🔥 TRENDING Gunna Replaces Skepta as Day 2 Headlin... Nagpur's Srushti Sharma Sets World Rec... Maharashtra Bans Solo Lift and Escalat... Maharashtra Skater Breaks 50m Splits R... UP CM Declares Rule of Law Restored in... Uttarakhand CM meets Uttar Pradesh CM,...
18 Nov 2026•
ગુજરાતી मराठी ਪੰਜਾਬੀ বাংলা
Politics

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

✍️ Reporter: Shamsher Singh 🗓 18 Nov 2026, 03:38 PM 👁 20
Share: 💬 WhatsApp 📘 Facebook 𝕏 Post

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
‎Wednesday, Nov 18, 2026।
‎ਜਲੰਧਰ (ssm)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੇ ਆਪਣੀ ਰਾਏ ਕੇਂਦਰੀ ਹਾਈਕਮਾਂਡ ਨਾਲ ਸਾਂਝੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਖ਼ਰੀ ਫ਼ੈਸਲਾ ਕੇਂਦਰੀ ਲੀਡਰਸ਼ਿਪ ਦੁਆਰਾ ਲਿਆ ਜਾਵੇਗਾ ਅਤੇ ਉਦੋਂ ਤੱਕ ਇਹ ਚਰਚਾਵਾਂ ਚੱਲਦੀਆਂ ਰਹਿਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਇਸ ਅਨਿਸ਼ਚਿਤਤਾ ਕਾਰਨ ਵਿਰੋਧੀਆਂ ਦੀਆਂ ਰਾਤਾਂ ਦੀ ਨੀਂਦ ਉੱਡੀ ਹੋਈ ਹੈ।
‎ਇਥੇ ਦੱਸ ਦੇਈਏ ਕਿ ਨਿਤਿਨ ਨਬੀਨ ਦੇ ਪੰਜਾਬ ਦੌਰੇ ਮੌਕੇ 'ਤੇ ਭਾਜਪਾ ਆਗੂਆਂ ਦੀ ਨਿੱਜੀ ਹੋਟਲ ਵਿਚ ਇਕ ਮੀਟਿੰਗ ਹੋਈ। ਇਸ ਦੌਰਾਨ ਪਰਨੀਤ ਕੌਰ ਵੀ ਮੌਜੂਦ ਰਹੇ। ਭਾਜਪਾ ਆਗੂ ਸੁਨੀਲ ਜਾਖੜ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਇਕ ਵਿਆਪਕ 'ਚਾਰਜਸ਼ੀਟ' ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜਾਖੜ ਅਨੁਸਾਰ ਇਹ ਚਾਰਜਸ਼ੀਟ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਹਰ ਬੂਥ ਪੱਧਰ 'ਤੇ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਚਾਲਾਨ ਪੇਸ਼ ਕੀਤੇ ਜਾਣਗੇ ਅਤੇ ਦੋਸ਼ੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਜਾਖੜ ਨੇ ਕਿਹਾ ਕਿ ਭਾਜਪਾ ਦੀ ਚਾਰਜਸ਼ੀਟ ਮੁਹਿੰਮ ਦਾ ਪਹਿਲਾ ਪ੍ਰੋਗਰਾਮ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਇਕ ਵਿਸ਼ੇਸ਼ ਵੈੱਬਸਾਈਟ ਵੀ ਲਾਂਚ ਕਰਨ ਜਾ ਰਹੀ ਹੈ, ਜਿਸ ਰਾਹੀਂ ਆਮ ਲੋਕ ਸਰਕਾਰ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ।
‎ਸੁਨੀਲ ਜਾਖੜ ਨੇ ਸੂਬੇ 'ਚ ਭ੍ਰਿਸ਼ਟਾਚਾਰ, ਨਸ਼ਾ, ਖ਼ਰਾਬ ਕਾਨੂੰਨ-ਵਿਵਸਥਾ, ਗੈਂਗਸਟਰਵਾਦ, ਫਿਰੌਤੀਆਂ, ਬੇਰੋਜ਼ਗਾਰੀ ਅਤੇ ਇੰਡਸਟਰੀ ਦੇ ਪਲਾਇਨ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਜ਼ਿਮਨੀ ਚੋਣਾਂ ਦਾ ਹਵਾਲਾ ਦਿੰਦੇ ਦੋਸ਼ ਲਾਇਆ ਕਿ ਪੁਲਸ ਦੀ ਧੱਕੇਸ਼ਾਹੀ ਨਾਲ ਭਾਜਪਾ ਉਮੀਦਵਾਰਾਂ ਨੂੰ ਫਾਰਮ ਤੱਕ ਨਹੀਂ ਭਰਨ ਦਿੱਤੇ ਗਏ, ਜਿਸ ਤੋਂ ਬਾਅਦ ਹਾਈਕੋਰਟ ਦੇ ਦਖ਼ਲ ਨਾਲ ਦੋਬਾਰਾ ਚੋਣਾਂ ਹੋ ਰਹੀਆਂ ਹਨ।
‎ਪਰਾਲੀ ਦੇ ਮੁੱਦੇ 'ਤੇ ਜਾਖੜ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕੇਂਦਰ ਨੇ ਲਗਭਗ 350 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ 'ਸਹਿਕਾਰੀ ਸੰਘਵਾਦ' (Cooperative Federalism) ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ 'ਆਪ' ਸਰਕਾਰ ਦੇ ਕੇਂਦਰ ਵਿਰੋਧੀ ਰਵੱਈਏ ਕਾਰਨ ਪੰਜਾਬ ਦੇ ਸਿਹਤ, ਸਿੱਖਿਆ ਅਤੇ ਸੜਕੀ ਢਾਂਚੇ ਦੀ ਮੰਦੀ ਹਾਲਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਕੇਂਦਰ ਦੀ ਐੱਨ. ਡੀ. ਏ. ਸਰਕਾਰ ਨਾਲ ਮਿਲ ਕੇ ਕੰਮ ਕਰਨ ਵਾਲੀ ਸਰਕਾਰ ਹੀ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢ ਸਕਦੀ ਹੈ।
📲Get App