🔥 TRENDING ਪੰਜਾਬ ''ਚ ਨੈਸ਼ਨਲ ਹਾਈਵੇਅ ਜਾਮ! ਇਸ ਪਾਸੇ ਜਾ... UP CEO Denies Yogi Adityanath's Claim... T-Series and Hungama Invest ₹300 Crore... Delhi Police Arrest Suspect in 1.5 Lak... Krupanidhi Group of Institutions launc... वेदा नदी किनारे अवैध मदिरा निर्माण के...
17 Nov 2026•
ગુજરાતી मराठी ਪੰਜਾਬੀ বাংলা
Crime

ਪੰਜਾਬ: ਲੁੱਟ ਦੀ ਵਾਰਦਾਤ ਕਰਕੇ ਭੱਜ ਰਹੇ ਮੁਲਜ਼ਮਾਂ ਦੀ ਕਾਰ ਪਲਟੀ! ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਸ ਹਵਾਲੇ

✍️ Reporter: Shamsher Singh 🗓 17 Nov 2026, 07:52 PM 👁 24
Share: 💬 WhatsApp 📘 Facebook 𝕏 Post

ਪੰਜਾਬ: ਲੁੱਟ ਦੀ ਵਾਰਦਾਤ ਕਰਕੇ ਭੱਜ ਰਹੇ ਮੁਲਜ਼ਮਾਂ ਦੀ ਕਾਰ ਪਲਟੀ! ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਸ ਹਵਾਲੇ

ਪੰਜਾਬ: ਲੁੱਟ ਦੀ ਵਾਰਦਾਤ ਕਰਕੇ ਭੱਜ ਰਹੇ ਮੁਲਜ਼ਮਾਂ ਦੀ ਕਾਰ ਪਲਟੀ! ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਸ ਹਵਾਲੇ
‎Tuesday, Nov 17, 2026 - 12:57 PM (IST)
‎
‎ਬਠਿੰਡਾ (need24): ਸੰਗਤ ਮੰਡੀ ਖੇਤਰ ਦੇ ਪਿੰਡ ਮਹਿਲਾ ਨੇੜੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਤਿੰਨੋਂ ਨੌਜਵਾਨ ਆਖਰਕਾਰ ਪੁਲਸ ਦੇ ਹੱਥੇ ਚੜ੍ਹ ਗਏ। 50 ਹਜ਼ਾਰ ਰੁਪਏ ਅਤੇ ਮੋਬਾਈਲ ਫੋਨ ਖੋਹ ਕੇ ਕਾਰ ਵਿਚ ਭੱਜ ਰਹੇ ਮੁਲਜ਼ਮਾਂ ਦੀ ਕਾਰ ਪਲਟਣ ਕਾਰਨ ਉਨ੍ਹਾਂ ਦੀ ਸਾਰੀ ਯੋਜਨਾ ਧਰੀ-ਧਰਾਈ ਰਹਿ ਗਈ। ਮੌਕੇ ’ਤੇ ਪਹੁੰਚੇ ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ ਸੀ, ਜਦਕਿ ਫਰਾਰ ਹੋਏ ਤੀਜੇ ਸਾਥੀ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
‎ਜਾਣਕਾਰੀ ਅਨੁਸਾਰ ਪਿੰਡ ਦੇ ਇਕ ਵਿਅਕਤੀ ਕੋਲੋਂ ਤਿੰਨ ਨੌਜਵਾਨਾਂ ਨੇ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਅਤੇ ਮੋਬਾਈਲ ਫੋਨ ਖੋਹ ਲਿਆ ਅਤੇ ਕਾਰ ਵਿਚ ਫਰਾਰ ਹੋਣ ਲੱਗੇ। ਪਰ ਰਸਤੇ ਵਿਚ ਉਨ੍ਹਾਂ ਦੀ ਕਾਰ ਪਲਟ ਗਈ। ਕਾਰ ਪਲਟਣ ਦੀ ਘਟਨਾ ਤੋਂ ਬਾਅਦ ਇਕੱਠੇ ਹੋਏ ਪਿੰਡ ਵਾਸੀਆਂ ਨੇ ਮੁਲਜ਼ਮਾਂ ਨੂੰ ਘੇਰ ਲਿਆ। ਇਸ ਦੌਰਾਨ ਇਕ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਦੋ ਨੂੰ ਲੋਕਾਂ ਨੇ ਕਾਬੂ ਕਰ ਲਿਆ। ਫੜੇ ਗਏ ਦੋਵੇਂ ਨੌਜਵਾਨ ਬੀਬੀ ਵਾਲਾ ਅਤੇ ਮੈਣਾ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
‎
‎ਇਸ ਸਬੰਧੀ ਸੰਗਤ ਥਾਣਾ ਮੁਖੀ ਨੇ ਦੱਸਿਆ ਕਿ ਵਾਰਦਾਤ ਵਿਚ ਸ਼ਾਮਲ ਤੀਜੇ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਪੂਰੀ ਜਾਣਕਾਰੀ ਅਤੇ ਹੋਰ ਵੇਰਵੇ ਕੁਝ ਸਮੇਂ ਬਾਅਦ ਵਿਸਥਾਰ ਨਾਲ ਸਾਂਝੇ ਕੀਤੇ ਜਾਣਗੇ। ਉੱਧਰ ਪੀੜਤ ਨੇ ਦੱਸਿਆ ਕਿ ਉਸ ਦਾ ਮੋਬਾਈਲ ਫੋਨ ਅਤੇ 50 ਹਜ਼ਾਰ ਰੁਪਏ ਖੋਹ ਕੇ ਲਿਜਾਣ ਵਾਲੇ ਤਿੰਨੋਂ ਵਿਅਕਤੀ ਪੁਲਿਸ ਦੇ ਹੱਥੇ ਚੜ੍ਹ ਗਏ ਹਨ। ਉਸ ਨੇ ਕਿਹਾ ਕਿ ਹੁਣ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਮਿਲੇਗੀ।
‎
‎ਇਸ ਤਰ੍ਹਾਂ ਕਾਰ ਪਲਟਣ ਤੋਂ ਸ਼ੁਰੂ ਹੋਈ ਘਟਨਾ ਵਿਚ ਪਿੰਡ ਵਾਸੀਆਂ ਦੀ ਤੁਰੰਤ ਕਾਰਵਾਈ ਅਤੇ ਪੁਲਸ ਦੀ ਅਗਲੀ ਕਾਰਵਾਈ ਨਾਲ ਤਿੰਨੋਂ ਮੁਲਜ਼ਮ ਗ੍ਰਿਫ਼ਤਾਰ ਹੋ ਗਏ। ਹੁਣ ਪੁਲਸ ਦੀ ਵਿਸਥਾਰਤ ਜਾਣਕਾਰੀ ਅਤੇ ਅਗਲੀ ਕਾਨੂੰਨੀ ਕਾਰਵਾਈ ਦਾ ਇੰਤਜ਼ਾਰ ਹੈ।
📲Get App