🔥 TRENDING केंद्रीय रेल मंत्री ने नई दिल्ली स्टेश... बिजली की झालरों से मिट्टी के दीयो ं की... सपोटरा आयुर्वेद अस्पताल मे ं मनाई भगवा... સાબરકાંઠા પોલીસ અધિકારીઓએ ધનતેરસ સહકાર... Meghalaya Govt Confirms Commitment to... Tripura Unveils Digital Healthcare Mod...
07 Nov 2026•
ગુજરાતી मराठी ਪੰਜਾਬੀ বাংলা

ਬਠਿੰਡਾ ਦੇ ਕਿਸਾਨਾਂ ਨੇ ਪਰਾਲੀ ਨੂੰ ਪ੍ਰਦੂਸ਼ਣ ਨਹੀਂ, ਆਮਦਨ ਦਾ ਸਰੋਤ ਬਣਾਇਆ : ਡਿਪਟੀ ਕਮਿਸ਼ਨਰ

✍️ Reporter: Jiwan kumar 🗓 07 Nov 2026, 12:16 PM 👁 13
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਨੂੰ ਆਮਦਨ ਦੇ ਸਰੋਤ ਵਜੋਂ ਵਰਤ ਰਹੇ ਹਨ। ਜ਼ਿਲ੍ਹੇ ਵਿੱਚ 70 ਦੇ ਕਰੀਬ ਸਟੋਰੇਜ ਡੰਪ, 9 ਗਿੱਟੀਆਂ ਬਣਾਉਣ ਵਾਲੇ ਉਦਯੋਗ ਅਤੇ 200 ਤੋਂ ਵੱਧ ਬੇਲਰ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾ ਰਹੇ ਹਨ।

ਬਠਿੰਡਾ, 7 ਨਵੰਬਰ (ਜੀਵਨ ਬਾਂਸਲ): ਜ਼ਿਲ੍ਹਾ ਬਠਿੰਡਾ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਨੂੰ ਪ੍ਰਦੂਸ਼ਣ ਦਾ ਕਾਰਨ ਬਣਾਉਣ ਦੀ ਬਜਾਏ ਆਮਦਨ ਦਾ ਸਰੋਤ ਬਣਾਉਣ ਵੱਲ ਕਦਮ ਵਧਾਏ ਹਨ। ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਦੇ ਸਟੋਰੇਜ ਡੰਪ ਬਣਾਏ ਗਏ ਹਨ, ਜਿੱਥੇ ਪਰਾਲੀ ਦੀਆਂ ਗੱਠਾਂ ਬਣਾ ਕੇ ਸੰਭਾਲੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਪਰਾਲੀ ਤੋਂ ਗਿੱਟੀਆਂ ਬਣਾਉਣ ਵਾਲੇ 9 ਉਦਯੋਗਾਂ ਰਾਹੀਂ ਲਗਭਗ 37 ਹਜ਼ਾਰ ਮੀਟ੍ਰਿਕ ਟਨ ਪਰਾਲੀ ਦੀ ਵਰਤੋਂ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਕੇ ਇਸ ਦੀ ਵੱਖ-ਵੱਖ ਰੂਪਾਂ ਵਿੱਚ ਵਰਤੋਂ ਕੀਤੀ ਜਾ ਰਹੀ ਹੈ। ਕਿਸਾਨਾਂ ਦੀ ਇਹ ਨਵੀਂ ਸੋਚ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਖੇਤੀਬਾੜੀ ਨੂੰ ਆਰਥਿਕ ਤੌਰ ’ਤੇ ਲਾਹੇਵੰਦ ਬਣਾਉਣ ਵਿੱਚ ਵੀ ਸਹਾਈ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਦੀ ਸਾਂਭ-ਸੰਭਾਲ ਅਤੇ ਉਦਯੋਗਿਕ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਲਗਭਗ 70 ਪਰਾਲੀ ਸਟੋਰੇਜ ਡੰਪ ਅਤੇ 9 ਗਿੱਟੀਆਂ ਬਣਾਉਣ ਵਾਲੇ ਉਦਯੋਗ ਕਾਰਜਸ਼ੀਲ ਹਨ। ਇਨ੍ਹਾਂ ਉਦਯੋਗਾਂ ਵਿੱਚ ਕੁੱਲ 37,000 ਮੀਟ੍ਰਿਕ ਟਨ ਪਰਾਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਯੂਨਿਟਾਂ ਵਿੱਚ ਤਿਆਰ ਹੋਣ ਵਾਲੀਆਂ ਗਿੱਟੀਆਂ ਨੂੰ ਹੋਰਨਾਂ ਉਦਯੋਗਾਂ ਵਿੱਚ ਬਾਲਣ ਵਜੋਂ ਵਰਤਿਆ ਜਾਂਦਾ ਹੈ।
ਇਹ ਉਦਯੋਗ ਰਾਮਪੁਰਾ, ਪਿੰਡ ਜੀਦਾ, ਕੋਟਫੱਤਾ, ਗਿੱਲ ਖੁਰਦ, ਲਹਿਰਾ ਮੁਹੱਬਤ, ਲਹਿਰੀ, ਕਾਲਝਾਰਾਨੀ, ਜੋਧਪੁਰ ਪਾਖਰ ਅਤੇ ਜੋਧਪੁਰ ਰੋਮਾਣਾ ਵਿਖੇ ਸਥਿਤ ਹਨ। ਉਨ੍ਹਾਂ ਕਿਹਾ ਕਿ ਅਗਲੇ ਪਰਾਲੀ ਸੀਜ਼ਨ ਤੱਕ ਇਸ ਤਰ੍ਹਾਂ ਦੇ ਹੋਰ ਉਦਯੋਗ ਸਥਾਪਤ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਪਰਾਲੀ ਦੀ ਉਦਯੋਗਿਕ ਖਪਤ ਵਧੇਗੀ ਅਤੇ ਕਿਸਾਨਾਂ ਤੇ ਹੋਰਨਾਂ ਲੋਕਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 200 ਤੋਂ ਵੱਧ ਬੇਲਰ ਕੰਮ ਕਰ ਰਹੇ ਹਨ, ਜਿਨ੍ਹਾਂ ਰਾਹੀਂ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਸੰਭਾਲੀਆਂ ਜਾਂਦੀਆਂ ਹਨ ਅਤੇ ਅੱਗੇ ਵੇਚੀਆਂ ਜਾਂਦੀਆਂ ਹਨ। ਕਈ ਕਿਸਾਨਾਂ ਨੇ ਆਪਣੇ ਖੇਤਾਂ ਨੂੰ ਹੀ ਪਰਾਲੀ ਸਟੋਰੇਜ ਡੰਪ ਦਾ ਰੂਪ ਦੇ ਦਿੱਤਾ ਹੈ, ਜਿੱਥੇ ਆਸ-ਪਾਸ ਦੇ ਕਿਸਾਨ ਵੀ ਆਪਣੀ ਪਰਾਲੀ ਆਸਾਨੀ ਨਾਲ ਸੰਭਾਲ ਸਕਦੇ ਹਨ। ਇਸ ਨਾਲ ਬੇਲਰ ਦੀ ਆਵਾਜਾਈ ’ਤੇ ਹੋਣ ਵਾਲਾ ਖਰਚਾ ਵੀ ਘਟਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਅਤੇ ਆਧੁਨਿਕ ਖੇਤੀਬਾੜੀ ਮਸ਼ੀਨਰੀ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਅਤੇ ਬੇਲਰ ਵਰਗੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰ ਸਕਦੇ ਹਨ ਜਾਂ ਇਸ ਨੂੰ ਹੋਰ ਲਾਹੇਵੰਦ ਕੰਮਾਂ ਲਈ ਵਰਤ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸੁਚੱਜੀ ਸਾਂਭ-ਸੰਭਾਲ ਕਰਨ ਅਤੇ ਸਫ਼ਲ ਕਿਸਾਨਾਂ ਵੱਲੋਂ ਅਪਣਾਏ ਜਾ ਰਹੇ ਮਾਡਲਾਂ ਤੋਂ ਪ੍ਰੇਰਨਾ ਲੈਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਬਠਿੰਡਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
📲Get App