🔥 TRENDING Govt and Action Committee Agree on Rs... Judicial Magistrate Dies in Car Overtu... Madhya Pradesh Vice-Chancellor Over Ag... Police Arrest Sahab Lal Patel for Brut... 61.5% Vote Calls for Removal of Jairon... திருச்சுழி வைத்தியலிங்க நாதார் மேல்நில...
04 Nov 2026•
ગુજરાતી मराठी ਪੰਜਾਬੀ বাংলা
Politics

ਸੰਗਰੂਰ ਰੈਲੀ ''ਚ ਬੋਲੇ ਬਾਜਵਾ, ਪੰਜਾਬ ''ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ ਰੋਕਣਾ ਕਾਂਗਰਸ ਦੀ ਪਹਿਲੀ ਤਰਜੀਹ

✍️ Reporter: Shamsher Singh 🗓 04 Nov 2026, 09:15 PM 👁 13
Share: 💬 WhatsApp 📘 Facebook 𝕏 Post

ਸੰਗਰੂਰ ਰੈਲੀ ''ਚ ਬੋਲੇ ਬਾਜਵਾ, ਪੰਜਾਬ ''ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ ਰੋਕਣਾ ਕਾਂਗਰਸ ਦੀ ਪਹਿਲੀ ਤਰਜੀਹ

ਸੰਗਰੂਰ ਰੈਲੀ ''ਚ ਬੋਲੇ ਬਾਜਵਾ, ਪੰਜਾਬ ''ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ ਰੋਕਣਾ ਕਾਂਗਰਸ ਦੀ ਪਹਿਲੀ ਤਰਜੀਹ
‎Wednesday, Nov 04, 2026।
‎
‎ਸੰਗਰੂਰ (ਵੈੱਬ ਡੈਸਕ)- ਪੰਜਾਬ ਕਾਂਗਰਸ ਵੱਲੋਂ ਅੱਜ ਸੰਗਰੂਰ ਵਿਖੇ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਉਚੇਚੇ ਤੌਰ 'ਤੇ ਪਹੁੰਚੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿਰੋਧੀ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਹਾਲਾਤ 'ਤੇ ਚਿੰਤਾ ਜ਼ਾਹਰ ਕੀਤੀ। ਇਸ ਦੌਰਾਨ ਜਿੱਥੇ ਉਨ੍ਹਾਂ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਭਾਜਪਾ ਸਰਕਾਰ 'ਤੇ ਵੀ ਸ਼ਬਦੀ ਹਮਲੇ ਕੀਤੇ।
‎
‎ਇਸ ਦੌਰਾਨ ਭਾਜਪਾ 'ਤੇ ਤਿੱਖੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਅਮਰੀਕਾ ਦੇ ਲੋਕਾਂ ਨੇ ਜਿਵੇਂ ਟਰੰਪ ਦਾ ਮਾਂਝਾ ਲਾਇਆ ਹੈ, ਉਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਅਮਿਤ ਸ਼ਾਹ ਅਤੇ ਮੋਦੀ ਦਾ ਮਾਂਝਾ ਲਾਉਣਗੇ। ਅਮਿਤ ਸ਼ਾਹ ਪੰਜਾਬ 'ਚ ਡਬਲ ਇੰਜਣ ਵਾਲੀ ਸਰਕਾਰ ਲਿਆਉਣ ਦੀ ਗੱਲ ਕਰਦੇ ਹਨ, ਪੰਜਾਬ ਵਿਚ ਡਬਲ ਇੰਜਣ ਜਵਾਹਰ ਲਾਲ ਨਹਿਰੂ ਅਤੇ ਸਰਦਾਰ ਪ੍ਰਤਾਪ ਸਿੰਘ ਦੇ ਨਾਂ 'ਤੇ ਇਥੇ ਵੇਖਿਆ ਹੈ। ਇਸ ਦੌਰਾਨ ਉਨ੍ਹਾਂ ਬੰਦ ਪਏ ਯੂਰੇਸ਼ੀਅਨ ਬਾਰਡਰ ਖੋਲ੍ਹਣ ਦੀ ਮੰਗ ਵੀ ਕੀਤੀ।
📲Get App