🔥 TRENDING ପୋଲସରାରେ ମହିଳା SI ପ୍ରଭାସିନୀ ସାହୁଙ୍କ ଝୁ... Purushottampur ରେ ଏକ ଏସଆଇ ମୃତଦେହ ଝୁଲି... ଓଡ଼ିଶା ରାଜ୍ୟ ମନ୍ତ୍ରୀ ଘୋଷଣା କରିଲେ ବାତ୍ୟ... STF ଧରିଲା ଟ୍ରେନ୍ ଉପରେ ଚୋରା ବନ୍ଧୁକ ଓ ଦୁ... प्रधानमंत्री मोदी ने उद्घाटित किया 'नी... IMD ଚେତାବନୀ: ଓଡ଼ିଶା ଓ ବଙ୍ଗୋପସାଗର ନିକଟର...
21 Nov 2026•
ગુજરાતી मराठी ਪੰਜਾਬੀ বাংলা

ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮ ਕੰਪਲੈਕਸ ਤਰਨ ਤਾਰਨ ਦਾ ਦੌਰਾ -ਵੱਖ-ਵੱਖ ਦਫਤਰਾਂ ਅਤੇ ਸੇਵਾ ਕੇਂਦਰ ਦੇ ਕੰਮ ਦਾ ਕੀਤਾ ਨਿਰੀਖਣ

✍️ Reporter: Parkash singh 🗓 21 Nov 2026, 09:16 PM 👁 13
Share: 💬 WhatsApp 📘 Facebook 𝕏 Post
ਤਰਨ ਤਾਰਨ, 21 ਨਵੰਬਰ (ਪ੍ਰਕਾਸ਼ ਸਿੰਘ)
ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਵੱਲੋਂ ਬੀਤੇ ਦਿਨ ਐੱਸ.ਡੀ.ਐੱਮ ਕੰਪਲੈਕਸ, ਤਰਨ ਤਾਰਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐੱਸ.ਡੀ.ਐੱਮ ਤਰਨ ਤਾਰਨ ਅਮਨਪ੍ਰੀਤ ਸਿੰਘ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੇਵਾ ਕੇਂਦਰ ਦਾ ਜਾਇਜ਼ਾ ਲਿਆ ਅਤੇ ਉਥੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐੱਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ ਅਤੇ ਰੈੱਡ ਕਰਾਸ ਦਫ਼ਤਰ ਦੇ ਕੰਮਕਾਜ ਦਾ ਨਿਰੀਖਣ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਤਰਨ ਤਾਰਨ ਵਾਸੀਆਂ ਦਫ਼ਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
📲Get App