🔥 ट्रेंडिंग भारतीय महिला हॉकी कोच गुरदियाल सिंह का... ओंकारेश्वर के करौली में झोपड़ी में आग,... आरपीएफ ने अहमदाबाद रेलवे स्टेशन पर चोर... मुंबई में नवजात बेचना मामला: होम गार्ड... BRICS Sustainable Lifestyle Week Cnclu... कोलासर पश्चिम ग्राम पंचायत में दीपावली...
07 नव. 2026•
ગુજરાતી मराठी ਪੰਜਾਬੀ বাংলা
राजनीति

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

✍️ रिपोर्टर: Shamsher Singh 🗓 07 नव. 2026, 08:40 PM 👁 14
शेयर करें: 💬 WhatsApp 📘 Facebook 𝕏 Post

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ
‎Saturday, Nov 07, 2026।
‎ਚੰਡੀਗੜ੍ਹ (need24) : ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂਆਂ ਦੇ ਪੰਜਾਬ ਦੌਰੇ ਸ਼ੁਰੂ ਹੋ ਚੁੱਕੇ ਹਨ। ਇਸੇ ਦੌਰਾਨ ਹੁਣ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਦੇ ਵੀ ਜਲਦ ਪੰਜਾਬ ਆਉਣ ਦੀ ਚਰਚਾ ਸ਼ੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਦੇ ਦੌਰੇ ਦੀਆਂ ਸੰਭਾਵਨਾਵਾਂ ਬਾਰੇ ਪਾਰਟੀ ਅੰਦਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 4 ਨਵੰਬਰ ਨੂੰ ਰਾਹੁਲ ਗਾਂਧੀ ਨੇ ਸੰਗਰੂਰ 'ਚ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕੀਤਾ ਸੀ। ਇਸ ਰੈਲੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।
‎ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਦੌਰੇ ਦੀ ਤਾਰੀਖ਼ ਅਤੇ ਸਥਾਨ ਤੈਅ ਨਹੀਂ ਹੋਏ ਹਨ। ਇਹ ਵੀ ਵਿਚਾਰ ਕੀਤਾ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਪੰਜਾਬ ਦੇ ਮਾਝਾ, ਮਾਲਵਾ ਜਾਂ ਦੋਆਬਾ ਖੇਤਰ ਵਿੱਚੋਂ ਕਿਸ ਇਲਾਕੇ ਦਾ ਦੌਰਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦੇ ਦੌਰੇ ਨੂੰ ਲੈ ਕੇ ਮੁੱਢਲੀ ਪੱਧਰ 'ਤੇ ਚਰਚਾ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਇਸ ਸਬੰਧੀ ਸਥਿਤੀ ਸਪੱਸ਼ਟ ਹੋ ਸਕਦੀ ਹੈ। ਕਾਂਗਰਸ ਵੱਲੋਂ ਉਨ੍ਹਾਂ ਦੇ ਦੌਰੇ ਦੌਰਾਨ ਰੈਲੀ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਦੇ ਦੌਰੇ ਰਾਹੀਂ ਵੀ ਪੰਜਾਬ 'ਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਅੱਗੇ ਵਧਾਇਆ ਜਾਵੇ।
📲Get App