🔥 ट्रेंडिंग कर्नाटक के बाद केरल ने पेट्रोल में इथे... कर्नाटक में ई20 पेट्रोल विवाद के बाद क... हैदराबाद में दिवाली के दौरान आगजनी की... वित्तीय दबाव में तेलंगाना कांग्रेस सरक... क़ेलो इंडिया यूथ गेम्स में टेलेंगानामा... केंदुजहार में अमा बस ने दोपहिया को टक्...
09 नव. 2026•
ગુજરાતી मराठी ਪੰਜਾਬੀ বাংলা
राजनीति

ਦਾਦੀ ਦੇ ਅੰਤਿਮ ਸੰਸਕਾਰ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਅਦਾਲਤ 'ਚ ਪਟੀਸ਼ਨ ਦਾਇਰ

✍️ रिपोर्टर: Shamsher Singh 🗓 09 नव. 2026, 09:37 PM 👁 18
शेयर करें: 💬 WhatsApp 📘 Facebook 𝕏 Post

ਦਾਦੀ ਦੇ ਅੰਤਿਮ ਸੰਸਕਾਰ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਅਦਾਲਤ 'ਚ ਪਟੀਸ਼ਨ ਦਾਇਰ

ਦਾਦੀ ਦੇ ਅੰਤਿਮ ਸੰਸਕਾਰ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਅਦਾਲਤ 'ਚ ਪਟੀਸ਼ਨ ਦਾਇਰ
‎Monday, Nov 09, 2026।
‎ਖਡੂਰ ਸਾਹਿਬ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ 8 ਨਵੰਬਰ 2026 ਨੂੰ ਦੇਹਾਂਤ ਹੋ ਗਿਆ ਹੈ। ਮਾਤਾ ਚਰਨ ਕੌਰ 85 ਸਾਲਾਂ ਦੇ ਸਨ, ਜੋ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦਾ ਮ੍ਰਿਤਕ ਸਰੀਰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਰੱਖਿਆ ਗਿਆ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਜੱਲੂਪੁਰ ਖੇੜਾ ਅਤੇ ਉਨ੍ਹਾਂ ਦੇ ਦੋਹਤੇ ਸੁਖਮਨਦੀਪ ਸਿੰਘ ਨੂੰ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਵਕੀਲਾਂ ਦੇ ਪੈਨਲ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੈਰੋਲ ਦੀ ਪਟੀਸ਼ਨ ਦਾਇਰ ਕੀਤੀ ਹੈ।
‎ਵਕੀਲਾਂ ਮੁਤਾਬਕ ਸਿੱਖ ਮਰਿਆਦਾ ਤੇ ਪਰਿਵਾਰਕ ਪਰੰਪਰਾਵਾਂ ਅਨੁਸਾਰ ਸਿਰਫ਼ ਅੰਤਿਮ ਸੰਸਕਾਰ ਹੀ ਨਹੀਂ, ਸਗੋਂ ਅਸਥੀਆਂ ਦੇ ਵਿਸਰਜਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਸਮੇਤ ਸਾਰੀਆਂ ਧਾਰਮਿਕ ਰਸਮਾਂ ਪੂਰੀਆਂ ਕਰਨ ਲਈ ਘੱਟੋ-ਘੱਟ 10 ਤੋਂ 12 ਦਿਨ ਦਾ ਸਮਾਂ ਲੋੜੀਂਦਾ ਹੈ। ਉਨ੍ਹਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਜਾਂ ਤਾਂ ਪੂਰੀ ਮਿਆਦ ਲਈ ਪੈਰੋਲ ਦਿੱਤੀ ਜਾਵੇ ਜਾਂ ਫਿਰ ਪ੍ਰਕਿਰਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਪੜਾਵਾਂ ਵਿੱਚ ਰਾਹਤ ਦਿੱਤੀ ਜਾਵੇ।
‎
‎ਜ਼ਿਕਰਯੋਗ ਹੈ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਦੇਹਾਂਤ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ 10 ਮਿੰਟ ਦੀ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ।
📲Get App