🔥 TRENDING Hyderabad Pharmacies Struggle to Apply... Telangana Introduces New Rice Price Co... ਦਾਦੀ ਦੇ ਅੰਤਿਮ ਸੰਸਕਾਰ ਲਈ ਅੰਮ੍ਰਿਤਪਾਲ ਸਿੰ... Hyderabad Skies Clear on November 9, N... Odisha Science Minister Honors Eminent... बहराइच के चांदपुरा में लाखों रुपये की...
09 Nov 2026•
ગુજરાતી मराठी ਪੰਜਾਬੀ বাংলা
Politics

ਅਕਾਲੀ ਦਲ ''ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

✍️ Reporter: Shamsher Singh 🗓 09 Nov 2026, 09:23 PM 👁 17
Share: 💬 WhatsApp 📘 Facebook 𝕏 Post

ਅਕਾਲੀ ਦਲ ''ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਅਕਾਲੀ ਦਲ ''ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
‎Monday, Nov 09, 2026 ।
‎ਜਲੰਧਰ/ਕਪੂਰਥਲਾ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ 'ਚ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਥੇ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਰਸਮੀ ਤੌਰ 'ਤੇ ਵਾਪਸੀ 13 ਨਵੰਬਰ 2026 ਨੂੰ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ 'ਚ ਇਹ ਇਕ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ।
‎
‎ਮੀਡੀਆ ਸਾਹਮਣੇ ਆ ਕੇ ਬੀਬੀ ਜਗੀਰ ਕੌਰ ਨੇ ਘਰ ਵਾਪਸੀ ਦੀਆਂ ਚਰਚਾਵਾਂ 'ਤੇ ਬੋਲਦੇ ਹੋਏ ਕਿਹਾ ਹੈ ਕਿ ਉਹ ਕਦੇ ਵੀ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਨਹੀਂ ਸਨ। ਅਕਾਲੀ ਦਲ ਉਨ੍ਹਾਂ ਦੀ ਮਾਂ-ਪਾਰਟੀ ਹੈ ਅਤੇ ਮੌਜੂਦਾ ਸਮੇਂ ਦੀ ਮੰਗ ਹੈ ਕਿ ਪੰਥਕ ਸ਼ਕਤੀਆਂ ਨੂੰ ਇੱਕਜੁੱਟ ਕਰਕੇ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਹਮਾਇਤੀ ਅਤੇ ਵਰਕਰ ਚਾਹੁੰਦੇ ਹਨ ਕਿ ਉਹ ਅਕਾਲੀ ਦਲ 'ਚ ਵਾਪਸ ਆਉਣ, ਜਿਸ ਕਾਰਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਗੁਟ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਲਗਭਗ 72 ਸਾਲਾਂ ਦੀ ਹਾਂ। ਇਹ ਮੇਰੀ ਆਖਰੀ ਚੋਣ ਹੋ ਸਕਦੀ ਹੈ। ਸਾਡੇ ਹਲਕਿਆਂ 'ਚ ਅਜਿਹੇ ਸਮਰਥਕ ਹਨ ਜੋ ਚਾਹੁੰਦੇ ਹਨ ਕਿ ਅਸੀਂ ਮੁੜ ਚੋਣ ਮੈਦਾਨ 'ਚ ਉਤਰੀਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ।
📲Get App