🔥 TRENDING हजारीबाग में छठ महापर्व के लिए पुलिस न... गडचिरोलीत बिर्सा मुंडा यांचे संघर्ष व... छठ महापर्व में प्रथम व संध्या अर्घ्य क... નસવાડીમાં ભગવાન બિરસા મુંડાજીની 151મી... सारनाथ पुलिस ने बहला‑फुसलाकर ले जाने व... रायबरेली के छठ पूजा स्थल पर मृत पशु मि...
15 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿੱਚ ਵਿਕਾਸ ਅਤੇ ਲੋਕ ਭਲਾਈ ਦੀ ਨਵੀਂ ਰਾਜਨੀਤੀ ਨਵੀਂ ਰਣਨੀਤੀ ਦਾ ਪ੍ਰਤੀਕ ਬਣੀ ਭਗਵੰਤ ਮਾਨ ਸਰਕਾਰ : ਸ ਰਵਿੰਦਰ ਸਿੰਘ ਬ੍ਰਹਮਪੁਰਾ

✍️ Reporter: Parkash singh 🗓 15 Nov 2026, 06:52 PM 👁 25
Share: 💬 WhatsApp 📘 Facebook 𝕏 Post
ਪ੍ਰੈੱਸ ਨੋਟ

ਤਰਨਤਾਰਨ ਪੱਟੀ 15 ਨਵੰਬਰ ( ਪ੍ਰਕਾਸ਼ ਸਿੰਘ) ਪੰਜਾਬ ਦੀ ਤਰੱਕੀ, ਲੋਕਾਂ ਦੀ ਖ਼ੁਸ਼ਹਾਲੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਕਾਰਜਕਾਲ ਦੌਰਾਨ ਕਈ ਅਹਿਮ ਲੋਕ ਪੱਖੀ ਫ਼ੈਸਲੇ ਲਾਗੂ ਕਰਕੇ ਸੂਬੇ ਦੀ ਵਿਕਾਸ ਯਾਤਰਾ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਸਫ਼ਲਤਾ ਉਸ ਦੇ ਇਸ਼ਤਿਹਾਰਾਂ ਜਾਂ ਦਾਅਵਿਆਂ ਨਾਲ ਨਹੀਂ, ਸਗੋਂ ਆਮ ਨਾਗਰਿਕ ਦੇ ਜੀਵਨ ਵਿੱਚ ਆਏ ਹਾਂ-ਪੱਖੀ ਬਦਲਾਅ ਨਾਲ ਮਾਪੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਆਪਣੇ ਰੋਜ਼ਾਨਾ ਦੇ ਤਜਰਬਿਆਂ ਨਾਲ ਜੋੜ ਕੇ ਦੇਖ ਰਹੇ ਹਨ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਕੀਤੇ ਕੰਮਾਂ ਦਾ ਪ੍ਰਭਾਵ ਜ਼ਮੀਨੀ ਪੱਧਰ ’ਤੇ ਮਹਿਸੂਸ ਕੀਤਾ ਜਾ ਰਿਹਾ ਹੈ।

ਸ. ਬ੍ਰਹਮਪੁਰਾ ਨੇ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨੇ ਆਮ ਅਤੇ ਮੱਧਵਰਗੀ ਪਰਿਵਾਰਾਂ ਦੇ ਘਰੇਲੂ ਬਜਟ ਨੂੰ ਵੱਡੀ ਰਾਹਤ ਦਿੱਤੀ ਹੈ। ਸਿਹਤ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਕਰਕੇ ਮੁੱਢਲੀਆਂ ਸਿਹਤ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਈਆਂ ਗਈਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਵੀ ਆਮ ਲੋਕਾਂ ਲਈ ਇੱਕ ਮਹੱਤਵਪੂਰਨ ਕਦਮ ਹੈ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ, ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਦੀ ਸਿਖਲਾਈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਉਪਰਾਲੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਹਨ।

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ, ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ, ਕਿਸਾਨਾਂ ਨੂੰ ਦਿਨ ਵੇਲੇ ਖੇਤੀਬਾੜੀ ਲਈ ਬਿਜਲੀ, ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ, ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਰਗੇ ਉਪਰਾਲਿਆਂ ਨੇ ਸਰਕਾਰ ਦੀਆਂ ਤਰਜੀਹਾਂ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਅਨੁਸਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਜੁੜੇ ਇਨ੍ਹਾਂ ਫ਼ੈਸਲਿਆਂ ਨੇ ਸਰਕਾਰ ਅਤੇ ਆਮ ਨਾਗਰਿਕ ਵਿਚਕਾਰ ਸਿੱਧੇ ਸੰਵਾਦ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ ਹੈ।

ਹਲਕਾ ਪੱਟੀ ਵਿੱਚ ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਮੁਹਿੰਮ ਨੂੰ ਦਿੱਤੀ ਜਾ ਰਹੀ ਨਵੀਂ ਗਤੀ

ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਪੱਟੀ ਦੇ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ, ਉਨ੍ਹਾਂ ਦੇ ਸੁਝਾਅ ਪ੍ਰਾਪਤ ਕਰਨਾ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਹੋ ਰਹੇ ਵਿਚਾਰ-ਵਟਾਂਦਰੇ ਦੌਰਾਨ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਅਤੇ ਵਿਕਾਸ ਕਾਰਜਾਂ ਬਾਰੇ ਲੋਕ ਆਪਣੇ ਤਜਰਬੇ ਸਾਂਝੇ ਕਰ ਰਹੇ ਹਨ। ਲੋਕਾਂ ਦਾ ਇਹ ਭਰੋਸਾ ਅਤੇ ਸਰਗਰਮ ਭਾਗੀਦਾਰੀ ਪਾਰਟੀ ਲਈ ਵੱਡੀ ਤਾਕਤ ਹੈ।

ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਅਸਲ ਮਕਸਦ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੋਣਾ ਚਾਹੀਦਾ ਹੈ। ਇਸੇ ਸੋਚ ਨਾਲ ਪਾਰਟੀ ਦਾ ਹਰ ਆਗੂ ਅਤੇ ਵਰਕਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਕੰਮ ਕਰ ਰਿਹਾ ਹੈ। ਹਲਕਾ ਪੱਟੀ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ ਪਿੰਡ ਤੱਕ ਪਹੁੰਚਾਉਣ ਲਈ ਸੰਪਰਕ ਮੁਹਿੰਮ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ।

2027 ਦੀਆਂ ਚੋਣਾਂ ਵਿੱਚ ਲੋਕਾਂ ਦੇ ਭਰੋਸੇ ਨਾਲ ਮੁੜ ਸੱਤਾ ਵਿੱਚ ਆਵੇਗੀ ਆਮ ਆਦਮੀ ਪਾਰਟੀ

ਸ. ਬ੍ਰਹਮਪੁਰਾ ਨੇ ਦ੍ਰਿੜ੍ਹ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣੀ ਲੋਕ ਪੱਖੀ ਕਾਰਗੁਜ਼ਾਰੀ ਅਤੇ ਵਿਕਾਸ ਦੇ ਏਜੰਡੇ ਦੇ ਆਧਾਰ ’ਤੇ ਮੁੜ ਲੋਕਾਂ ਦਾ ਫ਼ਤਵਾ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਸਿਆਸੀ ਦਾਅਵਿਆਂ ਅਤੇ ਵਾਅਦਿਆਂ ਤੋਂ ਅੱਗੇ ਵਧ ਕੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ। ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਵਰਕਰਾਂ ਦੀ ਸਰਗਰਮੀ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਇਸ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨਗੇ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਆਮ ਆਦਮੀ ਪਾਰਟੀ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ। ਪਾਰਟੀ ਦਾ ਟੀਚਾ ਸਿਰਫ਼ ਚੋਣ ਜਿੱਤਣਾ ਨਹੀਂ, ਸਗੋਂ ਪੰਜਾਬ ਨੂੰ ਸਿੱਖਿਆ, ਸਿਹਤ, ਰੁਜ਼ਗਾਰ, ਖੇਤੀਬਾੜੀ ਅਤੇ ਆਰਥਿਕ ਖ਼ੁਸ਼ਹਾਲੀ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣਾ ਹੈ।
📲Get App