🔥 TRENDING पलासी चौक पर पत्रकारों ने गरमागरम जलेब... भ्रष्टाचार निरोधक जाँच विभाग (ACID) के... Nuksan Lakho no बिहार के एक जिले में अकेले छठ पूजा करत... Cyclone Akvan Approaches Andhra Prades... Uttarakhand’s Prashant News newsroom p...
19 Nov 2026•
ગુજરાતી मराठी ਪੰਜਾਬੀ বাংলা
Politics

ਇਸ ਦਿਨ ਜੇਲ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ।

✍️ Reporter: Shamsher Singh 🗓 19 Nov 2026, 01:24 PM 👁 18
Share: 💬 WhatsApp 📘 Facebook 𝕏 Post

ਇਸ ਦਿਨ ਜੇਲ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ।

ਇਸ ਦਿਨ ਜੇਲ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ।
19 nov 2026, ਚੰਡੀਗ੍ਹੜ:ਮੈ‎ਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਸ੍ਰ. ਹਰਜੋਤ ਸਿੰਘ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਣਯੋਗ ਐਡੀਸ਼ਨਲ ਸੈਸ਼ਨਜ਼ ਜੱਜ, ਅੰਮ੍ਰਿਤਸਰ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅਰਜ਼ੀ 'ਤੇ ਹੁਕਮ ਸੁਣਾਇਆ ਗਿਆ ਹੈ। ਮਾਣਯੋਗ ਅਦਾਲਤ ਨੇ ਹੁਕਮ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ 2026 ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ, ਹਿਰਾਸਤ ਵਿੱਚ ਹੀ, ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਲਿਆਂਦਾ ਜਾਵੇ।
‎ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ ਪਹਿਲਾਂ ਮਿਤੀ 13 ਨਵੰਬਰ 2026 ਨੂੰ ਜਾਰੀ ਕੀਤੇ ਹੁਕਮ ਦੀਆਂ ਸ਼ਰਤਾਂ ਲਾਗੂ ਰਹਿਣਗੀਆਂ।
📲Get App