🔥 TRENDING शुद्ध मतदाता सूची तैयार करने के लिए जा... ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼... Gunfire at Coal Company Gate in Hazari... Cyclone Akvan Braces Odisha, Jharkhand... ASTS Shares Surge Overnight Amid New E... FCNR Deposits Boost Indian Banking Sto...
19 Nov 2026•
ગુજરાતી मराठी ਪੰਜਾਬੀ বাংলা
Politics

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ

✍️ Reporter: Shamsher Singh 🗓 19 Nov 2026, 01:02 PM 👁 31
Share: 💬 WhatsApp 📘 Facebook 𝕏 Post

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ
‎Thursday, Nov 19, 2026 ।
‎ਜਲੰਧਰ (need 24)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਇਨੋਵਾ ਗੱਡੀ ਨੂੰ ਮੇਹਟੀਆਣਾ ਕੋਲ ਇਕ ਐੱਸ. ਯੂ. ਵੀ. ਗੱਡੀ ਨੇ ਟੱਕਰ ਮਾਰ ਦਿੱਤੀ। ਇਹ ਘਟਨਾ ਨਹਿਰ ਦੇ ਕੰਢੇ ਹੋਈ, ਜਿਸ ਦੌਰਾਨ ਬਹੁਤ ਮੁਸ਼ਕਿਲ ਨਾਲ ਡਾ. ਕਰੀਮਪੁਰੀ ਦੀ ਜਾਨ ਬਚੀ। ਬਸਪਾ ਸੂਬਾ ਪ੍ਰਧਾਨ ਦੀ ਗੱਡੀ ਨੂੰ ਟੱਕਰ ਮਾਰਨ ਵਾਲਾ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਬਸਪਾ ਆਗੂਆਂ ਨੇ ਇਸ ਘਟਨਾ ਪਿੱਛੇ ਕਿਸੇ ਸਾਜ਼ਿਸ਼ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ।
‎ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸੰਵਿਧਾਨ ਦਿਵਸ 'ਤੇ 26 ਨਵੰਬਰ ਨੂੰ ਫਿਲੌਰ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗਾਂ ਕਰਕੇ ਬੀਤੇ ਦਿਨ ਆਦਮਪੁਰ ਤੋਂ ਮੇਹਟੀਆਣਾ ਨਹਿਰ ਦੇ ਨਾਲ-ਨਾਲ ਰੋਡ 'ਤੇ ਜਾ ਰਹੇ ਸਨ। ਇਸ ਦੌਰਾਨ ਮੇਹਟੀਆਣਾ ਤੋਂ ਕਰੀਬ 4 ਕਿਲੋਮੀਟਰ ਪਿੱਛੇ ਇਕ ਐੱਸ. ਯੂ. ਵੀ. ਗੱਡੀ ਤੇਜ਼ ਰਫ਼ਤਾਰ ਨਾਲ ਆਈ ਅਤੇ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਇਨੋਵਾ ਗੱਡੀ ਨੂੰ ਇਕ ਪਾਸਿਓਂ ਟੱਕਰ ਮਾਰ ਕੇ ਫਰਾਰ ਹੋ ਗਈ।
‎ਇਸ ਮਾਮਲੇ ਬਾਰੇ ਗੱਲਬਾਤ ਕਰਦੇ ਹੋਏ ਬਸਪਾ ਦੇ ਸੂਬਾ ਕੋਆਰਡੀਨੇਟਰ ਪ੍ਰਜਾਪਤੀ ਅਜੀਤ ਸਿੰਘ ਭੈਣੀ ਅਤੇ ਕੁਲਦੀਪ ਸਿੰਘ ਸਰਦੂਲਗੜ੍ਹ, ਮੁੱਖ ਜ਼ੋਨ ਕੋਆਰਡੀਨੇਟਰ ਐਡਵੋਕੇਟ ਨਵਰਾਜ ਸਿੰਘ ਅਤੇ ਰਛਪਾਲ ਸਿੰਘ, ਜ਼ੋਨ ਕੋਆਰਡੀਨੇਟਰ ਐਡਵੋਕੇਟ ਬਲਵਿੰਦਰ ਕੁਮਾਰ ਤੇ ਤੀਰਥ ਰਾਜਪੁਰਾ ਨੇ ਕਿਹਾ ਕਿ ਇਹ ਘਟਨਾ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੋ ਸਕਦੀ ਹੈ। ਜੇਕਰ ਸਮੇਂ ਰਹਿੰਦੇ ਸਥਿਤੀ ਨੂੰ ਨਾ ਸਾਂਭਿਆ ਜਾਂਦਾ ਤਾਂ ਬਸਪਾ ਦੇ ਸੂਬਾ ਪ੍ਰਧਾਨ ਡਾ. ਕਰੀਮਪੁਰੀ ਦੀ ਜਾਨ ਜੋਖਮ ਵਿਚ ਪੈ ਸਕਦੀ ਸੀ। ਉਕਤ ਆਗੂਆਂ ਨੇ ਕਿਹਾ ਕਿ ਡੀ. ਜੀ. ਪੀ. ਪੰਜਾਬ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਇਸ ਦੀ ਉੱਚ ਪੱਧਰੀ ਜਾਂਚ ਕਰਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਸਪਾ ਸੂਬਾ ਪ੍ਰਧਾਨ ਡਾ. ਕਰੀਮਪੁਰੀ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ।
📲Get App