🔥 TRENDING Jayashankar Bhupalapalli District Achi... ಚಿತ್ರ IND vs PAK: ਕ੍ਰਿਕਟ ''ਚ INDIA ਨਾਲ ਹੋ ਗਈ... केशवपत्ती के स्थायी निवासी विजय शंकर क... बोलेरो पर फर्जी नंबर प्लेट लगाकर महिला... हजारीबाग में शहरी आरोग्य मन्दिरों में...
20 Nov 2026•
ગુજરાતી मराठी ਪੰਜਾਬੀ বাংলা
Defence

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਾਈ-ਲੈਵਲ ਮੀਟਿੰਗ

✍️ Reporter: Shamsher Singh 🗓 20 Nov 2026, 09:11 PM 👁 17
Share: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਾਈ-ਲੈਵਲ ਮੀਟਿੰਗ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਾਈ-ਲੈਵਲ ਮੀਟਿੰਗ
‎Friday, Nov 20, 2026 ।
‎ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਅੱਜ ਇਕ ਉੱਚ-ਪੱਧਰੀ ਅੰਤਰਰਾਜੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਨੇ ਕੀਤੀ। ਮੀਟਿੰਗ ਵਿਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ , ਸੀਨੀਅਰ ਪੁਲਸ ਅਧਿਕਾਰੀਆਂ ਅਤੇ ਪੰਜਾਬ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਸਟੇਟ ਨੋਡਲ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਡਰੱਗ ਕੰਟਰੋਲਰਾਂ/ਨੁਮਾਇੰਦਿਆਂ ਦੇ ਨਾਲ BSF, CRPF, RPF, IB, NCB, ANTF ਅਤੇ ਆਬਕਾਰੀ ਤੇ ਕਰ ਵਿਭਾਗ ਦੇ ਨੁਮਾਇੰਦੇ ਵੀ ਮੌਜੂਦ ਰਹੇ।
‎ਮੀਟਿੰਗ ਦੌਰਾਨ ਕਾਨੂੰਨ-ਵਿਵਸਥਾ ਦੇ ਪ੍ਰਬੰਧਾਂ, ਫਿਰਕੂ ਅਤੇ ਸੰਵੇਦਨਸ਼ੀਲ ਮੁੱਦਿਆਂ, ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰ ਨੈੱਟਵਰਕਾਂ ਦੀ ਨਿਗਰਾਨੀ, ਸਰਹੱਦੀ ਚੌਕਸੀ ਮਜ਼ਬੂਤ ਕਰਨ, ਡਰੋਨ ਗਤੀਵਿਧੀਆਂ 'ਤੇ ਨਜ਼ਰ ਰੱਖਣ, ਸਾਂਝੇ ਆਪ੍ਰੇਸ਼ਨ ਚਲਾਉਣ ਅਤੇ ਨਸ਼ੀਲੇ ਪਦਾਰਥਾਂ, ਨਾਜਾਇਜ਼ ਸ਼ਰਾਬ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ ਅਤੇ ਵਿਸਫੋਟਕਾਂ ਦੀ ਅੰਤਰਰਾਜੀ ਤਸਕਰੀ ਨੂੰ ਰੋਕਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
📲Get App