਬ ਦਿੰਦਿਆਂ ਕਿਹਾ ਕਿ ਉਹ ਪੰਡਤ ਨਹੀਂ ਹਨ, ਥੋੜੇ ਦਿਨਾਂ ਵਿਚ ਸਾਰਾ ਕੁਝ ਸਾਫ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦਾ ਹਿੱਤ ਸੋਚਣ ਵਾਲੀਆਂ ਪਾਰਟੀਆਂ ਨਾਲ ਹੀ ਗਠਜੋੜ ਕਰੇਗਾ।
‎
‎ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿਚ ਐੱਨ. ਡੀ. ਏ. ਦੀ ਸਰਕਾਰ ਬਣਨ ਦਾ ਦਾਅਵਾ ਕਰਨ ਤੋਂ ਬਾਅਦ ਸਿਆਸੀ ਹਲਚਲ ਹੋਰ ਵਧ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਗਠਜੋੜ ਕਰਕੇ ਹੀ ਮੈਦਾਨ ਵਿਚ ਉਤਰਨਗੀਆਂ।
📲Get App