🔥 TRENDING దీపావళి వెలుగులు ప్రతి ఇంటా సుఖసంతోషాల... आनंदपुर कालू की नवनिर्वाचित सरपंच किरण... Fire Breaks Out at Socks Warehouse in... ఆదివాసీ సంస్కృతి, సంప్రదాయాలకు ప్రతీక... Two killed as fire engulfs Oil India L... 55-year-old man killed in Kanpur as Ma...
08 Nov 2026•
ગુજરાતી मराठी ਪੰਜਾਬੀ বাংলা

ਪਰਾਲੀ ਨੂੰ ਅੱਗ ਨਾ ਲਗਾਓ, ਇਸ ਦੀ ਸੁਚੱਜੀ ਸਾਂਭ-ਸੰਭਾਲ ਕਰੋ : ਡਿਪਟੀ ਕਮਿਸ਼ਨਰ

✍️ Reporter: Jiwan kumar 🗓 08 Nov 2026, 12:05 PM 👁 22
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਜਾਗਰੂਕਤਾ ਅਤੇ ਨਿਗਰਾਨੀ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਮਿਲਾਉਣ ਜਾਂ ਗੱਠਾਂ ਬਣਾ ਕੇ ਸੰਭਾਲਣ ਦੀ ਅਪੀਲ ਕੀਤੀ ਗਈ ਹੈ।

ਬਠਿੰਡਾ,8 ਨਵੰਬਰ (ਜੀਵਨ ਬਾਂਸਲ): ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਬਠਿੰਡਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅਧਿਕਾਰੀ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ, ਹੈਪੀ ਸੀਡਰ, ਬੇਲਰ ਅਤੇ ਮਲਚਰ ਵਰਗੀਆਂ ਆਧੁਨਿਕ ਮਸ਼ੀਨਾਂ ’ਤੇ ਸਬਸਿਡੀ ਵੀ ਮੁਹੱਈਆ ਕਰਵਾਈ ਗਈ ਹੈ, ਤਾਂ ਜੋ ਉਨ੍ਹਾਂ ਨੂੰ ਪਰਾਲੀ ਦੀ ਸੰਭਾਲ ਵਿੱਚ ਮੁਸ਼ਕਲ ਨਾ ਆਵੇ।
ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਨਿਗਰਾਨੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਆਪਣੇ ਪਿੰਡਾਂ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਦੀ ਅਪੀਲ ਕੀਤੀ।
ਇਸੇ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਲਾਕ ਨਥਾਣਾ ਦੇ ਪਿੰਡ ਭੁੱਚੋ ਕਲਾਂ, ਪੂਹਲਾ ਅਤੇ ਪੂਹਲੀ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਮਿੱਟੀ ਵਿੱਚ ਮਿਲਾਉਣ ਜਾਂ ਇਸ ਦੀਆਂ ਗੱਠਾਂ ਤਿਆਰ ਕਰਕੇ ਸੰਭਾਲਣ ਉਪਰੰਤ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ।
📲Get App