🔥 TRENDING পশ্চিমবঙ্গের নতুন শিল্প নীতি ইকো পার্ক... નાયબ મુખ્યમંત્રીએ ગાંધીનગરમાં 101 નવી... भोरमधील 141 वर्ष जुना दगडी पुल रस्त्या... Three Detained After Police Firing in... Odisha Revenue Officer Arrested for Br... Spinner's 6/22 Haul Stuns Andhra Prade...
06 Nov 2026•
ગુજરાતી मराठी ਪੰਜਾਬੀ বাংলা

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਲਿਆਣ ਸੱਦਾ ਵਿਖੇ ਮੈਡੀਕਲ ਦੁਕਾਨਾਂ ਦੀ ਚੈਕਿੰਗ

✍️ Reporter: Jiwan kumar 🗓 06 Nov 2026, 06:52 PM 👁 10
Share: 💬 WhatsApp 📘 Facebook 𝕏 Post

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬੁਰਜ ਮਾਨਸਾ ਵਿੱਚ ਨੌਜਵਾਨਾਂ ਲਈ ਨਵਾਂ ਜਿੰਮ ਖੋਲ੍ਹਿਆ ਗਿਆ ਅਤੇ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ। ਕਲਿਆਣ ਸੱਦਾ ਵਿਖੇ ਮੈਡੀਕਲ ਦੁਕਾਨਾਂ ਦੀ ਚੈਕਿੰਗ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਗਈਆਂ।

ਬਠਿੰਡਾ, 6 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪੀੜਤਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਹੌਟਸਪਾਟ ਇਲਾਕਿਆਂ ਦੀ ਪਛਾਣ ਕਰਕੇ ਉੱਥੇ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਤਹਿਤ ਪਿੰਡਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਟਰੀਟ ਲਾਈਟਾਂ ਦਾ ਪ੍ਰਬੰਧ ਕਰਨ, ਖੇਡ ਮੈਦਾਨਾਂ ਦਾ ਸੁਧਾਰ ਕਰਨ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਣ ਵਰਗੇ ਕੰਮ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਹਿੰਮ ਤਹਿਤ ਨਸ਼ਿਆਂ ਦੇ ਹੌਟਸਪਾਟ ਪਿੰਡ ਬੁਰਜ ਮਾਨਸਾ ਵਿਖੇ ਵਿਲੇਜ ਡਿਫੈਂਸ ਕਮੇਟੀ ਅਤੇ ਪੰਚਾਇਤ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਪਿੰਡ ਦੇ ਸਰਪੰਚ ਦੇ ਸਹਿਯੋਗ ਨਾਲ ਨੌਜਵਾਨਾਂ ਅਤੇ ਖਿਡਾਰੀਆਂ ਲਈ ਪਿੰਡ ਦੇ ਖੇਡ ਸਟੇਡੀਅਮ ਵਿੱਚ ਨਵਾਂ ਜਿੰਮ ਵੀ ਖੋਲ੍ਹਿਆ ਗਿਆ। ਇਸ ਤੋਂ ਇਲਾਵਾ ਪਿੰਡ ਬੁਰਜ ਮਾਨਸਾ ਦੇ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ, ਤਾਂ ਜੋ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ।
ਇਸੇ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਹੌਟਸਪਾਟ ਪਿੰਡ ਲਹਿਰਾ ਮੁਹੱਬਤ ਅਤੇ ਕਲਿਆਣ ਸੱਦਾ ਵਿਖੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਪਿੰਡ ਕਲਿਆਣ ਸੱਦਾ ਵਿਖੇ ਮੈਡੀਕਲ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ।
ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਰਾਹੀਂ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
📲Get App