🔥 ट्रेंडिंग शुद्ध मतदाता सूची तैयार करने के लिए जा... ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼... हज़ारिबाग में कोयला कंपनी के गेट पर गो... साइक्लोन अक्वान ने ओडिशा, झारखंड को भा... एएसटीएस के शेयर रातभर में बढ़े, नई इंज... एफसीएनआर जमा ने भारतीय बैंकिंग शेयरों...
19 नव. 2026•
ગુજરાતી मराठी ਪੰਜਾਬੀ বাংলা
ऑटोमोबाइल

ਪੰਜਾਬ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪ੍ਰਸਿੱਧ ਕਾਰੋਬਾਰੀ ਦੀ ਮੌਤ

✍️ रिपोर्टर: Shamsher Singh 🗓 19 नव. 2026, 12:56 PM 👁 30
शेयर करें: 💬 WhatsApp 📘 Facebook 𝕏 Post

ਪੰਜਾਬ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪ੍ਰਸਿੱਧ ਕਾਰੋਬਾਰੀ ਦੀ ਮੌਤ

ਪੰਜਾਬ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪ੍ਰਸਿੱਧ ਕਾਰੋਬਾਰੀ ਦੀ ਮੌਤ
‎Thursday, Nov 19, 2026 ।
‎ਫਤਿਹਗੜ੍ਹ ਚੂੜੀਆਂ/ਗੁਰਦਾਸਪੁਰ (ssm)– ਫਤਿਹਗੜ੍ਹ ਚੂੜੀਆਂ ਵਿਖੇ ਪੁਰਾਣੇ ਬੱਸ ਅੱਡੇ ਦੇ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਇਕਬਾਲ ਟੀਵੀ ਸੈਂਟਰ ਦੇ ਮਾਲਕ ਇਕਬਾਲ ਸਿੰਘ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
‎ਪ੍ਰਾਪਤ ਜਾਣਕਾਰੀ ਅਨੁਸਾਰ ਇਕਬਾਲ ਸਿੰਘ ਆਪਣੀ ਸਵਿਫਟ ਕਾਰ ਵਿੱਚ ਰਵਿਦਾਸ ਚੌਂਕ ਤੋਂ ਪੁਰਾਣੇ ਅੱਡੇ ਵੱਲ ਜਾ ਰਹੇ ਸਨ। ਇਸ ਦੌਰਾਨ ਮਜੀਠਾ ਰੋਡ ਵਾਲੇ ਪਾਸਿਓਂ ਆ ਰਹੀ ਇੱਕ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ-ਟਰਾਲੀ ਉਨ੍ਹਾਂ ਦੀ ਕਾਰ ਨੂੰ ਕਾਫ਼ੀ ਦੂਰ ਤੱਕ ਘੜੀਸਦੀ ਲੈ ਗਈ, ਜਿਸ ਕਾਰਨ ਇਕਬਾਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
‎ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਇਕਬਾਲ ਸਿੰਘ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਵਪਾਰਕ ਵਰਗ ਅਤੇ ਸ਼ਹਿਰ ਵਾਸੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
📲Get App