🔥 ट्रेंडिंग बहराइच के विधायक सुरेश्वर सिंह की मुख्... ਸੰਗਤ ਮੰਡੀ ਨੇ ਸਵੈ-ਗਣਨਾ ਮੁਹਿੰਮ ’ਚ ਮਾਰੀ ਬ... छत्तीसगढ़ उच्च न्यायालय ने माँ की नौकर... छत्तीसगढ़ का लोक विरासत प्रदर्शन दिल्ल... वाईएसआरसीपी ने जनसेना कार्यालय में नौक... दिल्ली पुलिस ने 55 लाख यूएसडीटी घोटाले...
19 नव. 2026•
ગુજરાતી मराठी ਪੰਜਾਬੀ বাংলা

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉਪਰਾਲੇ ਜਾਰੀ

✍️ रिपोर्टर: Jiwan kumar 🗓 19 नव. 2026, 08:52 PM 👁 29
शेयर करें: 💬 WhatsApp 📘 Facebook 𝕏 Post

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਮਲੂਕਾ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ, ਭੁੱਚੋ ਮੰਡੀ ਦੇ ਹੌਟਸਪੌਟ ਇਲਾਕਿਆਂ ਵਿੱਚ ਮੀਟਿੰਗਾਂ ਅਤੇ ਰੇਲਵੇ ਸਟੇਸ਼ਨ ’ਤੇ ਚੈਕਿੰਗ ਕੀਤੀ ਗਈ। ਪਿੰਡ ਕਲਿਆਣ ਸੱਦਾ ਵਿੱਚ ਵੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।

ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ, ਭੁੱਚੋ ਮੰਡੀ ਦੇ ਹੌਟਸਪੌਟ ਇਲਾਕਿਆਂ ਵਿੱਚ ਮੀਟਿੰਗਾਂ ਅਤੇ ਰੇਲਵੇ ਸਟੇਸ਼ਨ ’ਤੇ ਚੈਕਿੰਗ

ਬਠਿੰਡਾ, 19 ਨਵੰਬਰ (ਜੀਵਨ ਬਾਂਸਲ): ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਤੇ ਚੈਕਿੰਗ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਸਰਕਾਰੀ ਗਰਲਜ਼ ਸਕੂਲ, ਮਲੂਕਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਕਾਰਨ ਹੋਣ ਵਾਲੇ ਸਰੀਰਕ ਅਤੇ ਆਰਥਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਨਾਲ ਹੀ ਨਸ਼ੇ ਦੀ ਲਤ ਨਾਲ ਪ੍ਰਭਾਵਿਤ ਵਿਅਕਤੀਆਂ ਦੇ ਸਮਾਜ ਪ੍ਰਤੀ ਰਵੱਈਏ ਅਤੇ ਇਸ ਦੇ ਸਮਾਜਿਕ ਪ੍ਰਭਾਵਾਂ ਬਾਰੇ ਵੀ ਵਿਸਥਾਰ ਨਾਲ ਸਮਝਾਇਆ ਗਿਆ।
ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਭੁੱਚੋ ਮੰਡੀ ਦੇ ਨਸ਼ਿਆਂ ਨਾਲ ਸਬੰਧਤ ਹੌਟਸਪੌਟ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਵਾਰਡ ਨੰਬਰ 6, 7 ਅਤੇ 8 ਵਿੱਚ ਵੀਡੀਸੀ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਪੁਲਿਸ ਵੱਲੋਂ ਰੇਲਵੇ ਸਟੇਸ਼ਨ ’ਤੇ ਤਲਾਸ਼ੀ ਮੁਹਿੰਮ ਚਲਾਉਂਦਿਆਂ ਚੈਕਿੰਗ ਵੀ ਕੀਤੀ ਗਈ।
ਇਸੇ ਤਰ੍ਹਾਂ ਪਿੰਡ ਕਲਿਆਣ ਸੱਦਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਪੈਦਾ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਵੱਲੋਂ ਜੀਦਾ ਸਥਿਤ ਰਮਨ ਮੈਡੀਕੋਜ਼ ਦੀ ਵੀ ਚੈਕਿੰਗ ਕੀਤੀ ਗਈ।
📲Get App