🔥 TRENDING IHCL launches Himalayan Woodcroft – IH... Himachal village forgoes Diwali celebr... Renowned Saints Form Committee to Puri... Roadways staff begin indefinite strike... Daler Mehndi thanks supporters after U... கணபதி அருகே கார் ஒர்க் ஷாப்பில் தீ வி...
08 Nov 2026•
ગુજરાતી मराठी ਪੰਜਾਬੀ বাংলা
Automobile

ਜਲੰਧਰ ''ਚ ਪਟਾਕਿਆਂ ਦੇ ਸਟਾਲ ''ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ ਦੀਆਂ ਲਪਟਾਂ

✍️ Reporter: Shamsher Singh 🗓 08 Nov 2026, 10:44 PM 👁 16
Share: 💬 WhatsApp 📘 Facebook 𝕏 Post

ਜਲੰਧਰ ''ਚ ਪਟਾਕਿਆਂ ਦੇ ਸਟਾਲ ''ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ ਦੀਆਂ ਲਪਟਾਂ

ਜਲੰਧਰ ''ਚ ਪਟਾਕਿਆਂ ਦੇ ਸਟਾਲ ''ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ ਦੀਆਂ ਲਪਟਾਂ
‎Sunday, Nov 08, 2026 ।
‎ਜਲੰਧਰ (ssm)- ਜਲੰਧਰ ਸ਼ਹਿਰ ਦੇ ਮਾਡਲ ਟਾਊਨ ਸਥਿਤ ਚੀਮਾ ਚੌਕ 'ਚ ਬੀਤੀ ਦੇਰ ਰਾਤ ਇਕ ਪਟਾਕਿਆਂ ਦੇ ਸਟਾਲ 'ਚ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਧਾਰ ਲਿਆ ਅਤੇ ਕੁਝ ਹੀ ਮਿੰਟਾਂ 'ਚ ਹੀ ਪੂਰੇ ਸਟਾਲ ਨੂੰ ਆਪਣੀ ਲਪੇਟ 'ਚ ਲੈ ਲਿਆ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵਿਖਾਈ ਦੇ ਰਹੀਆਂ ਸਨ, ਜਿਸ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਰਾਹਗੀਰਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਟੀਮ ਨੇ ਅੱਗ 'ਤੇ ਕਾਬੂ ਪਾਇਆ। ਗਨੀਮਤ ਇਹ ਰਹੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
‎ਫਾਇਰ ਅਧਿਕਾਰੀ ਵਨਿਸ਼ ਸੋਢੀ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਬੀਤੀ ਦੇਰ ਰਾਤ ਸੂਚਨਾ ਮਿਲੀ ਕਿ ਮਾਡਲ ਟਾਊਨ ਦੇ ਚੀਮਾ ਚੌਕ 'ਚ ਇਕ ਪਟਾਕਿਆਂ ਦੇ ਸਟਾਲ ਵਿੱਚ ਅੱਗ ਲੱਗ ਗਈ ਹੈ। ਸੂਚਨਾ ਮਿਲਣ ਮਗਰੋਂ ਟੀਮਾਂ ਨੂੰ ਤੁਰੰਤ ਘਟਨਾ ਸਥਾਨ 'ਤੇ ਭੇਜਿਆ ਗਿਆ।
‎ਉਨ੍ਹਾਂ ਕਿਹਾ ਕਿ ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ ਪਰ ਸਟਾਲ ਦਾ ਕੋਈ ਮਾਲਕ ਮੌਜੂਦ ਨਹੀਂ ਮਿਲਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦਾ ਅਸਲ ਕਾਰਨ ਪਤਾ ਲੱਗੇਗਾ।
📲Get App