ਵਿਦਿਆਰਥੀਆਂ ਨੇ ਰੈਲੀ ਕੱਢ ਕੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਤੇ ਸਵੱਛ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
यहाँ देखें:
▶️ YouTube
ਸਾਰਾਂਸ਼ ਨਗਰ ਨਿਗਮ ਬਠਿੰਡਾ ਦੀ ਸਵੱਛ ਭਾਰਤ ਮਿਸ਼ਨ ਟੀਮ ਨੇ ਦੋ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਵੱਛਤਾ ਜਾਗਰੂਕਤਾ ਰੈਲੀ ਕੱਢੀ। ਵਿਦਿਆਰਥੀਆਂ ਨੇ ਲੋਕਾਂ ਨੂੰ ਪਟਾਕਿਆਂ ਤੋਂ ਪਰਹੇਜ਼ ਕਰਨ, ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ।
ਬਠਿੰਡਾ, 5 ਨਵੰਬਰ (ਜੀਵਨ ਬਾਂਸਲ): ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਸਫ਼ਾਈ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਨਗਰ ਨਿਗਮ ਬਠਿੰਡਾ ਦੀ ਸਵੱਛ ਭਾਰਤ ਮਿਸ਼ਨ ਟੀਮ ਵੱਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਆਰੀਆ ਮਾਡਲ ਸਕੂਲ ਅਤੇ ਆਰੀਆ ਗਰਲਜ਼ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਰੈਲੀ ਬੈਂਕ ਬਾਜ਼ਾਰ ਅਤੇ ਹਸਪਤਾਲ ਬਾਜ਼ਾਰ ਤੋਂ ਹੁੰਦੀ ਹੋਈ ਧੋਬੀ ਬਾਜ਼ਾਰ ਵਿਖੇ ਪਹੁੰਚੀ। ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਦਿਆਂ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਉਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਵਿਦਿਆਰਥੀਆਂ ਨੇ ਲੋਕਾਂ ਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਣ ਅਨੁਕੂਲ ਅਤੇ ਪ੍ਰਦੂਸ਼ਣ ਮੁਕਤ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪਟਾਕਿਆਂ ਤੋਂ ਪਰਹੇਜ਼ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਆਪਣੇ ਘਰਾਂ, ਗਲੀਆਂ, ਬਾਜ਼ਾਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਵੀ ਪ੍ਰੇਰਿਤ ਕੀਤਾ।
ਕਮਿਸ਼ਨਰ ਮੈਡਮ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਵਿੱਚ ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ ਸਕੂਲ ਪ੍ਰਿੰਸੀਪਲਾਂ ਅਤੇ ਸਮੂਹ ਅਧਿਆਪਕਾਂ ਨੇ ਵੀ ਸਰਗਰਮ ਭੂਮਿਕਾ ਨਿਭਾਈ।
ਇਸ ਮੌਕੇ ਸ਼੍ਰੀਮਤੀ ਰਜਨੀ ਗਰਗ, ਸ਼੍ਰੀਮਤੀ ਇੰਦਰਜੀਤ ਕੌਰ, ਦਲਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ।